ETV Bharat / state

ਦੋ ਧਿਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇੱਕ ਦੀ ਹੋਈ ਮੌਤ

ਨੰਗਲ ਦੇ ਕਿਲਨ ਏਰੀਆ 'ਚ ਦੋ ਧਿਰਾਂ ਦੀ ਲੜਾਈ ਨੇ ਖੂਨੀ ਰੂਪ ਧਾਰ ਲਿਆ , ਜਿਸ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਿਸ ਨੂੰ ਲੈਕੇ ਪੁਲਿਸ ਵਲੋਂ ਅੱਠ ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੋ ਧਿਰਾਂ 'ਚ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ: ਇੱਕ ਵਿਅਕਤੀ ਦੀ ਹੋਈ ਮੌਤ

author img

By

Published : May 15, 2021, 7:21 PM IST

ਨੰਗਲ: ਜ਼ਿਲ੍ਹਾ ਰੁਪਨਗਰ ਦੇ ਖੇਤਰ ਨੰਗਲ ਦੇ ਕਿਲਨ ਏਰੀਆ 'ਚ ਬੀਤੀ ਰਾਤ ਦੋ ਧਿਰਾਂ 'ਚ ਹੋਈ ਲੜਾਈ ਨੇ ਖੂਨੀ ਰੂਪ ਧਾਰ ਲਿਆ , ਜਿਸ ਨਾਲ ਇੱਕ ਵਿਅਕਤੀ ਦੀ ਇਸ ਲੜਾਈ 'ਚ ਮੌਤ ਹੋ ਗਈ। ਮਾਮਲਾ ਬੀਤੀ ਰਾਤ ਦਾ ਹੈ, ਜਦੋਂ ਮਾਮੂਲੀ ਤਕਰਾਰ ਤੋਂ ਬਾਅਦ ਗੱਲ ਹੱਥੋਪਾਈ 'ਤੇ ਆ ਗਈ ਅਤੇ ਇੱਕ ਵਿਅਕਤੀ ਦੀ ਜਾਨ ਚੱਲੀ ਗਈ।

ਦੋ ਧਿਰਾਂ 'ਚ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ: ਇੱਕ ਵਿਅਕਤੀ ਦੀ ਹੋਈ ਮੌਤ

ਇਸ ਸਬੰਧੀ ਮ੍ਰਿਤਕ ਦੇ ਗੁਆਂਢੀ ਅਤੇ ਰਿਸ਼ਤੇਦਾਰਾਂ ਦਾ ਕਹਿਣਾ ਕਿ ਦੂਜੀ ਧਿਰ ਵਲੋਂ ਕਬਾੜ ਦਾ ਕੰਮ ਕੀਤਾ ਜਾਂਦਾ ਹੈ। ਜਿਸ ਦੀ ਉਨ੍ਹਾਂ ਵਲੋਂ ਚੰਗੀ ਤਰ੍ਹਾਂ ਸੰਭਾਲ ਨਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੀੜ੍ਹਤ ਪਰਿਵਾਰ ਵਲੋਂ ਦੋ ਤਿੰਨ ਵਾਰ ਕਬਾੜ ਦਾ ਸਮਾਨ ਸੰਭਾਲਣ ਲਈ ਉਨ੍ਹਾਂ ਨੂੰ ਬੇਨਤੀ ਕੀਤੀ ਸੀ, ਪਰ ਮਾਮਲਾ ਤਕਰਾਰ ਤੱਕ ਵੱਧ ਗਿਆ। ਉਨ੍ਹਾਂ ਦੱਸਿਆ ਕਿ ਦੂਜੀ ਧਿਰ ਦੇ ਨੋਜਵਾਨਾਂ ਵਲੋਂ ਸਿਰ 'ਚ ਰਾੜ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਸ ਸਬੰਧੀ ਪੁਲਿਸ ਵਲੋਂ ਪੀੜ੍ਹਤ ਪਰਿਵਾਰ ਦੇ ਬਿਆਨਾਂ 'ਤੇ ਅੱਠ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰਿ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਕਿ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਮਨੁੱਖਤਾ ਦੀ ਮਿਸਾਲ: 20 ਸਾਲਾਂ ਤੋਂ ਰੇਖਾ ਕਰ ਰਹੀ ਅਵਾਰਾ ਕੁੱਤਿਆਂ ਦੀ ਸੇਵਾ

ETV Bharat Logo

Copyright © 2024 Ushodaya Enterprises Pvt. Ltd., All Rights Reserved.