ETV Bharat / state

ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ ਲ਼ਈ ਹੈ। ਇਸ ਸਬੰਧੀ ਕਰਵਾਏ ਗਏ ਇਕ ਸਮਾਗਮ ਵਿੱਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ, ਪੰਥਕ ਜਥੇਬੰਦੀਆਂ ਸਮੇਤ ਸੰਗਤ ਨੇ ਸ਼ਿਰਕਤ ਕੀਤੀ ਹੈ।

Giani Sultan Singh served as Jathedar of Takht Sri Kesgarh Sahib
ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ
author img

By

Published : Jun 25, 2023, 8:09 PM IST

ਗਿਆਨੀ ਸੁਲਤਾਨ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

ਰੂਪਨਗਰ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਨਿਯੁਕਤ ਕੀਤੇ ਜਥੇਦਾਰ ਸਿੰਘ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ, 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਸਬੰਧੀ ਪਾਸ ਹੋਇਆ ਮਤਾ ਪੜ੍ਹਿਆ।

ਧਾਮੀ ਨੇ ਕੀਤਾ ਸੰਬੋਧਨ : ਸਮਾਗਮ ਦੌਰਾਨ ਸੰਗਤ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮਾਂ ਚੁਣੌਤੀਆਂ ਭਰਿਆ ਹੈ ਜਦੋਂ ਸਰਕਾਰਾਂ ਸਿੱਖ ਸੰਸਥਾਵਾਂ ਵਿੱਚ ਘੁਸਪੈਠ ਕਰਕੇ ਭਰਾ ਮਾਰੂ ਜੰਗ ਕਰਵਾਉਣ ਦੇ ਰਾਹ ਤੁਰੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 103 ਸਾਲਾ ਇਤਿਹਾਸ ਵਿਚ ਪਹਿਲੀ ਵਾਰ ਸਰਕਾਰ ਨੇ ਅਜਿਹੇ ਤਰੀਕੇ ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਖ਼ਾਲਸਾ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਸਮਾਂ ਸੰਗਤ ਤੇ ਖਾਸਕਰ ਨੌਜਵਾਨੀ ਨੂੰ ਗੁਰਮਤਿ ਨਾਲ ਜੋੜਨ ਦਾ ਹੈ। ਉਨ੍ਹਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਸੰਚਾਰ ਸਮਾਗਮਾਂ ਵਿਚ ਆਪ ਸ਼ਾਮਲ ਹੋ ਕੇ ਅਗਵਾਈ ਕਰਦਿਆਂ ਸੰਗਤ ਨੂੰ ਗੁਰੂ ਘਰ ਨਾਲ ਜੋੜਣ। ਇਸ ਤੋਂ ਪਹਿਲਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.