ਆਨੰਦਪੁਰ ਸਾਹਿਬ: 6 ਅਤੇ 7 ਪੋਹ ਦੀ ਰਾਤ ਨੂੰ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਗੜ੍ਹ ਸਾਹਿਬ ਦੇ ਕਿਲ੍ਹੇ ਨੂੰ ਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਸੀ। ਉਨ੍ਹਾਂ ਇਤਿਹਾਸਕ ਤੇ ਵਿਰਾਗਮਈ ਪਲਾਂ ਨੂੰ ਯਾਦ ਕਰਦਿਆਂ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ ਵੱਲੋਂ ਜਿਥੇ ਪੂਰੀ ਰਾਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ।
ਇਸ ਮੌਕੇ ਨਗਰ ਕੀਰਤਨ ਦੇ ਰੂਪ ਦੇ 'ਚ ਸੰਗਤਾਂ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਚਲਦੀਆਂ ਹੋਈਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਹੋਈਆਂ ਜਿਸ ਤੋਂ ਬਾਅਦ ਇਸ ਨਗਰ ਕੀਰਤਨ ਨੇ ਅੱਗੇ ਚਾਲੇ ਪਾਏ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਸੰਗਤਾਂ ਨੂੰ ਗੁਰਬਾਣੀ ਰਸ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਓਥੇ ਅੱਜ ਹੋਏ ਸਮਾਗਮ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁਚੇ।
ਇਸ ਮੌਕੇ ਪ੍ਰਸਿੱਧ ਕਥਾ ਵਾਚਕ ਬਾਬਾ ਬੰਤਾ ਸਿੰਘ ਨੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਆਨੰਦਪੁਰ ਸਾਹਿਬ ਨੂੰ ਅਲਵਿਧਾ ਕਹਿਣ ਸਮੇਂ ਦੀ ਸਮੁੱਚੇ ਘਟਣਾ ਕ੍ਰਮ ਨੂੰ ਸਿੱਖ ਇਤਹਾਸ ਦੇ ਹਵਾਲੇ ਨਾਲ ਸਾਂਝਾ ਕੀਤਾ।