ਸ੍ਰੀ ਅਨੰਦਪੁਰ ਸਾਹਿਬ: ਸਿੱਖਾਂ ਦੀ ਚੜ੍ਹਦੀ ਕਲਾ ਅਤੇ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮੁਹੱਲਾ ਦਾ ਆਗਾਜ਼ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਿਆ ਹੈ। ਇਸ ਮੌਕੇ ਪੁਰਾਤਨ ਨਗਾਰਿਆਂ ਦੀ ਚੋਟ ਦੇ ਨਾਲ ਅਤੇ ਜੈਕਾਰਿਆਂ ਦੀ ਗੂੰਜ ਦੇ ਨਾਲ ਦੇਰ ਹੋਲੇ ਮੁਹੱਲੇ ਦਾ ਆਗਾਜ ਹੋਇਆ। 14 ਮਾਰਚ ਤੋਂ ਲੈ ਕੇ 19 ਮਾਰਚ ਤੱਕ ਹੋਲਾ ਮੁਹੱਲਾ ਕੀਰਤਪੁਰ ਸਾਹਿਬ (Hola Mohalla Kiratpur Sahib) ਅਤੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ ਮਨਾਇਆ ਜਾਣਾ ਹੈ।
ਪੁਰਾਤਨ ਰਵਾਇਤ ਅਨੁਸਾਰ 14 ਮਾਰਚ ਨੂੰ ਤਕਰੀਬਨ ਰਾਤ ਇੱਕ ਵਜੇ ਦੇ ਕਰੀਬ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਪੁਰਾਤਨ ਨਗਾਰਿਆਂ ਦੀ ਚੋਟ ‘ਤੇ ਨਾਲ ਹੋਲਾ ਮੁਹੱਲਾ ਦਾ ਰਸਮੀ ਆਗਾਜ਼ ਹੋਇਆ । ਸਮਾਗਮਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 14 ਮਾਰਚ ਨੂੰ ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ ਜਿਨ੍ਹਾਂ ਦੇ ਭੋਗ 16 ਮਾਰਚ ਨੂੰ ਪਾਏ ਜਾਣਗੇ।
ਇਸ ਉਪਰੰਤ ਹੋਲਾ ਮੁਹੱਲਾ ਦਾ ਦੂਜਾ ਪੜਾਅ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ ਸ਼ੁਰੂ ਹੁੰਦਾ ਹੈ। ਜਿੱਥੇ 17 ਮਾਰਚ ਤੋਂ ਲੈ ਕੇ 19 ਮਾਰਚ ਤਕ ਵੱਖ-ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਚੱਲਣਗੇ। ਉੱਥੇ ਹੀ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਦੇ ਗੁਰੂ ਘਰਾਂ ਵਿੱਚ ਪਹੁੰਚ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਰਹੀ ਹੈ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ (Jathedar of Takht Sri Kesgarh Sahib) ਗਿਆਨੀ ਰਘਬੀਰ ਸਿੰਘ ਨੇ ਜਿੱਥੇ ਹੋਲਾ ਮਹੱਲਾ ਦੇ ਆਗਾਜ਼ ਮੌਕੇ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ। ਉੱਥੇ ਉਨ੍ਹਾਂ ਸੰਗਤ ਨੂੰ ਹੋਲਾ ਮੁਹੱਲਾ ਦੇ ਸਮਾਗਮਾਂ ਵਿੱਚ ਵਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।
ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (President of the Shiromani Gurdwara Parbandhak Committee) ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਕਿ ਹੋਲੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰੇ।
ਇਹ ਵੀ ਪੜ੍ਹੋ:ਨਵੇਂ ਵਰ੍ਹੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਸੰਗਤ