ਸ੍ਰੀ ਅਨੰਦਪੁਰ ਸਾਹਿਬ: ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (Water Supply and Sanitation Department ) ਦੇ ਕੱਚੇ ਮੁਲਾਜ਼ਮਾਂ ਅਤੇ ਆਊਟਸੋਰਸ ਮੁਲਾਜ਼ਮਾਂ ਸਮੇਤ ਵੱਡੀ ਗਿਣਤੀ ਦੇ ਵਿਚ ਹੋਰ ਵਿਭਾਗਾਂ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਇਕੱਤਰ ਹੋ ਕੇ ਜਿੱਥੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਦੇ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਅਤੇ ਆਊਟਸੋਰਸ ਮੁਲਾਜ਼ਮਾਂ (Outsourced employees) ਨੂੰ ਪੱਕਿਆਂ ਕਰਨ ਦੇ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ, ਪ੍ਰੰਤੂ ਸੱਤਾ ਮਿਲਦਿਆਂ ਹੀ ਇਸ ਸਰਕਾਰ ਦੀ ਨਿਗ੍ਹਾ ਵੀ ਪੁਰਾਣੀਆਂ ਸਰਕਾਰਾਂ ਦੇ ਵਾਂਗ ਬਦਲ ਗਈ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਰਿਟਾਇਰ ਹੋਏ ਪਟਵਾਰੀਆਂ (Retired Patwari) ਅਤੇ ਕਾਨੂੰਗੋਆਂ ਨੂੰ 35000 ਰੁਪਏ ਪ੍ਰਤੀ ਮਹੀਨਾ ਤਨਖਾਹ ਉੱਤੇ ਦੁਬਾਰਾ ਨੌਕਰੀ ਉੱਤੇ ਰੱਖ ਰਹੀ ਹੈ, ਪਰ ਦੂਜੇ ਪਾਸੇ ਪੰਜਾਬ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਬੇਰੋਜ਼ਗਾਰ ਨੇ ਅਤੇ ਸਰਕਾਰ ਦਾ ਉਨ੍ਹਾਂ ਦੇ ਵੱਲ ਧਿਆਨ ਨਹੀਂ ਹੈ ।
ਕੱਚੇ ਮੁਲਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ (Warning to the government ) ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਹੁਣ ਵੀ ਉਨ੍ਹਾਂ ਦਾ ਬਣਦਾ ਹੱਕ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਆਪਣੇ ਪਰਿਵਾਰਾਂ ਸਮੇਤ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀਆਂ ਦਾ ਘਰੋਂ ਨਿਕਲਣਾ ਨੇ ਵੀ ਮੁਹਾਲ ਕਰ ਦਿੱਤਾ ਜਾਵੇਗਾ ਜੋਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ।
ਇਹ ਵੀ ਪੜ੍ਹੋ: ਬਿਜਲੀ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ, ਵੱਡਾ ਸੰਘਰਸ਼ ਉਲੀਕਣ ਦੀ ਦਿੱਤੀ ਚਿਤਾਵਨੀ