ਰੂਪਨਗਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਵਿਖੇ ਨਤਮਸਤਕ ਹੋਏ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ(Giani Raghubir Singh, Jathedar Singh Sahib of Takht Sri Kesgarh Sahib) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ(Junior Vice President of Shiromani Gurdwara Parbandhak Committee) ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਮੁੱਖ ਮੰਤਰੀ ਖ਼ਜ਼ਾਨਾ ਮੰਤਰੀ ਅਤੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਸਨਮਾਨਿਤ ਕੀਤਾ।
ਇਸ ਮੌਕੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Jathedar Singh Sahib of Takht Sri Kesgarh Sahib Giani Raghbir Singh Shiromani Gurdwara Parbandhak Committee) ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਉਪਰੰਤ ਵਿਰਾਸਤ ਏ ਖਾਲਸਾ ਦੇ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮਾਂ ਦੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਵੀ ਹਾਜ਼ਰੀ ਭਰੀ।
ਇਹ ਵੀ ਪੜ੍ਹੋ:ਕੁਲਭੂਸ਼ਨ ਸ਼ੋਰੀ ਖਿਲਾਫ਼ ਪਰਚਾ ਦਰਜ ਕਰਨ ਵਾਲੇ SHO ਦਾ ਤਬਾਦਲਾ