ETV Bharat / state

ਸ੍ਰੀ ਅਨੰਦਪੁਰ ਸਾਹਿਬ ਵਿਖੇ 17 ਮਾਰਚ ਤੋਂ ਸ਼ੁਰੂ ਹੋਵੇਗਾ ਹੋਲਾ ਮਹੱਲਾ

author img

By

Published : Feb 26, 2022, 12:57 PM IST

ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ 2022 (holla mohalla will start on 17 march) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੜ੍ਹਦੀ ਕਲਾ ਦੇ ਨਾਲ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ (sgpc start preparation of holla mohalla) ਜਾਰੀ ਹਨ।

ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ 17 ਮਾਰਚ ਤੋਂ

ਸ੍ਰੀ ਅਨੰਦਪੁਰ ਸਾਹਿਬ:ਹਰ ਸਾਲ ਵਾਂਗ ਇਸ ਸਾਲ ਵੀ ਹੋਲਾ ਮਹੱਲਾ (holla mohalla 2022) ਉਤਸਾਹ ਨਾਲ ਮਨਾਇਆ ਜਾਵੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਰਘੁਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ (holla mohalla will start on 17 march)ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੜ੍ਹਦੀ ਕਲਾ ਦੇ ਨਾਲ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹੋਲਾ ਮਹੱਲਾ ਦੀ ਸ਼ੁਰੂਆਤ 13 ਮਾਰਚ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਦੇਰ ਰਾਤ ਪੁਰਾਤਨ ਨਗਾੜਿਆਂ ਦੀ ਚੋਟ ਦੇ ਨਾਲ ਹੋਵੇਗੀ।

17 ਤੋਂ 19 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲੇਗਾ ਹੋਲਾ ਮਹੱਲਾ

ਹੋਲਾ ਮਹੱਲਾ 14 ਮਾਰਚ ਤੋਂ ਲੈ ਕੇ 16 ਮਾਰਚ ਤਕ ਕੀਰਤਪੁਰ ਸਾਹਿਬ ਵਿਖੇ (holla mohalla at sri kiratpur sahib from 14 march)ਮਨਾਇਆ ਜਾਵੇਗਾ ਤੇ 17 ਮਾਰਚ ਤੋਂ 19 ਤਕ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। ਹੋਲਾ ਮਹੱਲਾ 17 ਮਾਰਚ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਵੇਗਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਬਾਕੀ ਦੇ ਗੁਰੂਘਰਾਂ ਦੇ ਵਿੱਚ ਰੰਗ ਰੋਗਨ ਦੀ ਸੇਵਾ ਹੋਈ ਸ਼ੁਰੂ। ਖ਼ਾਲਸੇ ਦਾ ਕੌਮੀ ਤਿਓਹਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੇ ਜਾਹੋ ਜਲਾਲ ਅਤੇ ਚੜ੍ਹਦੀ ਕਲਾ ਦੇ ਨਾਲ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਇਆ ਜਾਵੇਗਾ ਤੇ ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਤਿਆਰੀਆਂ ਚੱਲ ਰਹੀਆਂ ਹਨ।

14 ਤੋਂ 16 ਤੱਕ ਕੀਰਤਪੁਰ ਸਾਹਿਬ ਹੋਣਗੇ ਸਮਾਗਮ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਮਿਤੀ 13 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਦੇਰ ਰਾਤ ਪੁਰਾਤਨ ਨਗਾੜਿਆਂ ਦੀ ਚੋਟ ਤੇ ਹੋਲੇ ਮਹੱਲੇ ਦੀ ਅਰੰਭਤਾ ਦੀ ਅਰਦਾਸ ਕੀਤੀ ਜਾਵੇਗੀ ਜਿਸ ਉਪਰੰਤ 14 ਮਾਰਚ ਨੂੰ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਤੇ ਭੋਗ 16 ਮਾਰਚ ਨੂੰ ਪਵੇਗਾ। ਇਸ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਬਾਕੀ ਦੇ ਗੁਰੂਧਾਮਾਂ ਦੇ ਵਿੱਚ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ ਅਤੇ ਇਸ ਉਪਰੰਤ 19 ਮਾਰਚ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਹਰ ਸਾਲ ਦੀ ਤਰ੍ਹਾਂ ਪੁਰਾਤਨ ਰੋਹ ਰੀਤਾਂ ਦੇ ਨਾਲ ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਮਹੱਲਾ ਕੱਢਿਆ ਜਾਵੇਗਾ।

ਗੁਰੂ ਘਰਾਂ ’ਚ ਚੱਲ ਰਹੀ ਰੰਗ ਰੋਗਨ ਦੀ ਸੇਵਾ

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਹੋਲਾ ਮਹੱਲਾ ਦੇ ਸਮਾਗਮਾਂ ਦੌਰਾਨ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਬਾਕੀ ਦੇ ਗੁਰੂਘਰਾਂ ਦੇ ਵਿੱਚ ਰੰਗ ਰੋਗਨ ਦੀ ਸੇਵਾ ਵੱਡੇ ਪੱਧਰ ਤੇ ਜਾਰੀ ਹੈ।

ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਹੋਲਾ ਮਹੱਲਾ ਪੁੱਜਣ ਦੀ ਕੀਤੀ ਅਪੀਲ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (sgpc start preparation of holla mohalla)ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਲੰਗਰਾਂ ਸਬੰਧੀ, ਰਿਹਾਇਸ਼ ਸਬੰਧੀ ਪ੍ਰਬੰਧ ਵਿਆਪਕ ਪੱਧਰ ਤੇ ਕੀਤੇ ਜਾ ਰਹੇ ਹਨ ਭਾਰਤ ਤੇ ਉਨ੍ਹਾਂ ਇਸ ਮੌਕੇ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਵੱਧ ਚੜ੍ਹ ਕੇ ਗੁਰੂ ਘਰਾਂ ਦੇ ਵਿੱਚ ਨਤਮਸਤਕ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਇਹ ਵੀ ਪੜ੍ਹੋ: ਯੂਕਰੇਨ ’ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਬੁਖਾਰੇਸਟ ਅਤੇ ਬੁਡਾਪੇਸਟ ਤੋਂ ਚਲਾਏਗਾ ਉਡਾਣਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.