ETV Bharat / state

ਸ੍ਰੀ ਅਨੰਦਪੁਰ ਸਾਹਿਬ ’ਚ ਮਨਾਇਆ ਅੰਤਰਰਾਸ਼ਟਰੀ ਜੰਗਲਾਤ ਦਿਵਸ - ਰੁੱਖ ਲਗਾਓ ਮੁਹਿੰਮ

ਅੰਤਰਰਾਸ਼ਟਰੀ ਜੰਗਲਾਤ ਦਿਹਾੜੇ ਮੌਕੇ ਰੂਪਨਗਰ ਦੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵੱਲੋਂ ਜੱਜਰ-ਵਿਚੋਲੀ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਸ੍ਰੀ ਅਨੰਦਪੁਰ ਸਾਹਿਬ ’ਚ ਮਨਾਇਆ ਅੰਤਰਰਾਸ਼ਟਰੀ ਜੰਗਲਾਤ ਦਿਵਸ

author img

By

Published : Mar 21, 2021, 10:19 PM IST

ਸ੍ਰੀ ਅਨੰਦਪੁਰ ਸਾਹਿਬ: ਅੰਤਰਰਾਸ਼ਟਰੀ ਜੰਗਲਾਤ ਦਿਹਾੜੇ ਮੌਕੇ ਰੂਪਨਗਰ ਦੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵੱਲੋਂ ਜੱਜਰ-ਵਿਚੋਲੀ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਮਨੋਰਥ ਵਾਇਲਡ ਲਾਇਫ ਸੈਨਕਚੂਰੀ ਵਿੱਚ ਬੂਟੇ ਵੀ ਲਗਾਏ ਗਏ ਤਾਂ ਜੋ ਵਾਤਾਵਰਣ ਦੀ ਸਾਂਭ ਸੰਭਾਲ ਦੇ ਨਾਲ-ਨਾਲ ਜੰਗਲੀ ਜੀਵ ਰੱਖਿਆ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਸਕਣ।

ਇਹ ਵੀ ਪੜੋ: ਐਸ.ਡੀ.ਐਮ. ਨੇ ਜੰਗਲਾਤ ਵਿਭਾਗ ਦੇ ਕਰਮੀਆਂ ਦੀ ਕਲਾਸ ਲਾਈ

ਇਸ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਦੀ ਸਾਂਭ-ਸੰਭਾਲ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਲੋਕ ਬਹੁਤ ਜਾਗਰੂਕ ਹੋਏ ਹਨ। ਪੰਜਾਬ ਸਰਕਾਰ ਵੱਲੋਂ ਵੀ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪੁਰਵ ਮੌਕੇ ਹਰ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ, ਜਿਸਨੂੰ ਪੂਰੇ ਸੂਬੇ ਵਿੱਚ ਹਰ ਕਿਸੇ ਨੇ ਭਰਭੂਰ ਸਹਿਯੋਗ ਦਿੱਤਾ।

ਸ੍ਰੀ ਅਨੰਦਪੁਰ ਸਾਹਿਬ ’ਚ ਮਨਾਇਆ ਅੰਤਰਰਾਸ਼ਟਰੀ ਜੰਗਲਾਤ ਦਿਵਸ

ਹੁਣ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਵ ਮੌਕੇ ਵੀ ਹਰ ਪਿੰਡ ਵਿੱਚ 400 ਪੌਦੇ ਲਗਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਅਪੀਲ ਨੂੰ ਭਰਭੂਰ ਹੁੰਗਾਰਾ ਮਿਲ ਰਿਹਾ ਹੈ।

ਇਸ ਮੌਕੇ ਮਨੀਸ਼ ਤਿਵਾੜੀ ਨੇ ਕਿਹਾ ਕਿ ਵਾਤਾਵਰਣ ਦੀ ਰੱਖਿਆ ਲਈ ਸਭ ਨੂੰ ਰੱਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਹਨਾਂ ਨੇ ਇਸ ਵਾਇਲਡ ਲਾਇਫ ਸੈਨਕਚੂਰੀ ਦੇ ਸਮੁੱਚੇ ਖੇਤਰ ਨੂੰ ਪਲਾਸਟਿਕ ਮੁਕਤ ਜੋਨ ਐਲਾਨਿਆ। ਉਹਨਾਂ ਨੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।

ਇਹ ਵੀ ਪੜੋ: ਮਹਾਂਪੰਚਾਇਤ 'ਚ ਲੁਭਾਵਣੇ ਵਾਅਦਿਆਂ ਨਾਲ ਕੇਜਰੀਵਾਲ ਨੇ 2022 ਚੋਣਾਂ ਦਾ ਵਜਾਇਆ ਬਿਗੁਲ

ETV Bharat Logo

Copyright © 2025 Ushodaya Enterprises Pvt. Ltd., All Rights Reserved.