ਰੂਪਨਗਰ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਤੇ ਪੰਜਾਬ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਅਕਾਲੀ ਦਲ ਵੱਲੋਂ ਸਨਿੱਚਰਵਾਰ ਨੂੰ ਪੰਜਾਬ ਬੰਦ ਕੀਤਾ ਗਿਆ ਹੈ।
ਰੂਪਨਗਰ ਦੇ ਮੇਨ ਬਾਜ਼ਾਰ 'ਚ ਕੁੱਝ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕੱਢਿਆ ਗਿਆ ਜਿਸ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਅਸਰ ਰੂਪਨਗਰ ਵਿੱਚ ਦੇਖਿਆ ਜਾ ਰਿਹਾ ਹੈ।
ਪੰਜਾਬ ਬੰਦ 'ਚ ਜਨਤਾ ਦੀ ਮੰਗ ਹੈ ਕਿ ਇਸ ਕਾਨੂੰਨ ਦੇ ਤਹਿਤ ਮੁਸਲਮਾਨਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਕੈਪਟਨ ਸਰਕਾਰ ਵੱਲੋਂ ਵੀ ਮੋਦੀ ਦੇ ਇਸ ਫੈਸਲੇ ਦਾ ਵਿਰੁੋਧ ਕੀਤਾ ਗਿਆ।