ETV Bharat / state

ਰੂਪਨਗਰ: ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਵਸ ਦਾ ਸਮਾਗਮ

ਆਜ਼ਾਦੀ ਦਿਵਸ ਸਬੰਧੀ ਹੋਣ ਵਾਲਾ ਸਮਾਗਮ ਰੂਪਨਗਰ ਦੇ ਨਹਿਰੂ ਸਟੇਡੀਅਮ 'ਚ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼ੁੱਕਰਵਾਰ ਨੂੰ ਡੀਸੀ ਸੁਮਿਤ ਜਾਰੰਗਲ ਦੀ ਮੀਟਿੰਗ ਵਿੱਚ ਹੋਇਆ। ਡੀਸੀ ਰੂਪਨਗਰ ਵੱਲੋਂ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀ ਤਿਆਰੀਆਂ ਦੇ ਨਿਰਦੇਸ਼ ਦਿੱਤੇ ਗਏ ਹਨ।

ਫ਼ੋਟੋ
author img

By

Published : Jul 26, 2019, 9:51 PM IST

ਰੂਪਨਗਰ: ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਰੂਪਨਗਰ ਦੇ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡੀਸੀ ਡਾ. ਸੁਮੀਤ ਜਾਰੰਗਲ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਮੁੱਖ ਮਹਿਮਾਨ ਨਹਿਰੂ ਸਟੇਡੀਅਮ ਵਿਖੇ ਝੰਡਾ ਲਹਿਰਾਉਣਗੇ। ਇਸ ਤੋਂ ਬਾਅਦ ਪਰੇਡ ਤੋਂ ਸਲਾਮੀ ਲੈਣਗੇ। ਜ਼ਿਲ੍ਹਾ ਪੱਧਰੀ ਸਮਾਗਮ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ’ਤੇ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਦੀ ਅਗਵਾਈ ਵਿੱਚ ਕੌਮੀ ਝੰਡਾ ਲਹਿਰਾਇਆ ਜਾਵੇਗਾ।

ਡੀਸੀ ਨੇ ਸਮੂਹ ਅਧਿਕਾਰੀਆਂ ਨੂੰ ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਨਹਿਰੂ ਸਟੇਡੀਅਮ ਵਿੱਖੇ ਫੁਲ ਡਰੈਸ ਰਿਹਰਸਲ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ 15 ਅਗਸਤ ਨੂੰ ਨਹਿਰੂ ਸਟੇਡੀਅਮ ਵਿਖੇ ਆਰਜ਼ੀ ਪਖਾਨੇ, ਸਾਫ਼ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੀ ਹਿਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਦਿਨ ਸੁਰੱਖਿਆ ਤੇ ਟ੍ਰੈਫ਼ਿਕ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ।

Intro:ਰੋਪੜ ਦੇ ਨਹਿਰੂ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜਿਲਾ ਪੱਧਰੀ ਆਜਾਦੀ ਦਿਵਸ
ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਰ ਸਮੇਤ ਉੱਚ ਅਧਿਕਾਰੀਆਂ ਦੀ ਹੋਈ ਬੈਠਕ Body: ਆਜਾਦੀ ਦਿਵਸ ਦਾ ਜਿਲਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਵਿਖੇ
ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਮਿੰਨੀ ਸਕੱਤਰੇਤ ਦੇ ਕਮੇਟੀ ਰੁਮ ਵਿੱਚ ਮੀਟਿੰਗ ਦੌਰਾਨ ਕੀਤਾ। ਉਨਾਂ ਦਸਿਆ ਕਿ 15 ਅਗਸਤ ਨੂੰ ਮੁੱਖ ਮਹਿਮਾਨ ਵੱਲੋਂ ਨਹਿਰੂ ਸਟੇਡੀਅਮ ਵਿਖੇ ਝੰਡਾ ਲਹਿਰਾਇਆ ਜਾਵੇਗਾ ਉਪਰੰਤ ਸ਼ਾਨਦਾਰ ਪਰੇਡ ਤੋਂ ਸਲਾਮੀ ਲੈਣਗੇ ।ਜਿਲਾ ਪੱਧਰੀ ਸਮਾਗਮ ਤੌਂ ਇਲਾਵਾ ਸਬ ਡਵੀਜ਼ਨ ਪੱਧਰ ’ਤੇ ਸਬ ਡਵੀਜ਼ਨਲ ਮੈਜਿਸਟ੍ਰੇਟਾਂ ਦੀ ਅਗਵਾਈ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ ਤੇ ਅਜ਼ਾਦੀ ਜਸ਼ਨ ਮਨਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਇਸ ਰਾਸ਼ਟਰੀ ਮਹੱਤਵ ਦੇ ਸਮਾਗਮ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਕਰ ਦੇਣ ਲਈ ਕਿਹਾ। ਉਨਾਂ ਇਹ ਵੀ ਕਿਹਾ ਕਿ ਇਸ ਸਮਾਗਮ ਲਈ ਤਨਦੇਹੀ ਨਾਲ ਡਿਊਟੀ ਨਿਭਾਉਂਦੇ ਹੋਏ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇ।
ਉਨਾ ਦਸਿਆ ਕਿ 15 ਅਗਸਤ ਨੂੰ ਰਾਸਸ਼ਟਰੀ ਝੰਡਾ ਲਹਿਰਾਇਆ ਜਾਵੇਗਾ ਅਤੇ ਵੱਖ-ਵੱਖ ਪਲਟੂਨਾ ਵਲੋਂ ਰਾਸਸ਼ਟਰੀ ਝੰਡੇ ਨੂੰ ਸਲਾਮੀ ਦਿਤੀ ਜਾਵੇਗੀ। ਇਸ ਮੌਕੇ ਜਿਲੇ ਦੇ ਵੱਖ-ਵੱਖ ਸਕੂਲਾਂ ਵਲੋਂ ਜਿਥੇ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਉਥੇ ਸਕੂਲੀ ਬੱਚਿਆਂ ਵਲੋਂ ਪੀ.ਟੀ. ਸ਼ੋਅ ਵੀ ਪੇਸ਼ ਕੀਤਾ ਜਾਵੇਗਾ।ਉਨਾਂ ਦਸਿਆ ਕਿ 13 ਅਗਸਤ ਨੂੰ ਨਹਿਰੂ ਸਟੇਡੀਅਮ ਵਿੱਖੇ ਫੁਲ ਡਰੈਸ ਰਿਹਰਸਲ ਕੀਤੀ ਜਾਵੇਗੀ ।ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਮੌਕੇ ਜਿਲੇ ਦੇ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ। ਅਜਾਦੀ ਦਿਵਸ ਵਾਲੇ ਦਿਨ ਇੰਨਾਂ ਸੁਤੰਤਰਤਾ ਸੰਗਰਾਮੀਆਂ ਨੂੰ ਨਹਿਰੂ ਸਟੇਡੀਅਮ ਵਿਖੇ ਲਿਆਉਣ ਅਤੇ ਛੱਡਣ ਲਈ ਜਿਲਾ ਵਿਕਾਸ ਤੇ ਪੰਚਾਇਤ ਅਫਸਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਜਿੰਮੇਵਾਰ ਹੋਣਗੇ ।
ਡਿਪਟੀ ਕਮਿਸ਼ਨਰ ਨੇ 15 ਅਗਸਤ ਨੂੰ ਨਹਿਰੂ ਸਟੇਡੀਅਮ ਵਿਖੇ ਆਰਜ਼ੀ ਪਖਾਨੇ,ਸਾਫ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਅਤੇ ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਦਿਨ ਸੁਰਖਿਆ ਤੇ ਟਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਆਖਿਆ ।ਉਨਾਂ ਸਿਵਲ ਸਰਜਨ ਰੂਪਨਗਰ ਨੂੰ ਖਾਣ ਪੀਣ ਦੇ ਸਮਾਨ ਦੀ ਚੈਕਿੰਗ ਕਰਨ ਲਈ ਆਖਿਆ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰ ਰਹੇ ਸਮੂਹ ਸਟਾਫ/ਕਰਮਚਾਰੀਆਂ ਨੂੰ ਪਰਿਵਾਰ ਸਮੇਤ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ।
ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ, ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ ,ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.