ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿੱਚ ਲਾਗਾਤਰ ਹੋ ਰਹੀ ਨਾਜਾਇਜ਼ ਮਾਈਨਿੰਗ (Illegal mining) ਨੂੰ ਲੈਕੇ ਪੰਜਾਬ ਸਰਕਾਰ (Punjab Govt) ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਹਾਲਾਂਕਿ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ (Mining Minister Harjot Singh Bains) ਦਾ ਵਿਧਾਨ ਸਭਾ ਖੇਤਰ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਅਤੇ ਅਨੰਦਪੁਰ ਸਾਹਿਬ ਦਾ ਚੰਗਰ ਦਾ ਇਲਾਕਾ ਜੋ ਨੀਮ ਪਹਾੜੀ ਖੇਤਰ ਕਿਹਾ ਜਾਂਦਾ ਹੈ, ਇੱਥੋਂ ਦੇ ਪਿੰਡ ਕਾਹੀਵਾਲ (Village Kahiwal) ਵਿਖੇ ਇਨ੍ਹਾਂ ਪਹਾੜਾਂ ਨੂੰ ਚੀਰ ਕੇ ਪਿਛਲੇ ਲੰਬੇ ਸਮੇਂ ਤੋਂ ਬੜੇ ਵੱਡੇ ਪੱਧਰ ‘ਤੇ ਪੱਥਰ ਵੀ ਮਈਨਿੰਗ ਹੋ ਰਹੀ ਸੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੌਕੇ ‘ਤੇ ਪਹੁੰਚੇ ਪੁਲਿਸ ਅਫ਼ਸਰ (police officer) ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪੂਰੀ ਪੁਲਿਸ ਪਾਰਟੀ ਨਾਲ ਇੱਥੇ ਛਾਪੇਮਾਰੀ ਕੀਤੀ ਅਤੇ ਇੱਥੇ ਚੱਲ ਰਹੀ ਨਾਜਾਇਜ਼ ਮਾਈਨਿੰਗ (Illegal mining) ਨੂੰ ਬੰਦ ਕਰਵਾਇਆ।
ਇੱਥੋਂ ਪਹਾੜਾਂ ਨੂੰ ਪੁੱਟ ਕੇ ਪੱਥਰ ਕੱਢਿਆ ਜਾ ਰਿਹਾ ਸੀ ਅਤੇ ਵੇਚਿਆ ਜਾ ਰਿਹਾ ਸੀ। ਪਿਛਲੀ ਸਰਕਾਰ ਦੇ ਸਮੇਂ ਸਾਡੇ ਵੱਲੋਂ ਖ਼ਬਰ ਵੀ ਨਸ਼ਰ ਕੀਤੀ ਗਈ ਸੀ, ਪਰ ਇਸ ਮਾਈਨਿੰਗ ਮਾਫੀਆ (Mining mafia) 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਸਰਕਾਰ ਬਦਲੀ ਇਹ ਖੇਡ ਫਿਰ ਉਸੇ ਤਰ੍ਹਾਂ ਚੱਲਦਾ ਰਿਹਾ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Cabinet Minister Harjot Singh Bains) ਦੇ ਆਦੇਸ਼ਾਂ ਅਤੇ ਪੁਲਿਸ ਅਤੇ ਮਾਈਨਿੰਗ ਵਿਭਾਗ (Police and Mining Department) ਨੇ ਮੌਕੇ 'ਤੇ ਜਾ ਕੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ 'ਤੇ ਪਰਚਾ ਵੀ ਦਰਜ ਕੀਤਾ ਹੈ ਅਤੇ ਇੱਕ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਵੀ ਲਿਆ ਹੈ।
ਇਹ ਵੀ ਪੜ੍ਹੋ: ਨਸ਼ੇ ਦੀ ਸਪਲਾਈ ਕਰਨ ਵਾਲੇ ਜੇਲ੍ਹ ਸਹਾਇਕ ਸੁਪਰਡੈਂਟ ਦੇ ਘਰੋਂ ਡਰੱਗ ਮਨੀ ਬਰਾਮਦ