ਰੋਪੜ :ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ 5 ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰਦੀਆਂ ਆ ਰਹੀਆਂ ਹਨ ਅਤੇ 3 ਦਿੱਲੀ ਦੇ ਬਾਰਡਰਾਂ ਤੇ ਬੈਠੇ ਕਿਸਾਨਾਂ ਨੂੰ ਤਿੰਨ ਮਹੀਨੇ ਬੀਤ ਚੁੱਕੇ ਹਨ। ਜਥੇਬੰਦੀਆਂ ਦਾ ਐਲਾਨ ਹੈ ਕਿ ਜਦ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਇਹ ਧਰਨੇ ਪ੍ਰਦਰਸ਼ਨ ਹੁਣ ਤਕ ਦੇ ਸਭ ਤੋਂ ਵੱਧ ਸ਼ਾਂਤੀਮਈ ਪ੍ਰਦਰਸ਼ਨ ਰਹੇ ਹਨ। ਅੱਜ ਕਿਸਾਨਾਂ ਨੇ ਦੇਸ਼ ਭਰ ਵਿੱਚ ਨੌਜਵਨ ਕਿਸਾਨ ਦਿਵਸ ਮਨਾਇਆ। ਇਸੇ ਲੜੀ ਦੇ ਤਹਿਤ ਰੋਪੜ ਵਿਖੇ ਵੀ ਕਿਸਾਨਾਂ ਨੇ ਨੌਜਵਾਨ ਕਿਸਾਨ ਦਿਵਸ ਮਨਾਇਆ।
ਇਥੇ ਦੱਸਦਈਏ ਕਿ ਬੀਤੀ 22 ਜਨਵਰੀ ਤੋਂ ਕੇਂਦਰ ਸਰਕਾਰ ਦੇ ਨਾਲ ਕਿਸਾਨ ਜਥੇਬੰਦੀਆਂ ਦੀ ਗੱਲਬਾਤ ਟੁੱਟੀ ਹੋਈ ਹੈ। ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਇਹ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਨੂੰ ਤਿਆਰ ਹੈ ਤੇ ਉਹ ਕੇਵਲ ਇੱਕ ਫੋਨ ਕਾਲ ਦੀ ਦੂਰੀ ਉੱਤੇ ਹੈ ਪਰ ਦੋਵੇਂ ਧਿਰ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਆਪਣੀ ਆਪਣੀ ਜ਼ਿੱਦ ਤੇ ਬਜ਼ਿੱਦ ਹਨ। ਕੇਂਦਰ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਕਿਸਾਨੀ ਕਾਨੂੰਨ ਵਾਪਸ ਨਹੀਂ ਹੋਣਗੇ, ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦਾ ਐਲਾਨ ਹੈ ਕਿ ਜਦ ਤਕ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੇ ਸਾਡਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: ਮਨਾਲੀ ਘੁੰਮਣ ਗਏ ਅੰਮ੍ਰਿਤਸਰ ਦੇ ਪੰਜ ਨੌਜਵਾਨ ਹਾਦਸੇ ਦਾ ਸ਼ਿਕਾਰ