ਰੋਪੜ: ਪਿਛਲੇ ਕੁੱਝ ਦਿਨ ਪਹਿਲਾਂ ਈਟੀਵੀ ਭਾਰਤ ਵੱਲੋਂ ਰੋਪੜ ਦੇ ਸਰਕਾਰੀ ਹਸਪਤਾਲ 'ਚ ਮੌਜੂਦ ਡਾਇਲਸਿਸ ਯੂਨਿਟ 'ਤੇ ਲੱਗੇ ਤਾਲੇ ਦੀ ਖ਼ਬਰ ਪ੍ਰਮੁੱਖਤਾ ਨਾਲ ਦਿਖਾਈ ਗਈ ਸੀ ਜਿਸ ਦਾ ਅਸਰ ਹੁਣ ਸਾਹਮਣੇ ਆਇਆ ਹੈ। ਹਸਪਤਾਲ ਵਿਭਾਗ ਨੇ ਡਾਇਲਸਿਸ ਯੂਨਿਟ ਤੋਂ ਤਾਲਾ ਹੱਟਾ ਕੇ ਮੁੜ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।
ਇਸ ਸਬੰਧੀ ਜਾਣਕਾਰੀ ਰੋਪੜ ਦੇ ਸਰਕਾਰੀ ਹਸਪਤਾਲ ਦੇ ਐੱਸ.ਐੱਮ.ਓ. ਡਾ. ਤਰਸੇਮ ਸਿੰਘ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ। ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਹੁਣ ਮੁੜ ਤੋਂ ਕਿਡਨੀ, ਸ਼ੂਗਰ, ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਪੀੜਿਤ ਮਰੀਜਾਂ ਦਾ ਮੁਫ਼ਤ ਡਾਇਲਸਿਸ ਹੋਣਾ ਸ਼ੁਰੂ ਹੋ ਗਿਆ ਹੈ।