ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਬੀਕਾਪੁਰ ਅਤੇ ਬਾਸੋਵਾਲ ਵਿਖੇ ਕਿਸਾਨਾਂ (Farmers) ਵੱਲੋਂ ਬੀਜੇਪੀ ਆਗੂ ਮਦਨ ਮੋਹਨ ਮਿੱਤਲ ਦਾ ਵਿਰੋਧ ਕੀਤਾ ਗਿਆ ਹੈ।ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ (Agricultural Laws) ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਭਾਜਪਾ ਨੇਤਾਵਾਂ ਦਾ ਵਿਰੋਧ ਕਰਦੇ ਆ ਰਹੇ ਹਨ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਕਹਿਣਾ ਹੈ ਕਿ ਇਹ ਕਿਸਾਨ ਨਹੀਂ ਹਨ ਇਹ ਕਾਮਰੇਡ ਹਨ ਇਹਨਾਂ ਦਾ ਕੰਮ ਵਿਰੋਧ ਕਰਨਾ ਹੀ ਹੈ।ਉਨ੍ਹਾਂ ਨੇ ਕਿਹਾ ਕਾਨੂੰਨਾਂ ਵਿਚ ਸੋਧ ਕੀਤੀ ਜਾ ਸਕਦੀ ਹੈ ਪਰ ਕਾਨੂੰਨ ਵਾਪਸ ਨਹੀਂ ਹੁੰਦੇ ਹਨ।
ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਬੀਕਾਪੁਰ ਅਤੇ ਬਾਸੋਵਾਲ ਵਿਖੇ ਆਪਣੇ ਨਿਜੀ ਦੌਰੇ ਉਤੇ ਸਨ। ਜਿੱਥੇ ਕਿਸਾਨਾਂ ਵੱਲੋਂ ਪੁੱਜ ਕੇ ਮਦਨ ਮੋਹਨ ਮਿੱਤਲ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਗੇ ਵੀ ਇਸੇ ਤਰੀਕੇ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਭਾਜਪਾ ਸਰਕਾਰ ਵੱਲੋਂ ਇਹ ਤਿੰਨੋਂ ਖੇਤੀ ਕਾਨੂੰਨ ਵਾਪਸ ਨਹੀਂ ਕੀਤੇ ਜਾਂਦੇ ਹਨ।
ਇਹ ਵੀ ਪੜੋ:Tokyo Olympics Indian Hockey Team : ਪੰਜਾਬ ਦੇ ਪੁੱਤ ਨੇ ਕੀਤਾ ਗੋਲ