ETV Bharat / state

ਮੱਕੀ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਲਈ ਅਹਿਮ ਜਾਣਕਾਰੀ

ਰੂਪਨਗਰ ਜ਼ਿਲ੍ਹੇ ਦੇ ਕੁੱਲ ਰਕਬੇ ਦੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਇਲਾਕੇ ਦੇ ਵਿੱਚ ਕਿਸਾਨਾਂ ਵੱਲੋਂ ਮੱਕੀ ਬੀਜੀ ਜਾਂਦੀ ਹੈ। ਸ੍ਰੀ ਆਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਦੇ ਇਲਾਕੇ ਦੇ ਨਾਲ ਸਬੰਧਤ ਖੇਤੀਬਾੜੀ ਅਫ਼ਸਰ ਡਾ. ਸਤਵੰਤ ਸਿੰਘ ਨੇ ਮੱਕੀ ਨੂੰ ਲੈ ਕੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ।

ਫ਼ੋਟੋ
ਫ਼ੋਟੋ
author img

By

Published : Jul 20, 2020, 2:16 PM IST

ਰੂਪਨਗਰ: ਸੂਬੇ ਵਿੱਚ ਇਸ ਵੇਲੇ ਦੋ ਰਵਾਇਤੀ ਫਸਲਾਂ ਚੱਲ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਇੱਕ ਝੋਨਾਂ ਤੇ ਦੂਜੀ ਮੱਕੀ ਹੈ। ਰੂਪਨਗਰ ਜ਼ਿਲ੍ਹੇ ਦੇ ਕੁੱਲ ਰਕਬੇ ਵਿੱਚ ਸ੍ਰੀ ਆਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਇਲਾਕੇ ਵਿੱਚ ਕਿਸਾਨਾਂ ਵੱਲੋਂ ਮੱਕੀ ਬੀਜੀ ਜਾਂਦੀ ਹੈ। ਸ੍ਰੀ ਆਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਦੇ ਇਲਾਕੇ ਦੇ ਨਾਲ ਸਬੰਧਤ ਖੇਤੀਬਾੜੀ ਅਫ਼ਸਰ ਡਾ. ਸਤਵੰਤ ਸਿੰਘ ਨੇ ਮੱਕੀ ਨੂੰ ਲੈ ਕੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ।

ਵੀਡੀਓ

ਖੇਤੀਬਾੜੀ ਅਫ਼ਸਰ ਡਾ. ਸਤਵੰਤ ਸਿੰਘ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਇਸ ਵਰ੍ਹੇ 30 ਹਜ਼ਾਰ ਹੈਕਟੇਅਰ ਰਕਬੇ ਵਿੱਚ ਮੱਕੀ ਬੀਜਣ ਦਾ ਟੀਚਾ ਰੱਖਿਆ ਗਿਆ ਹੈ ਜਿਸ ਅਧੀਨ 27 ਹਜ਼ਾਰ 870 ਹੈਕਟੇਅਰ ਵਿੱਚ ਮੱਕੀ ਬੀਜੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 21 ਹਜ਼ਾਰ ਹੈਕਟਰ ਮੱਕੀ ਦੀ ਬਿਜਾਈ ਸਿਰਫ਼ ਨੂਰਪੁਰਬੇਦੀ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਇਲਾਕੇ ਦੇ ਕਿਸਾਨਾਂ ਵੱਲੋਂ ਬੀਜੀ ਗਈ ਹੈ। ਜਦਕਿ ਪਿਛਲੇ ਸਾਲ ਸਿਰਫ਼ 20 ਹਜ਼ਾਰ ਹੈਕਟਰ ਵਿੱਚ ਹੀ ਮੱਕੀ ਦੀ ਬਿਜਾਈ ਹੋਈ ਸੀ।

ਲਗਾਤਾਰ ਪੈ ਰਹੇ ਮੀਂਹ ਨਾਲ ਮੱਕੀ ਦੀ ਫਸਲ ਉੱਪਰ ਹੋ ਰਹੇ ਪ੍ਰਭਾਵ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਮੱਕੀ ਦੇ ਖੇਤਾਂ ਵਿੱਚ ਮੀਂਹ ਦੇ ਪਾਣੀ ਨਾ ਖੜ੍ਹਨ ਦੇਣ ਅਤੇ ਸਮੇਂ ਰਹਿੰਦੇ ਉਹਦਾ ਨਿਕਾਸ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਮੱਕੀ ਦੀ ਪੈਦਾਵਾਰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੁੰਦੀ ਹੈ ਉਸ ਤੋਂ ਬਾਅਦ ਮਾਸੜ ਦੇ ਵਿੱਚ ਵੀ ਮੱਕੀ ਦੀ ਵਧੀਆ ਪੈਦਾਵਾਰ ਹੁੰਦੀ ਹੈ ਤੇ ਫਿਰ ਰੂਪਨਗਰ ਜ਼ਿਲ੍ਹੇ ਵਿੱਚ ਮੱਕੀ ਦੀ ਪੈਦਾਵਾਰ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਰੂਪਨਗਰ ਮੱਕੀ ਦੀ ਪੈਦਾਵਾਰ ਵਿੱਚ ਤੀਜੇ ਸਥਾਨ ਉੱਤੇ ਆਉਂਦੇ ਹਨ ਖੇਤੀਬਾੜੀ ਮਹਿਕਮੇ ਦੀ ਕੋਸ਼ਿਸ਼ ਹੈ ਕਿ ਆਉਣ ਵਾਲੇ ਸਾਲਾਂ ਤੱਕ ਰੂਪਨਗਰ ਜ਼ਿਲ੍ਹਾ ਮੱਕੀ ਦੀ ਪੈਦਾਵਾਰ ਵਿੱਚ ਮੋਹਰੀ ਜ਼ਿਲ੍ਹਾ ਬਣ ਕੇ ਉੱਭਰੇਗਾ।

ਇਹ ਵੀ ਪੜ੍ਹੋ:ਆਪ ਆਗੂਆਂ ਤੇ ਕਿਸਾਨਾਂ ਨੇ ਕਿਸਾਨ ਮਾਰੂ ਆਰਡੀਨੈਂਸਾਂ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.