ਰੋਪੜ: ਬੀਤੇ ਦਿਨੀਂ ਕਿਸਾਨ ਆਰਡੀਨੈਂਸਾਂ ਦੇ ਵਿਰੋਧ 'ਚ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ਾ ਦੇਣ ਦੇ ਫੈਸਲੇ ਦਾ ਪੰਜਾਬ ਭਰ ਦੇ ਕਿਸਾਨਾਂ ਭਰਾਵਾਂ ਨੇ ਸਵਾਗਤ ਕੀਤਾ ਹੈ।
ਦੱਸਣਯੋਗ ਹੈ ਕਿ ਕੇਂਦਰ ਵੱਲੋਂ ਕਿਸਾਨਾਂ ਲਈ ਲਿਆਂਦੇ ਗਏ 3 ਆਰਡੀਨੈਂਸ ਦਾ ਦੇਸ਼ 'ਚ ਵਿਰੋਧ ਕੀਤਾ ਜਾ ਰਿਹਾ ਹੈ। ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਬਾਅਦ ਰੋਪੜ ਦੇ ਵੱਖ ਵੱਖ ਕਿਸਾਨਾਂ ਨੇ ਇਸ ਅਸਤੀਫੇ ਦੀ ਸ਼ਲਾਘਾ ਕਰਦੇ ਕਿਹਾ ਕਿ ਇਹ ਤਿੰਨੇ ਆਰਡੀਨੈਂਸ ਕਿਸਾਨ ਵਿਰੋਧੀ ਹਨ। ਇਸ ਨਾਲ ਕਿਸਾਨਾਂ ਦਾ ਆਉਣ ਵਾਲੇ ਸਮੇਂ ਦੇ ਵਿੱਚ ਭਾਰੀ ਨੁਕਸਾਨ ਹੋਵੇਗਾ।
ਕਿਸਾਨਾਂ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦੇ ਕੇ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਹਮੇਸ਼ਾ ਹੀ ਪੰਜਾਬ ਦੇ ਵਿੱਚ ਕਿਸਾਨਾਂ ਦੇ ਪੱਖ ਦੇ ਵਿੱਚ ਉੱਤਰੀ ਹੈ। ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਦੇਣ ਦਾ ਅਸੀਂ ਸਵਾਗਤ ਕਰਦੇ ਹਾਂ।
ਹੁਣ ਵੇਖਣਾ ਹੋਵੇਗਾ ਕਿ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਕਿਸਾਨਾਂ ਦਾ ਹਿਤੈਸ਼ੀ ਦੱਸ ਕੇ ਆਉਣ ਵਾਲੇ 2022 ਦੇ ਚੋਣਾਂ ਦੇ ਵਿੱਚ ਕਿੰਨਾ ਕੁ ਪੰਜਾਬੀਆਂ ਦਾ ਦਿਲ ਜਿੱਤਣ 'ਚ ਕਾਮਯਾਬ ਹੁੰਦੀ ਹੈ।