ETV Bharat / state

ਕੋਵਿਡ 19 ਟੀਕਾਕਰਨ ਸੈਂਟਰਾਂ ਦੀ ਗਿਣਤੀ ਵਿੱਚ ਵਾਧਾ

author img

By

Published : May 15, 2021, 8:58 PM IST

ਰੂਪਨਗਰ ਪ੍ਰਸ਼ਾਸਨ ਨੇ ਨਵੀਆਂ ਕੋਵਿਡ 19 ਟੀਕਾਕਰਨ ਥਾਵਾਂ ਬਣਾਈਆ,ਟੀਕਾਕਰਨ ਦਾ ਟਾਈਮ ਹਫ਼ਤੇ ਦੇ ਹਰ ਦਿਨ ਸਵੇਰੇ 9 ਵਜੇ ਤੋਂ 1ਵਜੇ ਤੱਕ ਹੋਵੇਗਾ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਜ਼ਿਲ੍ਹਾ ਰੂਪਨਗਰ

ਕੋਵਿਡ 19 ਟੀਕਾਕਰਨ ਸੈਂਟਰਾਂ ਦੀ ਗਿਣਤੀ ਵਿੱਚ ਵਾਧਾ
ਕੋਵਿਡ 19 ਟੀਕਾਕਰਨ ਸੈਂਟਰਾਂ ਦੀ ਗਿਣਤੀ ਵਿੱਚ ਵਾਧਾ

ਰੂਪਨਗਰ: ਸੰਕਟ ਦੀ ਇਸ ਘੜੀ ਵਿੱਚ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਲਈ ਆ ਰਹੇ, ਲੋਕਾਂ ਨੂੰ ਕੋਰੋਨਾ ਦੀ ਲਾਗ ਤੋਂ ਬਚਾਉਣ ਲਈ ਰੂਪਨਗਰ ਪ੍ਰਸ਼ਾਸਨ ਵੱਲੋਂ ਕੋਵਿਡ ਟੀਕਾਕਰਨ ਲਈ ਨਵੀਆਂ ਟੀਕਾਕਰਨ ਥਾਵਾਂ ਸਥਾਪਿਤ ਕੀਤੀਆਂ ਗਈਆਂ ਹਨ। ਹੁਣ ਤੋਂ ਸਰਕਾਰੀ ਹਸਪਤਾਲਾਂ ਦੀ ਥਾਂ ਇਨ੍ਹਾਂ ਨਵੀਆਂ ਥਾਵਾਂ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ, ਕਿ ਨਵੀਆਂ ਥਾਵਾਂ ਤੇ ਟੀਕਾਕਰਨ ਕਰਨ ਦਾ ਫੈਸਲਾ ਹਸਪਤਾਲਾਂ ਵਿੱਚ ਗੈਰ ਜ਼ਰੂਰੀ ਭੀੜ ਨੂੰ ਘਟਾਉਣ ਅਤੇ ਹਸਪਤਾਲਾਂ ਵਿੱਚ ਲਾਗ ਦੇ ਫੈਲਣ ਤੋਂ ਬਚਣ ਦੇ ਦੋਹਰੇ ਮੰਤਵ ਨਾਲ ਕੀਤਾ ਗਿਆ ਹੈ। ਰੂਪਨਗਰ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਨਾਮਜ਼ਦ ਕੀਤੀਆਂ ਗਈਆਂ ਨਵੀਆਂ ਟੀਕਾਕਰਨ ਸਾਈਟਾਂ ਬਾਰੇ ਜਾਣਕਾਰੀ ਦਿੰਦਿਆਂ, ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ, ਕਿ ਰੂਪਨਗਰ ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਰੂਪਨਗਰ ਅਤੇ ਭਰਤਗੜ੍ਹ ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ ਅਤੇ ਪੀ.ਐਚ.ਸੀ. ਪੁਰਖਾਲੀ ਨੂੰ ਨਵੇਂ ਟੀਕਾਕਰਨ ਕੇਂਦਰ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਇਸੇ ਤਰ੍ਹਾਂ ਮੋਰਿੰਡਾ ਵਿਖੇ ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਨਵੀਂ ਟੀਕਾਕਰਨ ਸਾਈਟ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਚਮਕੌਰ ਸਾਹਿਬ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਬਲਾਕ ਵਿੱਚ ਆਈ.ਟੀ.ਆਈ. ਨੰਗਲ ਅਤੇ ਬੀ.ਬੀ.ਐਮ.ਬੀ. ਟ੍ਰੇਨਿੰਗ ਸੈਂਟਰ, ਨੰਗਲ, ਨੂਰਪੁਰ ਬੇਦੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਾਹਨਪੁਰ ਖੂਹੀ (ਵੈਕਸੀਨ ਦੀ ਉਪਲੱਬਧਤਾ ਅਨੁਸਾਰ ਸ਼ੁਰੂ ਕੀਤਾ ਜਾਵੇਗਾ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬਿਆਨਾ ((ਵੈਕਸੀਨ ਦੀ ਉਪਲੱਬਧਤਾ ਅਨੁਸਾਰ ਸ਼ੁਰੂ ਕੀਤਾ ਜਾਵੇਗਾ) ਨਵੀਆਂ ਟੀਕਾਕਰਨ ਥਾਵਾਂ ਹੋਣਗੀਆਂ।
ਕੀਰਤਪੁਰ ਸਾਹਿਬ ਬਲਾਕ ਵਿੱਚ ਸਰਕਾਰੀ ਸਕੂਲ ਕੀਰਤਪੁਰ ਸਾਹਿਬ ਅਤੇ ਕਮਿਉਨਿਟੀ ਸੈਂਟਰ, ਅਜੌਲੀ ਨਵੀਆਂ ਟੀਕਾਕਰਨ ਥਾਵਾਂ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ ਤੱਕ ਦੇ ਵਿਅਕਤੀਆਂ ਨੂੰ ਟੀਕਾਕਰਨ ਲਈ ਅਗਾਊਂ ਤੌਰ ਤੇ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ 20 ਬਿਮਾਰੀਆਂ ਦੇ ਸਬੰਧ ਵਿਚ ਕੋਮੌਰਬੀਡੀਟੀ ਸਰਟੀਫਿਕੇਟ ਨਾਲ ਲਿਆਉਣਾ ਪਵੇਗਾ l ਉਨ੍ਹਾਂ ਦੱਸਿਆ ਕਿ ਹਰ ਕੇਂਦਰ ਤੇ ਹਫ਼ਤੇ ਦੇ ਹਰ ਦਿਨ ਟੀਕਾਕਰਨ ਦਾ ਸਮਾਂ ਸਵੇਰੇ 9ਵਜੇ ਤੋਂ 1ਵਜੇ ਤੱਕ ਹੋਵੇਗਾ l

ETV Bharat Logo

Copyright © 2024 Ushodaya Enterprises Pvt. Ltd., All Rights Reserved.