ETV Bharat / state

ਝੋਨੇ ਦੀ ਪਰਾਲੀ ਨਾ ਸਾੜਨ ਲਈ ਖੇਤੀਬਾੜੀ ਮਹਿਕਮੇ ਨੇ ਲੱਭਿਆ ਫਾਰਮੂਲਾ - ਖੇਤੀਬਾੜੀ ਅਫ਼ਸਰ ਮਨਪਾਲ ਸਿੰਘ

ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਪ੍ਰਸ਼ਾਸਨ ਵੱਲੋਂ ਹਰ ਸਾਲ ਅਪੀਲ ਕੀਤੀ ਜਾਂਦੀ ਹੈ ਪਰ ਫਿਰ ਵੀ ਕਿਸਾਨ ਪਰਾਲੀ ਨੂੰ ਸਾੜਦੇ ਹਨ। ਇਸ ਲਈ ਹੁਣ ਖੇਤੀਬਾੜੀ ਮਹਿਕਮੇ ਵੱਲੋਂ ਕਿਸਾਨ ਲਈ ਇੱਕ ਨਵਾਂ ਫਾਰਮੂਲਾ ਤਿਆਰ ਕੀਤਾ ਗਿਆ ਹੈ।

ਫ਼ੋਟੋ
ਫ਼ੋਟੋ
author img

By

Published : Sep 7, 2020, 7:35 PM IST

ਰੂਪਨਗਰ: ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਸੂਬੇ ਭਰ ਵਿੱਚ ਝੋਨੇ ਦੀ ਫਸਲ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਉਸ ਦੀ ਕਟਾਈ ਸ਼ੁਰੂ ਹੋ ਜਾਂਦੀ ਹੈ। ਫ਼ਸਲ ਦੀ ਕਟਾਈ ਦੌਰਾਨ ਜੋ ਨਾੜ ਬਚ ਜਾਂਦੀ ਹੈ ਉਸ ਨੂੰ ਕਿਸਾਨ ਸਾੜ ਕੇ ਦਿੰਦੇ ਹਨ ਜਿਸ ਨਾਲ ਵਾਤਾਵਰਣ ਦੁਸ਼ਿਤ ਹੋ ਜਾਂਦਾ ਹੈ। ਕਿਸਾਨ ਪਰਾਲੀ ਨੂੰ ਨਾ ਸਾੜਣ ਲਈ ਪ੍ਰਸ਼ਾਸਨ ਵੱਲੋਂ ਹਰ ਸਾਲ ਅਪੀਲ ਕੀਤੀ ਜਾਂਦੀ ਹੈ ਪਰ ਫਿਰ ਵੀ ਕਿਸਾਨ ਪਰਾਲੀ ਨੂੰ ਸਾੜਦੇ ਹਨ। ਇਸ ਲਈ ਹੁਣ ਖੇਤੀਬਾੜੀ ਮਹਿਕਮੇ ਵੱਲੋਂ ਕਿਸਾਨ ਵਾਸਤੇ ਇੱਕ ਨਵਾਂ ਫਾਰਮੂਲਾ ਤਿਆਰ ਕੀਤਾ ਗਿਆ।

ਵੀਡੀਓ

ਖੇਤੀਬਾੜੀ ਅਫ਼ਸਰ ਮਨਪਾਲ ਸਿੰਘ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕਰੀਬ 35 ਹਜ਼ਾਰ ਹੈਕਟੇਅਰ ਰਕਬੇ ਦੇ ਹੇਠ ਝੋਨੇ ਦੀ ਬਿਜਾਈ ਕੀਤੀ ਗਈ ਹੈ ਜੋ ਕਿ ਹੁਣ ਅਕਤੂਬਰ ਮਹੀਨੇ ਵਿੱਚ ਕਿਸਾਨਾਂ ਵੱਲੋਂ ਕੱਟੀ ਜਾਣੀ ਹੈ। ਫਸਲ ਦੀ ਕਟਾਈ ਤੋਂ ਬਾਅਦ ਉਸ ਦੀ ਬਚੀ ਨਾੜ ਨੂੰ ਕਿਸਾਨ ਖੇਤ ਵਿੱਚ ਸਾੜ ਦਿੰਦੇ ਹਨ ਜਿਸ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਤੇ ਇਹ ਧੂੰਏ ਮਨੁੱਖ ਲਈ ਖ਼ਤਰਨਾਕ ਹੁੰਦਾ ਹੈ। ਹਾਲਾਂਕਿ ਸੂਬਾ ਸਰਕਾਰ ਕਿਸਾਨ ਨੂੰ ਹਰ ਸਾਲ ਅਪੀਲ ਕਰਦੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਅੱਗ ਲਾਉਣ ਵਾਲੇ ਕਿਸਾਨਾਂ ਦੇ ਵਿਰੁੱਧ ਮੁਕੱਦਮੇ ਵੀ ਦਰਜ ਹੁੰਦੇ ਹਨ ਇਸ ਦੇ ਬਾਵਜੂਦ ਵੀ ਕਿਸਾਨ ਨਾੜ ਨੂੰ ਅੱਗ ਲਗਾਉਂਦੇ ਹਨ।

ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਦੀ ਵਰਤੋਂ ਕਰਨ ਦੇ ਤਰੀਕੇ ਬਾਰੇ ਦੱਸਦੇ ਹੋਏ ਕਿਹਾ ਕਿ ਰੂਪਨਗਰ ਜ਼ਿਲ੍ਹੇ ਵਿੱਚ 17 ਦੇ ਕਰੀਬ ਗਊਸ਼ਾਲਾ ਹਨ। ਕਿਸਾਨ ਪਰਾਲੀ ਦੀ ਰਹਿੰਦ-ਖੂੰਦ ਨੂੰ ਇਨ੍ਹਾਂ ਗਊਸ਼ਾਲਾ ਵਿੱਚ ਦਾਨ ਕਰ ਸਕਦੇ ਹਨ ਅਤੇ ਇਸ ਤੋਂ ਇਲਾਵਾ ਪਿੰਡਾਂ ਵਿੱਚ ਟੋਭਿਆਂ ਤੇ ਛੱਪੜਾਂ ਦੇ ਆਲੇ-ਦੁਆਲੇ ਪੰਚਾਇਤੀ ਜ਼ਮੀਨਾਂ ਦੇ ਕੋਲ ਇਸ ਪਰਾਲੀ ਨੂੰ ਸਾਂਭ ਕੇ ਰੱਖ ਸਕਦੇ ਹਨ।

ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਹੁਣ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਪਿੰਡਾਂ ਦੇ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਟ੍ਰੇਨਿੰਗ ਕੈਂਪ ਵੀ ਲਗਾਏ ਜਾਣਗੇ। ਮਨਪਾਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਝੋਨੇ ਦੀ ਬਚੀ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਾਉਣ।

ਇਹ ਵੀ ਪੜ੍ਹੋ;ਖੇਤੀ ਆਰਡੀਨੈਂਸਾਂ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਗਰਜੇ ਕਿਸਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.