ਰੂਪਨਗਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਵਲੋਂ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਧੱਕੇ ਸ਼ਾਹੀਆਂ ਲੋਕਾਂ ਨਾਲ ਬੋਲੇ ਜਾਂਦੇ ਝੂਠ ਅਤੇ ਮਜ਼ਾਕ ਦਾ ਇਨਸਾਫ ਲਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਸਰਕਾਰ ਦੀਆਂ ਵਧੀਕੀਆਂ ਨੂੰ ਲੈ ਕੇ 17 ਮਾਰਚ ਤੋਂ 24 ਮਾਰਚ ਤੱਕ ਇਨਸਾਫ਼ ਸਪਤਾਹ ਮਨਾਇਆ ਜਾਵੇਗਾ। ਇਸ ਮੌਕੇ ਉਹਨਾਂ ਕਿਹਾ ਕਿ 17 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨਸਾਫ਼ ਹਫ਼ਤੇ ਤਹਿਤ ਵੱਡੇ ਧਰਨੇ ਦਿੱਤੇ ਜਾਣਗੇ ਅਤੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।
ਮਨਾਇਆ ਜਾਵੇਗਾ ਇਨਸਾਫ ਸਪਤਾਹ : ਉਨ੍ਹਾਂ ਕਿਹਾ ਕਿ ਇਕ ਹਫਤੇ ਦੇ ਵਿੱਚ ਸਾਰੇ ਹਲਕਿਆਂ ਦੇ ਵਿਚ ਇਨਸਾਫ਼ ਹਫ਼ਤਾ ਮਨਾਇਆ ਜਾਵੇਗਾ ਅਤੇ ਸੂਬੇ ਭਰ ਦੇ ਐਸ ਡੀ ਐਮ ਦੇ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੋ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਹਨਾਂ ਵਲੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਆਟਾ ਦਾਲ ਦੇ ਕਾਰਡ ਬਣੇ ਹੋਏ ਸਨ, ਉਨ੍ਹਾਂ ਵਿੱਚੋਂ ਕਾਫੀ ਜ਼ਿਆਦਾ ਕਾਰਡ ਕੱਟ ਦਿੱਤੇ ਗਏ ਹਨ ਇਸ ਤੋਂ ਇਲਾਵਾ ਕਣਕ ਦੇ ਵਿਚ ਕਟੌਤੀ ਕੀਤੀ ਗਈ ਹੈ।
Happy Raikoti Song Controversy: ਗੰਨ ਪ੍ਰਮੋਟ ਕਰਨ ਵਾਲੇ ਗੀਤ 'ਤੇ ਕਾਰਵਾਈ ਨਹੀਂ, ਕਿੱਥੇ ਗਏ ਸਰਕਾਰੀ ਹੁਕਮ ?
ਬੀਬੀਆਂ ਨੂੰ ਨਹੀਂ ਦਿੱਤਾ ਗਿਆ ਇਕ ਹਜ਼ਾਰ ਰੁਪਿਆ : ਉਹਨਾਂ ਕਿਹਾ ਕਿ ਜੋ ਬੀਬੀਆਂ ਨਾਲ ਇਕ ਹਜ਼ਾਰ ਦੇ ਮਹੀਨੇ ਦਾ ਵਾਧਾ ਕੀਤਾ ਗਿਆ ਸੀ ਉਸ ਤੋਂ ਵੀ ਸਰਕਾਰ ਮੁਕਰ ਗਈ ਹੈ। ਚੰਦੂਮਾਜਰਾ ਨੇ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਹਨ ਦੂਜੇ ਪਾਸੇ ਮੰਡੀ ਬੋਰਡ ਅਤੇ ਪਾਵਰਕੌਮ ਕਰਜ਼ਈ ਹੁੰਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਕੱਟਾਂ ਨਾਲ ਬੇਹਾਲ ਹੋਣਾ ਪਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖ ਪੰਜਾਬ ਸਰਕਾਰ ਦੇ ਸਾਰੇ ਸਮਝੌਤਾ ਕਰ ਚੁੱਕੇ ਹਨ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜੇ ਸਭ ਤੋਂ ਪਹਿਲਾਂ ਆਵਾਜ਼ ਬੁਲੰਦ ਕੀਤੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਉਨ੍ਹਾਂ ਵੱਲੋਂ ਲੋਕ ਸਭਾ ਮੈਂਬਰ ਹੁੰਦਿਆਂ ਹੋਇਆ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਮੁੱਦੇ ਉੱਤੇ ਪਹਿਰਾ ਦੇ ਰਿਹਾ ਹੈ।