ਰੂਪਨਗਰ:ਨਗਰ ਕੌਂਸਲ (City Council) ਦੀ ਮਹੀਨਾਵਾਰੀ ਮੀਟਿੰਗ ਸੱਦੀ ਗਈ ਸੀ। ਜਿਸ ਵਿਚ ਹਾਈ ਵੋਲਟੇਜ ਡਰਾਮਾ ਹੋਇਆ ਹੈ।ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਈਆ ਗਈਆ ਹਨ।ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਇਲਜ਼ਾਮ ਲਗਾਏ ਹਨ ਕਿ ਕਾਂਗਰਸੀ ਕੌਂਸਲ ਨੇ ਪੰਜ ਮਰਲੇ ਤੋਂ ਘੱਟ ਘਰਾਂ ਦਾ ਪਾਣੀ ਦਾ ਬਿੱਲ ਮੁਆਫ ਕਰਨ ਦਾ ਵਆਦਾ ਕੀਤਾ ਗਿਆ ਸੀ ਪਰ ਹੁਣ ਇਹ ਆਪਣੇ ਵਾਅਦੇ ਤੋਂ ਮੁਕਰ ਗਏ ਹਨ।ਮੌਜੂਦਾ ਪ੍ਰਧਾਨ ਸੰਜੇ ਕੁਮਾਰ ਨੇ ਸਾਬਕਾ ਪ੍ਰਧਾਨ ਦੁਆਰਾ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ।
ਪਰਮਜੀਤ ਸਿੰਘ ਮੱਕੜ ਵੱਲੋਂ ਧਰਨਾ ਪ੍ਰਦਰਸ਼ਨ (Demonstration) ਕੀਤਾ ਗਿਆ ਹੈ।ਇਸ ਮੌਕੇ ਪਰਮਜੀਤ ਸਿੰਘ ਮੱਕੜ ਦਾ ਕਹਿਣਾ ਹੈ ਕਿ ਕਾਂਗਰਸ ਕੌਂਸਲਰਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ 5 ਮਰਲੇ ਤੋਂ ਘੱਟ ਘਰਾਂ ਦਾ ਪਾਣੀ ਦਾ ਬਿੱਲ ਮੁਆਫ ਕੀਤਾ ਜਾਵੇਗਾ ਪਰ ਇਨ੍ਹਾਂ ਕਾਂਗਰਸੀ ਕੌਂਸਲਰਾਂ ਨੇ ਲੋਕਾਂ ਨਾਲ ਧੋਖਾ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪ੍ਰਾਪਰਟੀ ਟੈਕਸ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਲੋਕ ਇਨ੍ਹਾਂ ਤੋਂ ਪਰੇਸ਼ਾਨ ਹਨ।
ਇਸ ਮੌਕੇ ਸੰਜੇ ਵਰਮਾ ਕੌਂਸਲਰ ਦਾ ਕਹਿਣਾ ਹੈ ਕਿ ਪਰਮਜੀਤ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।ਉਨ੍ਹਾਂ ਨੇ ਕਿਹਾ ਅਕਾਲੀ ਦਲ ਵੱਲੋਂ ਸ਼ੁਰੂ ਤੋਂ ਹੀ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਪਰਮਜੀਤ ਵੱਲੋਂ ਲਗਾਏ ਗਏ ਇਲਜ਼ਾਮ ਬੇਬੁਨਿਆਦ ਹਨ।ਇਹਨਾਂ ਦਾ ਕੋਈ ਆਧਾਰ ਨਹੀਂ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਆਪਣੇ ਕਾਰਜਕਾਲ ਵਿਚ ਲੋਕਾਂ ਨਾਲ ਜੋ ਵਆਦੇ ਕੀਤੇ ਸਨ ਉਹ ਹੁਣ ਤੱਕ ਪੂਰੇ ਨਹੀਂ ਹੋਏ ਹਨ।