ETV Bharat / state

Former CM Channi on Punjab Govt: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ, ਪੰਜਾਬ ਸਰਕਾਰ ਕਾਨੂੰਨ ਵਿਵਸਥਾ ਉੱਤੇ ਘੇਰਿਆ - Grain distribution of wheat

ਸ੍ਰੀ ਚਮਕੌਰ ਸਾਹਿਬ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਲੇਪਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਸਾਰੇ ਵਿਕਾਸ ਕਾਰਜਾਂ ਉੱਤੇ ਠੱਲ ਪੈ ਗਈ ਹੈ।

Former Chief Minister Charanjit Channi held a meeting with Congress workers in Ropar
Charanjit channi held a meeting: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ, ਪੰਜਾਬ ਸਰਕਾਰ ਕਾਨੂੰਨ ਵਿਵਸਥਾ ਉੱਤੇ ਘੇਰਿਆ
author img

By

Published : Mar 10, 2023, 9:17 AM IST

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ, ਪੰਜਾਬ ਸਰਕਾਰ ਕਾਨੂੰਨ ਵਿਵਸਥਾ ਉੱਤੇ ਘੇਰਿਆ

ਰੋਪੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸ਼੍ਰੀ ਚਮਕੌਰ ਸਾਹਿਬ ਦੇ ਬਲਾਕ ਮੋਰਿੰਡਾ ਵਿੱਚ ਕਾਂਗਰਸ ਪਾਰਟੀ ਨਾਲ ਸਬੰਧਤ ਰੱਖਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ। ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਮੌਜੂਦਾ ਪੰਜਾਬ ਸਰਕਾਰ ਉਤੇ ਤਿੱਖੇ ਸ਼ਬਦੀ ਵਾਰ ਕੀਤੇ ਗਏ। ਸਾਬਕਾ ਮੁੱਖ ਮੰਤਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਿੱਚ ਕਨੇਡੀਅਨ ਨਾਗਰਿਕ ਪਰਦੀਪ ਸਿੰਘ ਦੀ ਹੱਤਿਆ ਦੇ ਮਾਮਲੇ ਉੱਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਗਿਆ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਜੋ ਹੋਈ ਹੈ ਇਸ ਨਾਲ ਪੂਰੀ ਦੁਨੀਆਂ ਦੇ ਵਿੱਚ ਗਲਤ ਸੰਦੇਸ਼ ਜਾਵੇਗਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਹੌਲ ਵਿੱਚ ਦੁਨੀਆਂ ਵਿੱਚੋਂ ਪੰਜਾਬ ਦੇ ਵਿੱਚ ਕਿਉਂ ਕੋਈ ਆਵੇਗਾ ਕਿਉਂਕਿ ਜਦੋਂ ਇੱਥੇ ਕਤਲ ਵਰਗੀ ਘਿਨੌਣੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਠੀਕ ਕਰਨ ਦੇ ਲਈ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਹੀ ਕਦਮ ਚੁੱਕ ਜਾਣੇ ਚਾਹੀਦੇ ਹਨ।

ਸਰਪੰਚਾਂ ਉੱਤੇ ਦਬਾਅ ਪਾਇਆ ਜਾ ਰਿਹਾ: ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਵੱਡੇ ਪੱਧਰ ਉੱਤੇ ਪਿਛਲੀ ਸਰਕਾਰ ਦੌਰਾਨ ਪਿੰਡਾਂ ਨੂੰ ਗਰਾਂਟਾਂ ਦਿੱਤੀਆਂ ਗਈਆਂ ਸਨ ਖਾਸ ਤੌਰ ਉੱਤੇ ਅਖੀਰਲੇ ਤਿੰਨ ਮਹੀਨੇ ਜਦੋਂ ਕਾਂਗਰਸ ਪਾਰਟੀ ਦੀ ਸਰਕਾਰ ਸੀ। ਮੌਜੂਦਾ ਸਰਕਾਰ ਵੱਲੋਂ ਉਨ੍ਹਾਂ ਵੱਲੋਂ ਜਾਰੀ ਕੀਤੀਆ ਗਰਾਂਟਾਂ ਨੂੰ ਵਾਪਸ ਲਿਆ ਜਾ ਰਿਹਾ ਹੈ ਅਤੇ ਸਰਪੰਚਾਂ ਉੱਤੇ ਦਬਾਅ ਪਾਇਆ ਜਾ ਰਿਹਾ ਹੈ ਕੀ ਗਰਾਂਟ ਦੇ ਦਿੱਤੇ ਹੋਏ ਪੈਸੇ ਵਾਪਸ ਕੀਤੇ ਜਾਣ ਇਹ ਬਿਲਕੁਲ ਵੀ ਸਹੀ ਰਵੱਈਆ ਨਹੀਂ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਰੂਪਨਗਰ ਦੇ ਅੰਦਰ ਸ਼ੁਰੂ ਕੀਤੇ ਗਏ ਤਮਾਮ ਵਿਚਾਸ ਕਾਰਜ ਸਿਰਫ਼ ਸਿਆਸੀ ਕਿੜ ਕੱਢਣ ਦੇ ਨਜ਼ਰੀਏ ਨਾਲ ਰੋਕ ਦਿੱਤੇ ਗਏ ਨੇ ਜੋ ਕਿ ਸਰਕਾਰ ਦੀ ਮਾਨਸਿਕਤਾ ਨੂੰ ਸਪੱਸ਼ਟ ਕਰਦਾ ਹੈ।

ਕਣਕ ਦੀ ਕਾਣੀ ਵੰਡ: ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਲੋੜਵੰਦਾਂ ਨੂੰ ਕੇਂਦਰ ਦੀ ਸਕੀਮ ਤਹਿਤ ਦਿੱਤੀ ਜਾ ਰਹੀ ਹੈ ਕਣਕ ਵਿੱਚ ਪੰਜਾਬ ਸਰਕਾਰ ਵੀ ਹਿੱਸਾ ਪਾਉਂਦੀ ਸੀ ਪਰ ਹੁਣ ਸਰਕਾਰ ਨੇ ਹਿੱਸਾ ਪਾਉਣਾ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਣਕ ਵੀ ਧਨਾਢ ਲੋਕਾਂ ਨੂੰ ਵੰਡ ਰਹੀ ਅਤੇ ਲੋੜਵੰਦ ਬੱਸ ਆਪਣੀ ਬਾਰੀ ਦਾ ਇੰਤਜ਼ਾਰ ਕਰ ਰਹੇ ਨੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ਼ਰੇਆਮ ਵਿਧਾਨ ਸਭਾ ਵਿੱਚ ਕਾਂਗਰਸੀਆਂ ਨੂੰ ਜੇਲ੍ਹ ਅੰਦਰ ਡੱਕਣ ਦੀਆਂ ਗੱਲਾਂ ਕਹਿ ਰਹੇ ਨੇ। ਉਨ੍ਹਾਂ ਕਿਹਾ ਕਿ ਸੀਐੱਮ ਵੱਲੋਂ ਦਿੱਤੀ ਗਈ ਧਮਕੀ ਤੋਂ ਬਾਅਦ ਉਨ੍ਹਾਂ ਨੇ ਆਪਣਾ ਵਿਦੇੋਸ਼ ਦਾ ਦੌਰਾ ਕੈਂਸਲ ਕੀਤਾ ਹੈ ਕਿਉਂਕਿ ਇਹ ਬਾਅਦ ਵਿੱਚ ਰੋਲਾ ਪਾਉਣਗੇ ਕਿ ਉਨ੍ਹਾਂ ਨੇ ਜਾਂਚ ਤੋਂ ਡਰਦਿਆਂ ਨੇ ਵਿਦੇਸ਼ ਵੱਲ ਉਡਾਰੀ ਮਾਰੀ ਹੈ।

ਇਹ ਵੀ ਪੜ੍ਹੋ: Gangster Lawrence Bishnoi on production warrant: ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਲਾਰੇਂਸ ਨੂੰ ਪ੍ਰੋਡਕਸ਼ਨ ਵਾਰੰਟ ਉੱਤੇ ਲੈਕੇ ਆਈ ਬਠਿੰਡਾ ਪੁਲਿਸ

ETV Bharat Logo

Copyright © 2025 Ushodaya Enterprises Pvt. Ltd., All Rights Reserved.