ਅੰਮ੍ਰਿਤਸਰ/ਰੋਪੜ: ਸ਼ਹਿਰ ਵਿੱਚ ਸਵੇਰ ਤੋਂ ਪੈ ਰਹੇ ਮੀਂਹ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਉੱਥੇ ਹੀ ਸਾਉਣ ਦੇ ਪਹਿਲੇ ਮੀਂਹ ਨੇ ਪ੍ਰਸ਼ਾਸਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਸੜਕਾਂ ਤੇ ਪਾਣੀ ਖੜ੍ਹਾ ਹੋਣ ਕਰਕੇ ਆਮ ਜਨਜੀਵਨ ਪ੍ਰਭਾਵਤ ਹੋ ਗਿਆ ਹੈ।
ਇਹ ਵੀ ਪੜ੍ਹੋ: UK ਦੀ ਨਵੀਂ ਸਰਕਾਰ ‘ਚ ਭਾਰਤੀਆਂ ਦੀ ਬੱਲੇ-ਬੱਲੇ
ਦਰਅਸਲ, ਸ਼ਹਿਰ ਵਿੱਚ ਮੀਂਹ ਦਾ ਪਾਣੀ ਖੜ੍ਹਾ ਹੋ ਗਿਆ ਜਿਸ ਕਰਕੇ ਬਾਜ਼ਾਰ, ਦਫ਼ਤਰ ਤੇ ਹੋਰ ਕੰਮਾ-ਕਾਰਾਂ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਸੂਬਾ ਸਰਕਾਰ ਦੇ ਆਪਦਾ ਪ੍ਰਬੰਧਨ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਕੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਇੰਤਜ਼ਾਮ ਕਰਕੇ ਰੱਖਣ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਪੈਣ ਦੀ ਆਸ਼ੰਕਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਤੋਂ 27 ਜੁਲਾਈ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ ਤੇ ਨਾਲ ਹੀ ਇਹ ਮੀਂਹ ਕਿਸਾਨਾਂ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ।