ਸ੍ਰੀ ਅਨੰਦਪੁਰ ਸਾਹਿਬ: ਬਲਾਕ ਨੂਰਪੁਰਬੇਦੀ ਦੇ ਪਿੰਡ ਕੌਲਾਪੁਰ (Village Kollapur of Block Nurpurbedi) ਵਿਖੇ ਦੀ ਫਿਰਨੀ ‘ਤੇ ਪੈਂਦੇ ਇੱਕ ਘਰ ‘ਚ ਦਿਨ-ਦਿਹਾੜੇ ਗੋਲੀਆਂ ਚੱਲਣ ਕਾਰਨ ਸਮੁੱਚੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਕਾਇਮ ਹੋ ਗਿਆ ਹੈ।
ਇਸ ਸੰਬੰਧੀ ਗੱਲ ਕਰਦਿਆ ਘਰ ਦੀ ਮਾਲਕਣ ਸਰਬਜੀਤ ਕੌਰ ਨੇ ਦੱਸਿਆ ਕਿ ਦੁਪਹਿਰ ਕਰੀਬ 2:30 ਵਧੀ ਉਸ ਨੇ ਆਪਣੇ ਪੁੱਤਰ ਨੂੰ ਪਸ਼ੂਆਂ ਨੂੰ ਚਾਰਾ ਪਾਉਣ ਲਈ ਪਸ਼ੂਆਂ ਵਾਲੇ ਵਾੜੇ ‘ਚ ਭੇਜਿਆ ਸੀ, ਕਿ ਉਹ ਘਰ ਦੀ ਬਾਹਰ ਕੁਝ ਕਾਰਾਂ ਤੇ ਮੋਟਰਸਾਈਕਲ ‘ਤੇ ਆਏ ਨੌਜਵਾਨਾਂ (Young people on cars and motorcycles) ਨੇ ਘਰ ਅੰਦਰ ਦਾਖਲ ਹੋ ਕੇ ਤੋੜ-ਭੰਨ ਕਰਨੀ ਸ਼ੁਰੂ ਕਰ ਦਿੱਤੀ। ਪੀੜਤ ਸਰਬਜੀਤ ਕੌਰ ਮੁਤਾਬਿਕ ਇਨ੍ਹਾਂ ਮੁਲਜ਼ਮਾਂ ਵੱਲੋਂ 7 ਤੋਂ 8 ਰੋਡ ਫਾਇਰਿੰਗ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਹ ਡਰ ਦੇ ਇਸ ਮਾਹੌਲ ਨੂੰ ਵੇਖ ਕੇ ਬੇਹੋਸ਼ ਹੋ ਗਈ,
ਇਸ ਮੌਕੇ ਗੱਲ ਕਰਦਿਆਂ ਘਰ ਦੇ ਮਾਲਿਕ ਸੋਹਣ ਸਿੰਘ ਨੇ ਦੱਸਿਆ ਕਿ ਜਦੋਂ ਉਕਤ ਘਟਨਾ ਵਾਪਰੀ ਸੀ ਤਾਂ ਉਹ ਆਪਣੀ ਕਿਸੇ ਰਿਸ਼ਤੇਦਾਰੀ ‘ਚ ਗਿਆ ਹੋਇਆ ਸੀ ਅਤੇ ਜਦੋਂ ਉਸ ਨੇ ਘਰ ਆ ਕੇ ਦੇਖਿਆ, ਤਾਂ ਘਰ ਅੰਦਰ ਸਮਾਨ ਦੀ ਬੂਰੀ ਤਰ੍ਹਾਂ ਭੰਨ-ਤੋੜ ਕੀਤੀ ਗਈ ਸੀ ਅਤੇ ਮੁਲਜ਼ਮਾਂ ਵੱਲੋਂ ਫਾਇਰ ਕੀਤੀਆਂ ਗੋਲੀਆਂ ਦੇ ਖਾਲੀ ਰੋਂਦ ਉਨ੍ਹਾਂ ਦੇ ਵੇੜੇ ਅੰਦਰ ਪਏ ਸਨ।
ਉਨ੍ਹਾਂ ਕਿਹਾ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਸਾਨੂੰ ਨਹੀਂ ਪਤਾ ਕਿ ਇਹ ਘਟਨਾ ਕਿਸ ਵੱਲੋਂ ਅਤੇ ਕਿਉਂ ਕੀਤੀ ਗਈ ਹੈ। ਪੀੜਤ ਪਰਿਵਾਰਿਕ ਮੈਂਬਰਾਂ ਨੇ ਸਥਾਨਕ ਪੁਲਿਸ ਪ੍ਰਸ਼ਾਸਨ (Police administration) ਕੋਲੋਂ ਮੰਗ ਕਰਦਿਆਂ ਕਿਹਾ ਕਿ ਉਕਤ ਘਟਨਾ ਦੀ ਗਹਿਰਾਈ ਨਾਲ ਜਾਂਚ ਕਰਕੇ ਸਾਨੂੰ ਇਨਸਾਫ਼ ਦਿਵਾਇਆ ਜਾਵੇ।
ਘਟਨਾ ਦੀ ਜਾਣਕਾਰੀ ਮਿਲਦਿਆ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਥਾਣਾ ਮੁੱਖੀ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਸੀਨੀਅਰ ਸਿਟੀਜ਼ਨ ਮੇਨਟੀਨੈਂਸ ਐਕਟ: ਮਾਂ ਨੂੰ ਗੁਜ਼ਾਰਾ ਨਾ ਦੇਣ 'ਤੇ ਪੁੱਤਰ ਨੂੰ ਗ੍ਰਿਫਤਾਰ ਕਰਨ ਦੇ ਨਿਰਦੇਸ਼