ਰੂਪਨਗਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਨੇ ਭਾਰਤ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ 'ਜਲ ਜੀਵਨ' ਮਿਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਵਚਨਬੱਧਤਾ ਹੈ ਕਿ ਸੂਬੇ ਵਿੱਚ ਕੋਈ ਵੀ ਘਰ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਤੋਂ ਵਾਂਝਾ ਨਹੀਂ ਰਹੇਗਾ।
ਉਨ੍ਹਾਂ ਦੱਸਿਆ ਕਿ ਜਿੱਥੇ ਭਾਰਤ ਸਰਕਾਰ ਨੇ ਇਹ ਯੋਜਨਾ ਅਧੀਨ ਹਰ ਘਰ ਵਿੱਚ ਪਾਣੀ ਕੁਨੈਕਸ਼ਨ ਦੇਣ ਲਈ 2024 ਦੀ ਸਮਾਂ ਸੀਮਾ ਰੱਖੀ ਹੈ, ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਸ ਸਕੀਮ ਨੂੰ 2021 ਦੇ ਅਖ਼ੀਰ ਤੱਕ ਪੰਜਾਬ ਦੇ ਹਰ ਪਿੰਡ ਵਿੱਚ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਦੇਣ ਦਾ ਵਾਅਦਾ ਕੀਤਾ ਹੈ।
ਰਾਣਾ ਕੇਪੀ ਨੇ ਦੱਸਿਆ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸੇ ਸਾਲ 12,970 ਪਾਣੀ ਦੇ ਨਵੇਂ ਕੁਨੈਕਸ਼ਨ ਦਿੱਤੇ ਜਾ ਰਹੇ ਹਨ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਘਰ ਇਸ ਪਾਣੀ ਦੇ ਕੁਨੈਕਸ਼ਨ ਤੋਂ ਵਾਂਝਾ ਨਾ ਰਹਿ ਜਾਵੇ, ਇਸ ਲਈ ਉਹ ਜਲ ਸਪਲਾਈ ਨਾਲ ਸੰਪਰਕ ਕਰਕੇ ਆਪਣੀ ਦਰਖ਼ਾਸਤ ਦੇਵੇ।
ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀ ਸ਼ੁਰੂ ਕੀਤੀ ਇਹ ਸਕੀਮ ਦਾ ਕਿੰਨੇ ਘਰਾਂ ਤੱਕ ਹਕੀਕਤ ਦੇ ਵਿੱਚ ਲਾਭ ਪੁੱਜਦਾ ਹੈ ਅਤੇ ਉਨ੍ਹਾਂ ਨੂੰ ਪਾਣੀ ਦਾ ਕੁਨੈਕਸ਼ਨ ਮਿਲਦਾ ਹੈ।