ਅਨੰਦਪੁਰ ਸਾਹਿਬ: ਇਲਾਕੇ ਵਿੱਚ ਜਿੱਥੇ ਪਾਣੀ ਘਟਣ ਦੇ ਕਾਰਣ ਹੜ੍ਹ ਤੋਂ ਰਾਹਤ ਮਿਲੀ ਹੈ, ਉਥੇ ਹੀ ਹੁਣ ਕਿਸਾਨਾਂ ਨੂੰ ਹਰੇ ਚਾਰੇ ਦੀ ਸਮੱਸਿਆ ਦਾ ਡਰ ਸਤਾ ਰਿਹਾ ਹੈ। ਕਿਉਂਕਿ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਵੱਲੋਂ ਆਪਣੇ ਪਸ਼ੂਆਂ ਲਈ ਬੀਜਿਆ ਗਿਆ ਹਰਾ ਚਾਰਾ ਵੀ ਬਰਬਾਦ ਹੋ ਚੁੱਕਾ ਹੈ। ਪਾਣੀ ਖੜ੍ਹਨ ਕਾਰਨ ਹਰੇ ਚਾਰੇ ਦੀ ਫਸਲ ਗਲ ਚੁੱਕੀ ਹੈ।
ਜਾਣਕਾਰੀ ਮੁਤਾਬਿਕ ਸਤਲੁਜ ਦਰਿਆ ਦੇ ਪਾਰ ਪਿੰਡ ਬਣੇ ਵਾਲੀ ਬੇਲੀ ਵਿੱਚ ਜੋ ਪਰਿਵਾਰ ਦੁੱਧ ਦਾ ਕੰਮ ਕਰਦੇ ਹਨ, ਹੜਾਂ ਦੌਰਾਨ ਹਰੇ ਚਾਰੇ ਦੀ ਸਮੱਸਿਆ ਨਾਲ ਜੂਝ ਰਹੇ ਸਨ। ਉਨ੍ਹਾਂ ਦੇ ਘਰਾਂ ਵਿੱਚ ਰੱਖੀ ਤੂੜੀ ਵੀ ਪਾਣੀ ਨਾਲ ਖਰਾਬ ਹੋ ਚੁੱਕੀ ਹੈ। ਇਹ ਪਿੰਡ ਹਲਕਾ ਆਨੰਦਪੁਰ ਸਾਹਿਬ ਦੇ ਅਧੀਨ ਆਉਂਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਕੋਈ ਅਧਿਕਾਰੀ ਨਹੀਂ ਪਹੁੰਚਿਆ ਹੈ। ਸ਼੍ਰੀ ਅਨੰਦਪੁਰ ਸਾਹਿਬ ਦੇ ਨੌਜਵਾਨਾਂ ਨੂੰ ਇਸ ਪਿੰਡ ਬਾਰੇ ਪਤਾ ਲੱਗਿਆ ਤਾਂ ਉਹ ਲਗਾਤਾਰ ਹਰਾ ਚਾਰਾ ਅਤੇ ਹੋਰ ਰਾਹਤ ਸਮੱਗਰੀ ਵੰਡਣ ਵਿੱਚ ਲੱਗੇ ਹੋਏ ਹਨ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਭਾਰੀ ਮੀਂਹ ਪੈਣ ਕਾਰਨ ਪੰਜਾਬ ਅਤੇ ਹਿਮਾਚਲ ਵਿੱਚ ਬਹੁਤ ਜਿਆਦਾ ਨੁਕਸਾਨ ਹੋ ਚੁੱਕਾ ਹੈ। ਘਰ ਅਤੇ ਵੱਡੀਆਂ-ਵੱਡੀਆਂ ਬਿਲਡਿੰਗਾਂ ਬਰਬਾਦ ਹੋ ਚੁੱਕੀਆਂ ਹਨ। ਹਾਲਾਂਕਿ ਹਿਮਾਚਲ ਪੰਜਾਬ ਵਿੱਚ ਕਈ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਲੈਵਲ ਵੀ ਘਟਿਆ ਹੈ ਅਤੇ ਖਤਰੇ ਦੇ ਨਿਸ਼ਾਨ ਤੋਂ ਸੱਤ ਫੁੱਟ ਹੇਠਾਂ ਵਹਿ ਰਿਹਾ ਹੈ।
- Kuldeep Dhaliwal Viral Video : ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਆਪਣੇ ਹੀ ਹਲਕੇ 'ਚ ਵਿਰੋਧ, ਬਿਕਰਮ ਮਜੀਠੀਆ ਨੇ ਕੱਸਿਆ ਤੰਜ
- Des Raj Kali Passed Away : ਪੰਜਾਬੀ ਸਾਹਿਤ ਜਗਤ ਨੂੰ ਵੱਡਾ ਝਟਕਾ, ਨਹੀਂ ਰਹੇ ਪ੍ਰਸਿੱਧ ਪੱਤਰਕਾਰ ਅਤੇ ਸਾਹਿਤਕਾਰ ਦੇਸ ਰਾਜ ਕਾਲੀ
- Akali BJP alliance: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਗਠਜੋੜ ਨਾ ਕਰਨ ਦੇ ਕੀਤੇ ਐਲਾਨ ਨਾਲ ਪੰਜਾਬ ਦੀ ਸਿਆਸਤ ਗਰਮਾਈ
ਇਹ ਜਿੱਥੇ ਰਾਹਤ ਵਾਲੀ ਗੱਲ ਹੈ, ਉਥੇ ਹੀ ਹੜਾਂ ਨੇ ਕਿਸਾਨਾਂ ਦੀਆਂ ਫਸਲਾਂ ਅਤੇ ਹਰੇ ਚਾਰੇ ਨੂੰ ਬਰਬਾਦ ਕਰ ਦਿੱਤਾ ਹੈ। ਕਿਸਾਨਾਂ ਨੂੰ ਆਪਣੇ ਪਸ਼ੂਆਂ ਲਈ ਹਰੇ ਚਾਰੇ ਦਾ ਡਰ ਵੀ ਸਤਾ ਰਿਹਾ ਹੈ। ਕਈ ਛੋਟੇ-ਛੋਟੇ ਪਿੰਡ ਸਤਲੁਜ ਕਿਨਾਰੇ ਅਜਿਹੇ ਹਨ, ਜਿੱਥੇ ਪਹੁੰਚਣਾ ਬਹੁਤ ਮੁਸ਼ਕਲ ਹੈ।