ਰੂਪਨਗਰ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 08 ਦਸੰਬਰ ਨੂੰ ਚਰਨਗੰਗਾ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ 'ਚ ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਸੈਮੀਫਾਈਨਲ ਕਰਵਾਇਆ ਜਾਵੇਗਾ। ਇਸ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਕੰਪਲੈਕਸ 'ਚ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਦੀ ਪ੍ਰਧਾਨਗੀ ਹੇਠ ਬੈਠਕ ਕੀਤੀ।
ਇਸ ਵਿਸ਼ੇ 'ਤੇ ਡਿਪਟੀ ਕਮਿਸ਼ਨਰ ਜਾਰੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਬੱਡੀ ਮੈਚ ਵੱਖ-ਵੱਖ ਜਿਲ੍ਹਿਆਂ 'ਚ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ 08 ਦਸੰਬਰ ਨੂੰ ਚਰਨਗੰਗਾ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੈਚ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
ਇਹ ਵੀ ਪੜ੍ਹੋ: ਆਰਮੀ ਐਮਬੂਲੈਂਸ ਦੀ ਟਰੱਕ ਨਾਲ ਹੋਈ ਟੱਕਰ 3 ਜਵਾਨਾਂ ਦੀ ਮੌਤ 2 ਜ਼ਖ਼ਮੀ
ਉਨ੍ਹਾਂ ਨੇ ਕਿਹਾ ਕਿ ਸਟੇਡੀਅਮ, ਗਰਾਉਂਡ, ਸਾਫ ਸਫਾਈ ਅਤੇ ਵੈਨਿਊ ਵੱਲ ਜਾਣ ਵਾਲੀਆਂ ਸੜਕਾਂ ਦੀ ਸਜਾਵਟ ਕਰਾਉਣ ਸਬੰਧੀ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮਹਿਮਾਨਾਂ, ਦਰਸ਼ਕਾਂ ਦੇ ਬੈਠਣ ਦੇ ਪ੍ਰਬੰਧ, ਬੇਰੀਕੈਟਿੰਕ, ਸਟੇਡੀਅਮ ਨੂੰ ਰੰਗ ਰੋਗਨ ਦੇ ਪ੍ਰਬੰਧ ਅਤੇ ਸਜਾਵਟ ਕਰਵਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ।
ਉਨ੍ਹਾਂ ਨੇ ਕਿਹਾ ਕਿ ਸਮਾਗਮ ਵਾਲੀ ਜਗ੍ਹਾਂ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਨੁੰ ਯਕੀਨੀ ਬਣਾਇਆ ਗਿਆ। ਉਨ੍ਹਾਂ ਨੇ ਮੈਡੀਕਲ ਸਹੂਲਤਾਂ, ਟਰਾਂਸਪੋਰਟ, ਕਲਚਰਲ ਪ੍ਰੋਗਰਾਮ ਕਮੇਟੀ, ਸੁਰੱਖਿਆ/ਟਰੈਫਿਕ ਦੀ ਪਾਰਕਿੰਗ ਦੇ ਲਈ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤਾਂ ਦਿੱਤੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਵੀ.ਆਈ.ਪੀ., ਖਿਡਾਰੀ ਅਤੇ ਸਪੋਰਟਿੰਗ ਸਟਾਫ ਲਈ ਰਿਫਰੈਂਸਮੈਂਟ ਦਾ ਪ੍ਰਬੰਧ ਕਰਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।