ਸ੍ਰੀ ਅਨੰਦਪੁਰ ਸਾਹਿਬ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Guru Nanak Jayanti 2021) ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਨਿਸ਼ਾਨਚੀਆਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takhat Sri Kesgarh Sahib) ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ (Gurdwara Sri Ber Sahib) ਸੁਲਤਾਨਪੁਰ ਲੋਧੀ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗਾ।
ਇਹ ਵੀ ਪੜੋ: Guru Nanak Gurpurab 2021: ਪਾਕਿਸਤਾਨ ਲਈ ਜੱਥਾ ਹੋਇਆ ਰਵਾਨਾ
ਇਸ ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takhat Sri Kesgarh Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਗੁਰੂ ਚਰਨਾਂ ਦੇ ਵਿੱਚ ਅਰਦਾਸ ਕੀਤੀ ਗਈ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਦੇ ਵਿੱਚ ਸ਼ਾਮਲ ਹੋਣ ਦੇ ਲਈ ਅਤੇ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Guru Nanak Gurpurab 2021) ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।
ਉਧਰ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਵੀ ਨਗਰ ਕੀਰਤਨ ਦੇ ਵਿੱਚ ਸ਼ਾਮਲ ਹੋਣ ਵਾਲੀਆਂ ਸਮੂਹ ਸੰਗਤਾਂ ਦਾ ਜਿੱਥੇ ਧੰਨਵਾਦ ਕੀਤਾ ਗਿਆ ਉਥੇ ਗੁਰੂ ਨਾਨਕ ਪਾਤਸ਼ਾਹ (Guru Nanak Dev Ji) ਦੇ ਪ੍ਰਕਾਸ਼ ਪੁਰਬ (Guru Nanak Jayanti 2021) ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।
ਦੱਸਣਯੋਗ ਹੈ ਕਿ ਇਹ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takhat Sri Kesgarh Sahib) ਤੋਂ ਆਰੰਭ ਹੋਇਆ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ (Gurdwara Sri Ber Sahib) ਸੁਲਤਾਨਪੁਰ ਲੋਧੀ ਸਾਹਿਬ ਵਿਖੇ ਜਾ ਕੇ ਸੰਪੰਨ ਹੋਵੇਗਾ। ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਇਸ ਮੌਕੇ ਤੇ ਵਿਸ਼ੇਸ ਤੌਰ ਤੇ ਖਾਲਸਾ ਸਕੂਲ ਸ੍ਰੀ ਆਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਦੇ ਵੱਲੋਂ ਬੈਂਡ ਦੀਆਂ ਮਨਮੋਹਕ ਧੁਨਾਂ ਵਜਾਈਆਂ ਗਈਆਂ।
ਇਹ ਵੀ ਪੜੋ: KARTARPUR CORRIDOR: ਦੂਰਬੀਨ ਹਟਾਉਣ 'ਤੇ ਸ਼ਰਧਾਲੂਆਂ 'ਚ ਗੁੱਸਾ