ETV Bharat / state

ਮੋਰਿੰਡਾ 'ਚ ਬੇਅਦਬੀ ਦੇ ਮੁਲਜ਼ਮ ਦਾ ਸਸਕਾਰ ਨਾ ਹੋਣ ਦੇਣ ਦਾ ਐਲਾਨ, ਸਸਕਾਰ ਨਾ ਹੋਣ ਦੇਣ ਲਈ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿੱਚ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਬੀਤੇ ਦਿਨ ਮੌਤ ਹੋਣ ਤੋਂ ਬਾਅਦ ਹੁਣ ਮੋਰਿੰਡਾ ਵਿੱਚ ਗੁਰੂਘਰ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਅਤੇ ਲੋਕਾਂ ਨੇ ਮੁਲਜ਼ਮ ਦਾ ਸਸਕਾਰ ਮੋਰਿੰਡਾ ਵਿੱਚ ਨਾ ਕਰਨ ਦੇਣ ਦਾ ਫੈਸਲਾ ਕੀਤਾ ਹੈ। ਪ੍ਰਬੰਧਕ ਕਮੇਟੀ ਅਤੇ ਲੋਕਾਂ ਨੇ ਇਸ ਸਬੰਧੀ ਐੱਸਡੀਐੱਮ ਨੂੰ ਮੰਗ ਪੱਤਰ ਵੀ ਸੌਂਪਿਆ ਹੈ।

In Ropar's Morinda, the Shiromani Committee gave a demand letter to the SDM not to allow the cremation of the accused of blasphemy.
ਮੋਰਿੰਡਾ ਵਾਸੀਆਂ ਨੇ ਬੇਅਦਬੀ ਦੇ ਮੁਲਜ਼ਮ ਦਾ ਸਸਕਾਰ ਕਰਨ ਤੋਂ ਕੀਤਾ ਇਨਕਾਰ, ਸਸਕਾਰ ਨਾ ਹੋਣ ਦੇਣ ਲਈ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ
author img

By

Published : May 2, 2023, 6:37 PM IST

ਮੋਰਿੰਡਾ 'ਚ ਬੇਅਦਬੀ ਦੇ ਮੁਲਜ਼ਮ ਦਾ ਸਸਕਾਰ ਨਾ ਹੋਣ ਦੇਣ ਦਾ ਐਲਾਨ, ਸਸਕਾਰ ਨਾ ਹੋਣ ਦੇਣ ਲਈ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ

ਰੋਪੜ: ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਦੀ ਪ੍ਰਬੰਧਕ ਕਮੇਟੀ ਅਤੇ ਡੇਰਾ ਕਾਰ ਸੇਵਾ ਵੱਲੋਂ ਐਸਡੀਐਮ ਮੋਰਿੰਡਾ ਦੀਪਾਂਕਰ ਗਰਗ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੇਅਦਬੀ ਦੇ ਦੋਸ਼ੀ ਦਾ ਕਿਸੇ ਵੀ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਨਾ ਕੀਤਾ ਜਾਵੇ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਦੀਪ ਸਿੰਘ ਅਤੇ ਤੀਰਥ ਸਿੰਘ ਭਟੋਆ ਨੇ ਦੱਸਿਆ ਕਿ ਬੀਤੀ 24 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਇੱਕ ਮੁਲਜ਼ਮ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨ ਵਾਲੇ ਇਸ ਮੁਲਜ਼ਮ ਦੀ ਮੌਤ ਹੋ ਗਈ ਹੈ।

ਗਿਆਨੀ ਰਘਬੀਰ ਸਿੰਘ ਦਾ ਆਦੇਸ਼: ਮੈਂਬਰਾਂ ਨੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਦੋਸ਼ੀ ਦਾ ਸਮਾਜਿਕ ਅਤੇ ਧਾਰਮਿਕ ਬਾਈਕਾਟ ਕਾਰਨ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦੇ ਫੈਸਲੇ ਮੁਤਾਬਿਕ ਮੋਰਿੰਡਾ ਦੇ ਕਿਸੇ ਵੀ ਸ਼ਮਸ਼ਾਨਘਾਟ ਵਿੱਚ ਦੋਸ਼ੀ ਦਾ ਸਸਕਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਾ ਤਾਂ ਕੋਈ ਗ੍ਰੰਥੀ ਅਰਦਾਸ ਕਰੇਗਾ ਅਤੇ ਨਾ ਹੀ ਕੋਈ ਗੁਰਸਿੱਖ ਅੰਤਿਮ ਰਸਮਾਂ ਅਤੇ ਮਰਿਆਦਾ ਵਿੱਚ ਭਾਗ ਲਵੇਗਾ। ਮੈਂਬਰਾਂ ਨੇ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਗੁਰੂ ਘਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਠ ਲਈ ਨਹੀਂ ਦਿੱਤੇ ਜਾਣਗੇ ਅਤੇ ਨਾ ਹੀ ਕੋਈ ਪਾਠੀ ਸਿੰਘ ਅਤੇ ਕੀਰਤਨੀ ਜਥਾ ਦੋਸ਼ੀ ਦੀ ਅੰਤਿਮ ਅਰਦਾਸ ਅਤੇ ਕੀਰਤਨ ਕਰੇਗਾ। ਮੈਂਬਰਾਂ ਨੇ ਦੱਸਿਆ ਕਿ ਐਸ ਡੀ ਐਮ ਮੋਰਿੰਡਾ ਦੀਪਾਂਕਰ ਗਰਗ ਨੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਸ਼ਹਿਰ ਅਤੇ ਇਲਾਕੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਯੋਗ ਕਦਮ ਚੁੱਕਣ ਦਾ ਭਰੋਸਾ ਦਿੱਤਾ ਹੈ।

ਦੱਸ ਦਈਏ ਮ੍ਰਿਤਕ ਮੁਲਜ਼ਮ ਨੇ ਬੇਅਦਬੀ ਦੀ ਘਟਨਾ ਨੂੰ 24 ਅਪ੍ਰੈਲ 2023 ਨੂੰ ਰੂਪਨਗਰ ਦੇ ਮੋਰਿੰਡਾ ਵਿੱਚ ਬਣੇ ਸ੍ਰੀ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਅੰਜਾਮ ਦਿੱਤਾ ਸੀ। ਦੁਪਹਿਰ 1 ਵਜੇ ਦੇ ਕਰੀਬ ਗੁਰਦੁਆਰੇ ਵਿੱਚ ਪਾਠ ਚੱਲ ਰਿਹਾ ਸੀ ਅਤੇ ਸੰਗਤ ਬੈਠ ਕੇ ਜਾਪ ਕਰ ਰਹੀ ਸੀ। ਉਸ ਸਮੇਂ ਇੱਕ ਦਸਤਾਰਧਾਰੀ ਨੌਜਵਾਨ ਗੁਰਦੁਆਰਾ ਸਾਹਿਬ ਵਿਖੇ ਆਇਆ। ਜੋ ਕਿ ਪਾਠ ਕਰ ਰਹੇ ਪਾਠੀ ਸਿੰਘਾਂ ਕੋਲ ਸਿੱਧਾ ਪਹੁੰਚ ਗਿਆ ਅਤੇ ਪਾਠੀਆਂ ਨੂੰ ਥੱਪੜ ਮਾਰਨ ਲੱਗਾ। ਇਸ ਦੌਰਾਨ ਨੌਜਵਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਦੋਵਾਂ ਪਾਠੀਆਂ ਦੀਆਂ ਦਸਤਾਰਾਂ ਵੀ ਲਾਹ ਦਿੱਤੀਆਂ ਗਈਆਂ। ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਟਵੀਟ ਜਾਰੀ ਕਰਦਿਆਂ ਉਕਤ ਮੁਲਜ਼ਮ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: ਗੈਸ ਕਾਂਡ ਪੀੜਤ ਪਰਿਵਾਰਾਂ ਨੂੰ ਮਿਲੇ ਰਾਜਾ ਵੜਿੰਗ, ਕਿਹਾ-ਪੀੜਤਾਂ ਦੇ ਪਰਿਵਾਰਾਂ ਨੂੰ ਮਿਲੇ 10 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.