ਰੂਪਨਗਰ: ਜ਼ਿਲ੍ਹੇ ’ਚ ਜਿਥੇ ਪਿਛਲੇ ਸਮੇਂ ਵਿੱਚ ਸਥਾਨਕ ਲੋਕਾਂ ਨੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ, ਜਿਸ ਕਾਰਨ ਪ੍ਰਸ਼ਾਸਨ ਹੁਣ ਨਾਜਾਇਜ਼ ਮਾਈਨਿੰਗ ਵਿਰੁੱਧ ਸਖਤੀ ਕਰਦਾ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਸਪੀਕਰ ਰਾਣਾ ਕੇਪੀ ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜਾ ਵੀ ਵਿਅਕਤੀ ਨਜਾਇਜ਼ ਮਾਈਨਿੰਗ ਕਰਦਾ ਹੈ ਉਸ ਨੂੰ ਬਖਸ਼ਿਆ ਨਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜੋ: ਚੰਡੀਗੜ੍ਹ ਬਾਰ ਐਸੋਸੀਏਸ਼ਨ ਵੱਲੋਂ ਚੀਫ਼ ਜਸਟਿਸ ਨੂੰ ਹਾਈਬ੍ਰਿਡ ਸੁਣਵਾਈ ਕਰਨ ਦੀ ਅਪੀਲ
ਮੀਟਿੰਗ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਲੋਕਾਂ ਦੀਆਂ ਕੁਝ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਾਰਨ ਪ੍ਰਸ਼ਾਸਨ ਇਸ ਗੋਰਖ ਧੰਦੇ ਵਿੱਚ ਲੱਗੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਪਰਚੇ ਦਰਜ ਕੀਤੇ ਗਏ ਹਨ। ਉਥੇ ਹੀ ਡਿਪਟੀ ਕਮਿਸ਼ਨਰ ਨੇ ਵੀ ਬਹੁਤ ਸਖਤ ਸ਼ਬਦਾਂ ਵਿੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਤੇ ਵੀ ਨਾਜਾਇਜ਼ ਮਾਈਨਿੰਗ ਦੀ ਰਿਪੋਰਟ ਆਉਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਇਹ ਵੀ ਪੜੋ: ਨਿਹੰਗਾਂ ਵੱਲੋਂ ਜਖ਼ਮੀ ਕੀਤੇ ਦੁਕਾਨਦਾਰ ਨੇ ਸੁਣਾਈ ਹੱਡਬੀਤੀ