ਰੂਪਨਗਰ: ਸ੍ਰੀ ਚਮਕੌਰ ਸਾਹਿਬ ਦੇ ਵਿੱਚ ਸ਼ਹੀਦੀ ਪੰਦਰਵਾੜੇ ਦੌਰਾਨ ਬੁੱਧਵਾਰ ਧਾਰਮਿਕ ਦੀਵਾਨ ਸਜਾਏ ਗਏ। ਜਿੱਥੇ ਸੰਗਤਾਂ ਵੱਡੇ ਪੱਧਰ ਉਤੇ ਨਤਮਸਤਕ ਹੋਈਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former CM Charanjit Singh Channi ) ਵਿਦੇਸ਼ ਤੋਂ ਵਾਪਸ ਪਰਤਣ ਤੋਂ ਬਾਅਦ ਬੁੱਧਵਾਰ ਆਪਣੇ ਵਿਧਾਨ ਸਭਾ ਸ੍ਰੀ ਚਮਕੌਰ ਸਾਹਿਬ (sri Chamkaur Sahib paid obeisance) ਪੁੱਜੇ।
15 ਕਿਲੋਮੀਟਰ ਪੈਦਲ ਤੁਰ ਕੇ ਪਹੁੰਚੇ ਸ੍ਰੀ ਚਮਕੌਰ ਸਾਹਿਬ: ਉਨ੍ਹਾਂ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਸ੍ਰੀ ਚਮਕੌਰ ਸਾਹਿਬ ਦਾ ਰੁਖ਼ ਕੀਤਾ ਗਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁੱਧਵਾਰ ਆਪਣੀ ਰਿਹਾਇਸ਼ ਅਸਥਾਨ ਮੋਰਿੰਡਾ ਤੋਂ ਪੈਦਲ ਮਾਰਚ ਕਰਦੇ ਹੋਏ। ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਜੋ ਕਿ ਸ੍ਰੀ ਚਮਕੌਰ ਸਾਹਿਬ ਪਹੁੰਚੇ। ਕਰੀਬ 15 ਕਿਲੋਮੀਟਰ ਦਾ ਇਹ ਸਫ਼ਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪੈਦਲ ਤੁਰ ਕੇ ਪੂਰਾ ਕੀਤਾ ਗਿਆ।
ਰਾਜਨੀਤਿਕ ਬਿਆਨ ਦੇਣ ਤੋਂ ਕੀਤੀ ਨਾਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਮੌਕੇ 'ਤੇ ਕੋਈ ਵੀ ਰਾਜਨੀਤਿਕ ਬਿਆਨ ਦੇਣ ਤੋਂ ਮਨਾਹੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਪੰਦਰਵਾੜਾ ਚੱਲ ਰਿਹਾ ਹੈ। ਇਨ੍ਹਾਂ ਦਿਨਾਂ ਵਿੱਚ ਸਿੱਖ ਕੌਮ ਵਿੱਚ ਕਾਫ਼ੀ ਵੱਡੀਆਂ ਸ਼ਹਾਦਤਾਂ ਹੋਈਆਂ ਹਨ। ਜੋ ਇਤਿਹਾਸ ਵਿੱਚ ਲਿਖੀਆਂ ਹੋਈਆਂ ਹਨ। ਜਿਨ੍ਹਾਂ ਨੂੰ ਸਿਜਦਾ ਕਰਨ ਦੇ ਲਈ ਉਹ ਅੱਜ ਗੁਰਦੁਆਰਾ ਸਾਹਿਬ ਮੱਥਾ ਟੇਕਣ ਦੇ ਲਈ ਆਏ ਹਨ। ਇਸ ਲਈ ਉਹ ਕੋਈ ਵੀ ਰਾਜਨੀਤਿਕ ਬਿਆਨ ਇਸ ਮੌਕੇ ਨਹੀਂ ਦੇਣਗੇ।
ਇਹ ਵੀ ਪੜ੍ਹੋ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ, ਕਿਹਾ- ਮਾਨਸਾ ਪੁਲਿਸ ਨੇ ਪੁਰਾਣੇ ਮਾਮਲੇ 'ਚ ਭੇਜੇ ਸੰਮਨ