ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਅਤੇ ਸਕੂਲ ਸਿੱਖਿਆ ਤੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੱਖ ਵੱਖ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰਾਂ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜਾ ਲਿਆ। ਜਦੋਂ ਸਿਹਤ ਮੰਤਰੀ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਹਸਪਤਾਲ ਦਾ ਦੌਰਾ ਕੀਤਾ ਤਾਂ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਵਰੇਜ ਕਰਨ ਤੋਂ ਮਨ੍ਹਾ ਕਰ ਦਿੱਤਾ।
ਪੰਦਰਾਂ ਅਗਸਤ ਨੂੰ ਸ਼ੁਰੂ ਕੀਤੇ ਜਾ ਰਹੇ ਹਨ ਮੁਹੱਲਾ ਕਲੀਨਿਕ : ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਉਹ ਇਹ ਜਾਂਚ ਰਹੇ ਹਨ ਕਿ ਹਸਪਤਾਲਾਂ ਵਿੱਚ ਕਿਸ ਚੀਜ਼ ਦੀ ਕਮੀ ਹੈ. ਜਿਸ ਨੂੰ ਦੂਰ ਕੀਤਾ ਜਾਵੇ ਨਾ ਕਿ ਉਹ ਛਾਪੇ ਮਾਰ ਰਹੇ ਹਨ ਨਾਲ ਹੀ ਉਨ੍ਹਾਂ ਕਿਹਾ ਕਿ ਪੰਦਰਾਂ ਅਗਸਤ ਨੂੰ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ. ਜਿਸ ਨੂੰ ਲੈ ਕੇ ਸਟਾਫ ਦੀ ਭਰਤੀ ਮੁਕੰਮਲ ਕਰ ਲਈ ਗਈ ਹੈ.
ਪੂਰੇ ਪੰਜਾਬ ਵਿਚ ਬਣ ਰਹੇ ਹਨ 100 ਐਮੀਨੈਂਸ ਆਫ ਸਕੂਲ: ਸਿੱਖਿਆ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿਚ 100 ਐਮੀਨੈਂਸ ਆਫ ਸਕੂਲ ਬਣ ਰਹੇ ਹਨ ਜਿਸ ਦੇ ਵਿੱਚ 3 ਵਿਧਾਨ ਸਭਾ ਆਨੰਦਪੁਰ ਸਾਹਿਬ ਵਿੱਚ ਹੋਣਗੇ. ਹਰਜੋਤ ਬੈਂਸ ਨੇ ਕਿਹਾ ਕਿ ਆਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਵਿੱਚ 25 ਵਿਚ ਖੇਡ ਗਰਾਊਂਡ ਬਣਾਏ ਜਾਣਗੇ. ਸਿਹਤ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਮੁਹੱਲਾ ਕਲੀਨਿਕ ਪੂਰੇ ਪੰਜਾਬ ਵਿੱਚ ਸ਼ੁਰੂ ਨਹੀਂ ਹੋ ਜਾਂਦੇ ਪਿੰਡਾਂ ਦੀਆਂ ਡਿਸਪੈਂਸਰੀਆਂ ਤੇ ਪ੍ਰਾਇਮਰੀ ਹੈਲਥ ਸੈਂਟਰ ਵੀ ਚਲਦੇ ਰਹਿਣਗੇ ਅਤੇ ਜਿਹੜੇ ਬੰਦ ਪਏ ਹਨ ਉਨ੍ਹਾਂ ਨੂੰ ਵੀ ਚਾਲੂ ਕਰਾਂਗੇ.
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਕਿ ਸ੍ਰੀ ਆਨੰਦਪੁਰ ਸਾਹਿਬ ਦਾ ਭਾਈ ਜੈਤਾ ਜੀ ਸਿਵਲ ਹਸਪਤਾਲ ਸੌ ਬੈੱਡਾਂ ਦਾ ਘੋਸ਼ਿਤ ਕੀਤਾ ਗਿਆ ਹੈ ਪਰ ਉਹ ਪੰਜਾਹ ਬੈੱਡਾਂ ਤੱਕ ਹੀ ਸੀਮਿਤ ਨਹੀਂ ਹੈ ਤੇ ਇੱਥੇ ਸਹੂਲਤਾਂ ਦੀ ਭਾਰੀ ਕਮੀ ਹੈ ਇਸ ਬਾਰੇ ਬੋਲਦੇ ਹੋਏ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਟੀਚਾ ਇਹੀ ਹੈ ਕਿ ਸਿਹਤ ਅਤੇ ਸਿੱਖਿਆ ਤੇ ਜ਼ੋਰ ਦਿੱਤਾ ਜਾਵੇ.
ਬੰਦ ਪਏ ਹੈਲਥ ਸੈਂਟਰ ਵੀ ਕੀਤੇ ਜਾਣਗੇ ਚਾਲੂ: ਸਿਹਤ ਮੰਤਰੀ ਚੇਤਨ ਸਿੰਘ ਜੌੜ੍ਹਮਾਜਰਾ ਨੇ ਫ਼ਰੀਦਕੋਟ ਦੇ ਬੀਸੀ ਦੇ ਬਿਆਨ ਕਿ ਫਰੀਦਕੋਟ ਮੈਡੀਕਲ ਕਾਲਜ ਦਾ ਐਟਮੋਸਫੀਅਰ ਠੀਕ ਨਹੀਂ ਹੈ. ਜਿਸ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਉਸ ਦਾ ਸੁਧਾਰ ਕਰ ਰਹੇ ਹਾਂ. ਸਿਹਤ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਮੁਹੱਲਾ ਕਲੀਨਿਕ ਪੂਰੇ ਪੰਜਾਬ ਵਿੱਚ ਸ਼ੁਰੂ ਨਹੀਂ ਹੋ ਜਾਂਦੇ ਪਿੰਡਾਂ ਦੀਆਂ ਡਿਸਪੈਂਸਰੀਆਂ ਤੇ ਪ੍ਰਾਇਮਰੀ ਹੈਲਥ ਸੈਂਟਰ ਵੀ ਚਲਦੇ ਰਹਿਣਗੇ ਅਤੇ ਜਿਹੜੇ ਬੰਦ ਪਏ ਹਨ ਉਨ੍ਹਾਂ ਨੂੰ ਵੀ ਚਾਲੂ ਕਰਾਂਗੇ.
ਹਸਪਤਾਲਾਂ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੇ ਤੌਰ ਉੱਤੇ ਸਫ਼ਾਈ ਕਰਮਚਾਰੀ ਕੰਮ ਕਰ ਰਹੇ ਹਨ. ਉਨ੍ਹਾਂ ਬਾਰੇ ਬੋਲਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰ ਸਰਕਾਰ ਨੇ ਸਹੀ ਤਰੀਕੇ ਨਾਲ ਭਰਤੀ ਨਹੀਂ ਕੀਤੇ ਹੁਣ ਅਸੀਂ ਸਹੀ ਤਰੀਕੇ ਨਾਲ ਭਰਤੀ ਕਰ ਰਹੇ ਹਾਂ ਉਨ੍ਹਾਂ ਨੂੰ ਕਿਸੇ ਦੂਸਰੇ ਦੇ ਸਹਾਰੇ ਤੇ ਨਹੀਂ ਛੱਡਾਂਗੇ. ਮੁਹੱਲਾ ਕਲੀਨਿਕਾਂ ਦੇ ਸਟਾਫ਼ ਦੇ ਬਾਰੇ ਬੋਲਦੇ ਹੋਏ ਕਿਹਾ ਕਿ ਇਕ ਮੁਹੱਲਾ ਕਲੀਨਿਕ ਵਿੱਚ ਚਾਰ ਮੁਲਾਜ਼ਮਾਂ ਦਾ ਸਟਾਫ਼ ਹੋਵੇਗਾ. ਸਾਰੇ ਸਵਿਮਿੰਗ ਜੋ ਮੁਹੱਲਾ ਕਲੀਨਿਕਾਂ ਦਾ ਪੰਦਰਾਂ ਅਗਸਤ ਨੂੰ ਉਦਘਾਟਨ ਕੀਤਾ ਜਾ ਰਿਹਾ ਹੈ. ਉਨ੍ਹਾਂ ਵਿੱਚ ਸਟਾਫ ਦੀ ਭਰਤੀ ਕਰ ਲਈ ਗਈ ਹੈ. ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਬਾਰੇ ਬੋਲਦੇ ਹੋਏ ਕਿਹਾ ਕਿ ਜਲਦ ਹੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਦੂਰ ਕਰ ਲਈ ਜਾਵੇਗੀ. ਕੋਈ ਸਿਫ਼ਾਰਸ਼ ਦੇ ਆਧਾਰ ਉੱਤੇ ਨਹੀਂ ਹੋਵੇਗਾ ਕਿਸੇ ਨੂੰ ਬੈਕਡੋਰ ਐਂਟਰੀ ਨਹੀਂ ਦਿੱਤੀ ਜਾਵੇਗੀ.
ਇਹ ਵੀ ਪੜ੍ਹੋ: ਆਉਣ ਵਾਲੇ ਸਮੇਂ ਵਿੱਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ ਪੰਜਾਬ