ETV Bharat / state

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

author img

By

Published : Nov 26, 2021, 5:03 PM IST

ਪੰਜਾਬ ਦੇ ਗਵਰਨਰ (Governor of Punjab) ਬਨਵਾਰੀ ਲਾਲ ਪੁਰੋਹਿਤ (Banwari Lal Parohit) ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖ਼ੁਦ ਨੂੰ ਵੱਡਭਾਗੀ ਮਹਿਸੂਸ ਕਰ ਰਹੇ ਹਨ ਕਿ ਅੱਜ ਉਨ੍ਹਾਂ ਨੂੰ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ।

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਗਵਰਨਰ (Governor of Punjab) ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪ੍ਰੋਹਿਤ (Banwari Lal Parohit) ਆਪਣੀ ਦੋ ਦਿਨ ਦੀ ਯਾਤਰਾ 'ਤੇ ਅੱਜ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ ਪਹੁੰਚੇ। ਇਸ ਦੌਰਾਨ ਉਹ ਸਭ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਨਤਮਸਤਕ ਹੋਏ ਅਤੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਖੇ ਜਾ ਕੇ ਉਨ੍ਹਾਂ ਵੱਲੋਂ ਪੰਗਤ 'ਚ ਬੈਠ ਕੇ ਲੰਗਰ ਵੀ ਛਕਿਆ ਗਿਆ।

ਇਸ ਮੌਕੇ 'ਤੇ ਤਖ਼ਤ ਸਾਹਿਬ (Takht Sri Kesgarh Sahib) ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਅਤੇ ਮੈਨੇਜਮੈਂਟ ਵੱਲੋਂ ਪੰਜਾਬ ਦੇ ਗਵਰਨਰ (Governor of Punjab) ਬਨਵਾਰੀ ਲਾਲ ਪੁਰੋਹਿਤ (Banwari Lal Parohit) ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖ਼ੁਦ ਨੂੰ ਵੱਡਭਾਗੀ ਮਹਿਸੂਸ ਕਰ ਰਹੇ ਹਨ ਕਿ ਅੱਜ ਉਨ੍ਹਾਂ ਨੂੰ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ ਸਾਹਿਬ (Takht Sri Kesgarh Sahib) ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ।

ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੀ ਸਮੁੱਚੀ ਮੈਨੇਜਮੈਂਟ ਵੱਲੋਂ ਜਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਇੱਥੇ ਪਹੁੰਚਣ 'ਤੇ ਸੁਆਗਤ ਕੀਤਾ, ਉਸ ਦੇ ਲਈ ਉਹ ਤਹਿ ਦਿਲ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਮੁੱਚੀ ਮੈਨੇਜਮੈਂਟ ਦੇ ਮਸ਼ਕੂਰ ਹਨ।

ਇਹ ਵੀ ਪੜ੍ਹੋ : ਗੁਜਰਾਤ ਦੇ CM ਰਹਿੰਦੇ ਮੋਦੀ ਨੇ ਕੀਤੀ ਸੀ MSP ’ਤੇ ਗਾਰੰਟੀ ਦੀ ਮੰਗ- ਟਿਕੈਤ

ਇਸ ਉਪਰੰਤ ਪੰਜਾਬ ਦੇ ਗਵਰਨਰ (Governor of Punjab) ਬਨਵਾਰੀ ਲਾਲ ਪ੍ਰੋਹਿਤ (Banwari Lal Parohit) ਵੱਲੋਂ ਅੱਠਵੇਂ ਅਜੂਬੇ ਵਜੋਂ ਜਾਣੇ ਜਾਂਦੇ ਵਿਰਾਸਤ ਏ ਖ਼ਾਲਸਾ (Virasat-ae-Khalsa) ਅਜਾਇਬ ਘਰ ਨੂੰ ਵੀ ਦੇਖਿਆ ਗਿਆ। ਉਨ੍ਹਾਂ ਵੱਲੋਂ ਵੱਖ-ਵੱਖ ਗੈਲਰੀਆਂ ਰਾਹੀਂ ਇਤਿਹਾਸ, ਪੰਜਾਬ ਦੇ ਅਮੀਰ ਗੌਰਵਮਈ ਵਿਰਸੇ ਅਤੇ ਇਤਿਹਾਸ ਨੂੰ ਵੀ ਜਾਣਿਆ ਗਿਆ।

ਇਸ ਮੌਕੇ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ.ਬਾਲ ਮੁਰਗਨ, ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਐੱਸ.ਐੱਸ.ਪੀ ਰੂਪਨਗਰ ਵਿਵੇਕਸ਼ੀਲ ਸੋਨੀ, ਐਸ.ਡੀ.ਐਮ ਸ੍ਰੀ ਆਨੰਦਪੁਰ ਸਾਹਿਬ ਕੇਸ਼ਵ ਗੋਇਲ ਤੋਂ ਇਲਾਵਾ ਹੋਰ ਵੀ ਪ੍ਰਬੰਧਕੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਇਹ ਵੀ ਪੜ੍ਹੋ : ਸਹੀ ਰੋਡ ਮੈਪ ਹੋਵੇ ਤਾਂ ਸੁਧਰ ਸਕਦੀ ਹੈ ਕਿਸਾਨਾਂ ਦੀ ਹਾਲਤ: ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.