ਰੂਪਨਗਰ: ਕੋਰੋਨਾ ਮਹਾਂਮਾਰੀ ਕਾਰਨ ਦੁਨੀਆ ਭਰ ਵਿੱਚ ਲੌਕਡਾਊਨ ਲੱਗਿਆ ਹੋਇਆ ਹੈ, ਜਿਸ ਕਾਰਨ ਪੁਲਿਸ ਵੀ ਕਾਫ਼ੀ ਸਖ਼ਤੀ ਵਰਤ ਰਹੀ ਹੈ। ਇਸ ਦੇ ਨਾਲ ਹੀ ਆਮ ਜਨਤਾ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਈ ਰੱਖਣਾ ਤੇ ਜਨਤਕ ਥਾਵਾਂ 'ਤੇ ਥੁੱਕਣ ਸਬੰਧੀ ਅਨੇਕਾਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਰ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ 'ਤੇ ਰੂਪਨਗਰ ਦੀ ਪੁਲਿਸ ਸਖ਼ਤੀ ਵਰਤ ਰਹੀ ਹੈ। ਜ਼ਿਲ੍ਹੇ 'ਚ ਲੱਗੇ ਵੱਖ-ਵੱਖ ਨਾਕਿਆਂ 'ਤੇ ਪੁਲਿਸ ਵੱਲੋਂ ਕਾਨੂੰਨ ਤੋੜਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਤੇ ਜੁਰਮਾਨੇ ਕੀਤੇ ਜਾ ਰਹੇ ਹਨ।
ਈਟੀਵੀ ਭਾਰਤ ਨਾਲ ਗੱਲ ਕਰਦਿਆਂ ਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੇ ਮੁਤਾਬਕ ਘਰੋਂ ਨਿਕਲਣ ਵੇਲੇ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਈ ਰੱਖਣਾ ਜ਼ਰੂਰੀ ਹੈ।
ਹੋਰ ਪੜ੍ਹੋ: ਵੀਕੈਂਡ ਲੌਕਡਾਊਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਸਰੀ ਸੁੰਨ
ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖ਼ਿਲਾਫ਼ ਜ਼ਿਲ੍ਹੇ 'ਚ ਹੁਣ ਤੱਕ 2600 ਦੇ ਕਰੀਬ ਚਲਾਨ ਕੱਟੇ ਜਾ ਚੁੱਕੇ ਹਨ ਤੇ ਜਨਤਾ ਤੋਂ ਕਰੀਬ 10 ਲੱਖ ਰੁਪਏ ਜੁਰਮਾਨਾ ਵਸੂਲ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਿਹਤ ਮਹਿਕਮੇ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੋਰੋਨਾ ਤੋਂ ਬਚਣ ਵਿੱਚ ਸਰਕਾਰ ਦਾ ਸਹਿਯੋਗ ਦੇਣ।