ETV Bharat / state

ਰਾਣਾ ਕੇਪੀ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਕਿਹਾ ਨੰਗਲ ਤੋਂ ਰੋਪੜ ਤੱਕ ਸਤਲੁਜ ਦਰਿਆ ਵਿੱਚ ਬਣਾਏ ਜਾਣ ਛੋਟੇ ਡੈਮ - ਪਿੰਡਾਂ ਦਾ ਆਪਸ ਵਿੱਚ ਸੰਪਰਕ

ਸਾਬਕਾ ਸਪੀਕਰ ਰਾਣਾ ਕੇ. ਪੀ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਜਿਸ 'ਚ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਜਲਦ ਤੋਂ ਜਲਦ ਨੁਕਸਾਨ ਦਾ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ।

ਰਾਣਾ ਕੇਪੀ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

author img

By

Published : Aug 19, 2023, 10:21 PM IST

ਰਾਣਾ ਕੇਪੀ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਡੈਮਾਂ ਤੋਂ ਛੱਡੇ ਪਾਣੀ ਕਾਰਨ ਕਈ ਪਿੰਡ ਜੋ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਦੇ ਚੱਲਦਿਆਂ ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਕਈ ਪਿੰਡਾਂ ਨੂੰ ਇਸ ਦੀ ਮਾਰ ਝੱਲਣੀ ਪਈ ਹੈ। ਸਰਕਾਰ ਤੇ ਪ੍ਰਸ਼ਾਸਨ ਵਲੋਂ ਪ੍ਰਬੰਧ ਕਰਨ ਦੀ ਗੱਲ ਆਖੀ ਜਾ ਰਹੀ ਹੈ ਤਾਂ ਉਥੇ ਹੀ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਵਲੋਂ ਵੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ।

ਹੜ੍ਹ ਨਾਲ ਨੁਕਸਾਨੇ ਪਿੰਡਾਂ ਦਾ ਕੀਤਾ ਦੌਰਾ: ਰਾਣਾ ਕੇਪੀ ਸਿੰਘ ਟਰੈਕਟਰ 'ਤੇ ਬੈਠ ਕੇ ਸਤਲੁਜ ਦਰਿਆ ਦੇ ਨਾਲ ਲੱਗਦੇ ਨੁਕਸਾਨੇ ਗਏ ਪਿੰਡਾਂ ਦਾ ਦੌਰਾ ਕੀਤਾ ਕਿਉਂਕਿ ਪਿੰਡ ਨੂੰ ਜਾਂਦੇ ਰਸਤੇ ਤੇ ਸਤਲੁਜ ਦਰਿਆ ਦਾ ਪਾਣੀ ਅਜੇ ਵੀ 3 ਤੋਂ 4 ਤੱਕ ਭਰਿਆ ਹੋਇਆ ਹੈ। ਇਸ ਦੇ ਬਾਵਜੂਦ ਰਾਣਾ ਕੇ ਪੀ ਸਿੰਘ ਟਰੈਕਟਰ 'ਤੇ ਬੈਠ ਕੇ ਪਿੰਡ ਸ਼ਿਵ ਸਿੰਘ ਬੇਲਾ ਪਹੁੰਚੇ। ਜਿੱਥੇ ਉਨ੍ਹਾਂ ਨੇ ਮਾਸਟਰ ਸਰਵਣ ਸਿੰਘ ਬੇਲਾ ਦਾ ਹਾਲ-ਚਾਲ ਜਾਣਿਆ ਤੇ ਹੜ੍ਹ ਪ੍ਰਭਾਵਿਤ ਪਿੰਡ ਦਾ ਦੌਰਾ ਵੀ ਕੀਤਾ।

ਪਿੰਡਾਂ ਦੀਆਂ ਸੜਕਾਂ ਦੀ ਮੁਰੰਮਤ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਸਤਲੁਜ ਦਰਿਆ ਦੇ ਪਾਣੀ ਨਾਲ ਸਭ ਤੋਂ ਵੱਧ ਨੁਕਸਾਨ ਪਿੰਡਾਂ ਦੀਆਂ ਸੜਕਾਂ ਦਾ ਹੋਇਆ ਹੈ, ਜਿਸ ਨਾਲ ਪਿੰਡਾਂ ਦਾ ਆਪਸ ਵਿੱਚ ਸੰਪਰਕ ਟੁੱਟ ਗਿਆ ਹੈ। ਇਸ ਲਈ ਸਰਕਾਰ ਨੂੰ ਪਹਿਲਾਂ ਪਿੰਡਾਂ ਨੂੰ ਜਾਣ ਵਾਲੀ ਸੜਕਾਂ ਦੀ ਮੁਰੰਮਤ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਆਸਾਨੀ ਹੋ ਸਕੇ।

ਛੋਟੇ ਡੈਮ ਬਣਾ ਕੇ ਪਾਣੀ ਨੂੰ ਕੀਤਾ ਜਾਵੇ ਪ੍ਰਬੰਧ: ਉਨ੍ਹਾਂ ਇਹ ਵੀ ਕਿਹਾ ਕਿ ਹਰ ਸਾਲ ਸਤਲੁਜ ਦਰਿਆ ਕਿਨਾਰੇ ਵਸੇ ਪਿੰਡਾਂ ਨੂੰ ਪਾਣੀ ਕਾਰਨ ਨੁਕਸਾਨ ਪਹੁੰਚ ਰਿਹਾ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਨੰਗਲ ਤੋਂ ਰੋਪੜ ਤੱਕ ਸਤਲੁਜ ਦਰਿਆ 'ਤੇ ਛੋਟੇ ਡੈਮ ਬਣਾਏ ਜਾਣ ਤਾਂ ਜੋ ਹੜ੍ਹਾਂ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ ਤਾਂ ਜੋ ਹਰ ਸਾਲ ਬਰਸਾਤ ਦੇ ਮੌਸਮ ਵਿੱਚ ਇਹਨਾਂ ਪਿੰਡਾਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਨੂੰ ਚੈਨਲਾਈਜ ਤਾਂ ਨਹੀਂ ਕੀਤਾ ਜਾ ਸਕਦਾ ਪਰ ਛੋਟੇ ਡੈਮ ਬਣਾ ਕੇ ਪਾਣੀ ਨੂੰ ਪ੍ਰਬੰਧ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਬਣਾਉਣ ਸਮੇਂ ਵੀ ਇਹ ਤਜਵੀਜ਼ ਰੱਖੀ ਗਈ ਸੀ, ਜੋ ਕਿਸੇ ਕਾਰਨ ਸਿਰੇ ਨਹੀਂ ਚੜ੍ਹ ਸਕੀ।

ਰਾਜਪਾਲ ਕਰੇ ਮੁਆਵਜ਼ੇ ਲਈ ਕੇਂਦਰ ਨਾਲ ਗੱਲ: ਇਸ ਦੇ ਨਾਲ ਹੀ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਮੁਆਵਜ਼ੇ ਬਾਰੇ ਕੇਂਦਰ ਨਾਲ ਗੱਲ ਨਹੀਂ ਕਰ ਸਕਦੀ ਤਾਂ ਰਾਜਪਾਲ ਨੂੰ ਖੁਦ ਅੱਗੇ ਆ ਕੇ ਕੇਂਦਰ ਨਾਲ ਗੱਲ ਕਰਨੀ ਚਾਹੀਦੀ ਹੈ ਤਾਂ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਵੀ ਚਾਹੀਦਾ ਕਿ ਜਲਦ ਤੋਂ ਜਲਦ ਮੁਆਵਜ਼ਾ ਜਾਰੀ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਨੁਕਸਾਨ ਤੋਂ ਰਾਹਤ ਮਿਲ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.