ਰੂਪਨਗਰ: ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂਰਪੁਰ ਬੇਦੀ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਇਕਬਾਲ ਸਿੰਘ ਲਾਲਪੁਰਾ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ' ਤਿੱਖੇ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿੱਚ ਮਾੜੇ ਕਨੂੰਨ ਵਿਵਸਥਾ ਵਿੱਚ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪੰਜਾਬ ਪੁਲਿਸ ਦੇ ਕੰਮ ਵਿੱਚ ਸਿਆਸੀ ਦਖਲ ਅੰਦਾਜੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਪੁਲਿਸ ਮੁਖੀ ਨੂੰ ਦੋ ਸਾਲ ਦੇ ਲਈ ਬਦਲਿਆ ਨਹੀਂ ਜਾ ਸਕਦਾ, ਪਰ ਪੰਜਾਬ ਸਰਕਾਰ ਵੱਲੋਂ ਦੋ ਜਾਂ ਤਿੰਨ ਮਹੀਨੇ ਤੋਂ ਬਾਅਦ ਪੰਜਾਬ ਪੁਲਿਸ ਦਾ ਮੁਖੀ ਨਿਯੁਕਤ ਕਰ ਦਿੱਤਾ ਜਾਂਦਾ ਹੈ ਜਿਸ ਨੂੰ ਲੈ ਕੇ ਆਏ ਦਿਨ ਵੱਡੀ ਘਟਨਾ ਪੰਜਾਬ ਦੇ ਵਿੱਚ ਹੁੰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਕਰਨ ਦੇ ਵਿੱਚ ਅਸਫਲ ਰਹੀ ਹੈ। ਦੂਜੇ ਪਾਸੇ ਗੈਂਗਸਟਰ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਿੱਧੂ ਦੇ ਮਾਤਾ ਪਿਤਾ ਨੂੰ ਇਨਸਾਫ ਨਾ ਮਿਲਣ ਤੋਂ ਬਾਅਦ ਉਹ ਪੰਜਾਬ ਛੱਡ ਗੱਲ ਆਖ ਰਹੇ ਹਨ, ਕਿਉਂਕਿ ਲੰਮਾਂ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਪੁੱਤ ਦੇ ਕਤਲ ਇਨਸਾਫ਼ ਨਹੀਂ ਮਿਲਿਆ। ਉੱਥੇ ਹੀ ਉਨ੍ਹਾਂ ਨੇ ਕੱਲ੍ਹ ਹੋਏ ਉਨ੍ਹਾਂ ਦੇ ਪੁੱਤਰ 'ਤੇ ਹਮਲੇ ਨੂੰ ਲੈ ਕੇ ਬੋਲਿਆ ਗਿਆ ਹੈ ,ਉਹ ਚਿੰਤਤ ਹਨ ਆਪਣੀ ਤੇ ਆਪਣੇ ਪਰਿਵਾਰ ਦੀ ਸਕਿਓਰਿਟੀ ਨੂੰ ਲੈ ਕੇ, ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਉਕਤ ਵਿਅਕਤੀਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ। ਉਥੇ ਉਨ੍ਹਾਂ ਨੇ ਮੌਕੇ 'ਤੇ ਗੰਨਮੈਨਾਂ ਦੇ ਵੱਲੋਂ ਉਕਤ ਹਮਲਾਵਰ ਦੇ ਹੱਥੋਂ ਖੋਹਿਆ ਰਿਵਾਲਵਰ ਨੂੰ ਲੈ ਕੇ ਉਨ੍ਹਾਂ ਦੇ ਵੱਲੋਂ ਜਿੱਥੇ ਉਕਤ ਗਨਮੈਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਭਲੇਮਾਣਸ ਬੰਦੇ ਦੇ ਕੁੱਟ ਪੈਂਦੀ ਹੈ ਤੇ ਦੂਜੇ ਪਾਸੇ ਜੋ ਗੈਂਗਸਟਰ ਨੇ ਉਨ੍ਹਾਂ ਦੀ ਇੱਜ਼ਤ ਹੁੰਦੀ ਹੈl
SGPC ਚੋਣਾਂ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਹੈ ਕਿ ਸੰਵਿਧਾਨਕ ਤਰੀਕੇ ਦੇ ਨਾਲ ਹੈ SGPC ਦੀ ਚੋਣ ਹੋਣੀ ਚਾਹੀਦੀ ਹੈ, ਤੇ ਆਜ਼ਾਦ ਹੋ ਕੇ ਕੰਮ ਕਰੇ। ਉਨ੍ਹਾਂ ਕਿਹਾ ਕਿ ਸਿਰਫ ਗੁਰਦੁਆਰਾ ਪਰਬੰਧਕ ਨੂੰ ਠੀਕ ਕਰਨ ਨਾਲ ਦੀ ਨਾਲ ਨਾਲ ਲੋਕਾਂ ਤੱਕ ਗੁਰੂ ਜੀ ਦੀਆਂ ਸਿੱਖਿਆਵਾਂ ਵੀ ਪਹੁੰਚਾਈਆਂ ਜਾਣ। ਉੱਥੇ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ ਦਿੱਤੇ ਗਏ ਬਿਆਨ ਜਿਸ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਧਰਮ ਦੇ ਨਾਂ 'ਤੇ ਬਦਨਾਮ ਕੀਤਾ ਜਾਂਦਾ ਹੈ।
ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿੱਚ, ਪੰਜਾਬ ਨਾਲੋਂ ਜ਼ਿਆਦਾ ਅਮਨ-ਕਾਨੂੰਨ ਹੈ, ਉੱਥੇ ਹੀ ਉਨ੍ਹਾਂ ਬੋਲਦਿਆ ਕਿਹਾ ਹੈ ਕਿ ਸਾਡੇ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਹੋਏ ਕੁਝ ਲੋਕ ਸਿੱਖ ਫਾਰ ਜਸਟਿਸ ਦੇ ਮੁਖੀ ਅਵਤਾਰ ਸਿੰਘ ਪੰਨੂ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰ ਵੱਲੋਂ ਕੈਨੇਡਾ ਦੇ ਵਿਚ ਬੈਠੇ ਅਵਤਾਰ ਸਿੰਘ ਪੰਨੂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੱਸੇ ਕਿ ਉਕਤ ਮੀਟਿੰਗ ਕਿਆ ਮਕਸਦ ਸੀ ਅਤੇ ਕਿਸੇ ਲੀਡਰ ਨੇ ਇਹ ਉਕਤ ਮੀਟਿੰਗ ਕੀਤੀ ਹੈ?
ਉਨ੍ਹਾਂ ਅੱਗੇ ਕਿਹਾ ਕਿ ਉਹਨਾਂ ਵੱਲੋਂ ਵੀ ਬੀਤੇ ਲੰਮੇਂ ਸਮੇਂ ਤੋਂ ਗੈਰ ਕਾਨੂੰਨੀ ਮਾਈਨਿੰਗ ਬੰਦ ਕਰਨ ਲਈ ਜਥੇਬੰਦੀ ਦਾ ਸਾਥ ਦੇ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਉਨ੍ਹਾਂ ਦੇ ਉਪਰੋਂ ਇਕ ਪੱਤਰ ਲੈ ਕੇ ਚੀਫ ਸੈਕਟਰੀ ਕੋਲੋਂ ਇਸ ਦਾ ਜਵਾਬ ਮੰਗਿਆ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਕਿਸਾਨ ਧਰਨਾ 6ਵੇਂ ਦਿਨ ਵਿਚ ਦਾਖਲ: ਮਰਨ ਵਰਤ ਉੱਤੇ ਬੈਠੇ ਕਿਸਾਨਾਂ ਦੀ ਵਿਗੜੀ ਸਿਹਤ, ਕੀਤੀ ਇਹ ਅਪੀਲ