ETV Bharat / state

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਲੈਕੇ ਤਿਆਰੀਆਂ, ਰੂਪਨਗਰ ਡੀਸੀ ਨੇ ਕੀਤੀ ਇਹ ਅਪੀਲ

ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਬਹੁਤ ਹੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਵਿਰਾਸਤ ਏ ਖਾਲਸਾ ਵਿਖੇ ਆਯੋਜਿਤ ਕੀਤਾ ਜਾਵੇਗਾ।

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਲੈਕੇ ਤਿਆਰੀਆਂ

author img

By

Published : Sep 27, 2022, 7:54 PM IST

ਰੂਪਨਗਰ: ਭਲਕੇ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਹੈ। ਜਿਸ ਨੂੰ ਲੈਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਰੂਪਨਗਰ ਜ਼ਿਲ੍ਹੇ 'ਚ ਵੀ ਇਸ ਸਬੰਧੀ ਸਮਾਗਮ ਕੀਤੇ ਜਾਣਗੇ।

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਲੈਕੇ ਤਿਆਰੀਆਂ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਲੈਕੇ ਤਿਆਰੀਆਂ

ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਬਹੁਤ ਹੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਵਿਰਾਸਤ ਏ ਖਾਲਸਾ ਵਿਖੇ ਆਯੋਜਿਤ ਕੀਤਾ ਜਾਵੇਗਾ।

ਜ਼ਿਲ੍ਹਾ ਰੂਪਨਗਰ ਵਿਚ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਇੱਕ ਵਿਸ਼ੇਸ਼ ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਕਿਹਾ ਕਿ 28 ਸਤੰਬਰ ਨੂੰ ਜ਼ਿਲ੍ਹੇ ਵਿੱਚ ਸ਼ਹੀਦ ਏ ਆਜਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਪ੍ਰੋਗਰਾਮਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੇਰੇ 6 ਵਜੇ ਸ਼ਹੀਦ ਭਗਤ ਸਿੰਘ ਚੌਂਕ ਤੋਂ ਮਹਾਰਾਜਾ ਰਣਜੀਤ ਸਿੰਘ ਪਾਰਕ ਤੱਕ ਸਾਈਕਲ ਰੈਲੀ ਕੱਢੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਇਸ ਰੈਲੀ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ ਸ਼ਾਮ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ ਆਨਰ ਦਿੱਤਾ ਜਾਵੇਗਾ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।

ਡਾ ਪ੍ਰੀਤੀ ਯਾਦਵ ਨੇ ਅੱਗੇ ਦੱਸਿਆਂ ਕਿ ਵਿਰਾਸਤ ਏ ਖਾਲਸਾ ਵਿਚ ਹੋਣ ਵਾਲੇ ਸਮਾਗਮ ਸ਼ਾਮ 4 ਵਜੇ ਹੋਣਗੇ। ਜਿਨ੍ਹਾਂ ਵਿਚ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਅਤੇ ਸ਼ਹੀਦ ਏ ਆਜ਼ਮ ਦੇ ਜੀਵਨ ਨਾਲ ਸਬੰਧਿਤ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤੇ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਸ਼ਹੀਦ ਏ ਆਜ਼ਮ ਨੂੰ ਯਾਦ ਕਰਦਿਆਂ ਇਹ ਪ੍ਰੋਗਰਾਮ ਵਿਸ਼ੇਸ਼ ਤੌਰ ਉੱਤੇ ਸੰਸਾਰ ਪ੍ਰਸਿੱਧ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾ ਰਹੇ ਹਨ। ਜਿਸ ਉਪਰੰਤ ਇਕ ਕੈਂਡਲ ਮਾਰਚ ਵੀ ਕੱਢਿਆ ਜਾਵੇਗਾ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੀਟਿੰਗ ਰਾਹੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ: 7500 ਤੋਂ ਵੱਧ ਜੰਗਲੀ ਜਾਨਵਰਾਂ ਦਾ ਰੈਸਕਿਊ ਕਰਨ ਵਾਲਾ ਉਹ ਸ਼ਖਸ ਜਿਸ ਦੀ ਮਦਦ ਲੈਂਦਾ ਹੈ ਮਹਿਕਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.