ਰੋਪੜ: ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਨੂੰ ਸਫਲ ਬਣਾਉਣ ਤਹਿਤ ਅਤੇ ਲੋੜਵੰਦ ਪ੍ਰਾਰਥੀਆਂ ਦਾ ਹੁਨਰ ਵਿਕਾਸ ਕਰਕੇ ਉਨ੍ਹਾਂ ਨੂੰ ਵਧੀਆ ਰੋਜਗਾਰ ਪ੍ਰਾਪਤ ਕਰਨ ਦੇ ਕਾਬਿਲ ਬਣਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਮੁਫਤ ਸਾਫਟ ਸਕਿੱਲ ਟ੍ਰੇਨਿੰਗ ਕੋਰਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ 30 ਅਕਤੂਬਰ ਨੂੰ ਸਵੇਰੇ 11 ਵਜੇ ਇੱਕ ਕੈਂਪ ਰੱਖਿਆ ਗਿਆ ਹੈ ਜਿਸ ਵਿੱਚ ਇਸ ਟ੍ਰੇਨਿੰਗ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।
ਇਹ ਵੀ ਪੜੋ: LIVE: PM ਮੋਦੀ ਦਾ ਸਾਊਦੀ ਅਰਬ ਦੌਰਾ, 12 ਸਮਝੌਤਿਆਂ 'ਤੇ ਹੋ ਸਕਦੇ ਨੇ ਦਸਤਖ਼ਤ
ਇਸ ਵਿੱਚ ਦਸਵੀਂ, ਬਾਰਵੀਂ, ਗਰੈਜੂਏਸ਼ਨ,ਆਈ.ਟੀ.ਆਈ,ਡਿਪਲੋਮਾ ਪਾਸ ਚਾਹਵਾਨ ਪ੍ਰਾਰਥੀ ਇਸ ਮੁਫਤ ਸਾਫਟ ਸਕਿੱਲ ਟ੍ਰੇਨਿੰਗ ਦਾ ਲਾਭ ਲੈ ਸਕਦੇ ਹਨ। ਇਸ ਟ੍ਰੇਨਿੰਗ ਦੌਰਾਨ ਪ੍ਰਾਰਥੀਆਂ ਨੂੰ ਹੁਨਰ ਵਿਕਾਸ, ਇੰਟਰਵਿਊ ਦੀ ਤਿਆਰੀ, ਰੀਜ਼ਿਊਮ ਲਿਖਣਾ ਅਤੇ ਰੋਜ਼ਗਾਰ ਪ੍ਰਾਪਤੀ ਲਈ ਤਿਆਰ ਕਰਨਾ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਟ੍ਰੇਨਿੰਗ ਉਪਰੰਤ ਪ੍ਰਾਰਥੀਆਂ ਨੂੰ 100% ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗਰਾਊਂਡ ਫਲੋਰ, ਰੂਪਨਗਰ ਵਿਖੇ ਪਹੁੰਚ ਕੇ ਇਸ ਮੁਫਤ ਟ੍ਰੇਨਿੰਗ ਦਾ ਲਾਭ ਲੈ ਸਕਦੇ ਹਨ।