ਰੂਪਨਗਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਉੱਤੇ ਪੁਲਿਸ ਕਾਰਵਾਈ ਅਤੇ ਲੱਗੀਆਂ ਧਾਰਾਂ ਨੂੰ ਲੈ ਕੇ ਰਲੀਆਂ ਮਿਲੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਵਲੋਂ ਵੱਖੋ-ਵੱਖ ਬਿਆਨ ਆ ਰਹੇ ਹਨ। ਇਸੇ ਕੜੀ ਵਿੱਚ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੁਲਿਸ ਗ੍ਰਿਫਤ ਤੋਂ ਫਿਲਹਾਲ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਦਿੱਤਾ ਵੱਡਾ ਬਿਆਨ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਤੇ ਲਗਾਇਆ ਗਿਆ NSA ਹਟਾਇਆ ਜਾਣਾ ਚਾਹੀਦਾ ਹੈ।
ਬਿਨਾਂ ਦੇਰੀ ਹੋਵੇ ਰਿਹਾਈ : ਆਪਣੇ ਬਿਆਨ ਵਿੱਚ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਬੈਕਸੂਰ ਸਿੱਖ ਨੌਜਵਾਨਾਂ ਨੂੰ ਪੁਲਿਸ ਨੂੰ ਚਾਹੀਦਾ ਹੈ ਕਿ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ। ਉਨ੍ਹਾਂ ਦੇ ਬਿਆਨ ਤੋਂ ਬਾਅਦ ਵੀ ਲਗਾਤਾਰ ਪੰਜਾਬ ਵਿੱਚ ਚਰਚਾ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸਦੇ ਸਾਥੀਆਂ ਅਤੇ ਪਰਿਵਾਰ ਵਲੋਂ ਵੀ ਇਲਜ਼ਾਮ ਲਗਾਏ ਗਏ ਹਨ ਕਿ ਅਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਪਰ ਉਸ ਬਾਰੇ ਕੁੱਝ ਦੱਸਿਆ ਨਹੀਂ ਜਾ ਰਿਹਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਵੀ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ : Close Relatives of Amritpal Arrested : ਅੰਮ੍ਰਿਤਪਾਲ ਦੇ ਕਰੀਬੀਆਂ ਨੂੰ ਲੁਧਿਆਣਾ ਤੋਂ ਕੀਤਾ ਗਿਆ ਗ੍ਰਿਫ਼ਤਾਰ, ਪੁਲਿਸ ਕਰ ਰਹੀ ਪੁੱਛਗਿੱਛ
ਸਰਕਾਰਾਂ ਜਾਣਬੁੱਝ ਕੇ ਖਰਾਬ ਕਰ ਰਹੀਆਂ ਮਾਹੌਲ : ਉਨ੍ਹਾਂ ਕਿਹਾ ਕਿ ਜਾਣ ਬੁੱਝ ਕੇ ਸਰਕਾਰਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਦੇ ਨਾਲ ਫੋਟੋ ਖਿਚਵਾਉਣ ਵਾਲੇ ਨੌਜਵਾਨਾਂ ਨੂੰ ਵੀ ਫੜਕੇ ਐਨਐਸਏ ਲਗਾ ਸੂਬੇ ਤੋਂ ਬਾਹਰਲੀਆਂ ਜੇਲਾਂ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸਰਕਾਰਾਂ ਨੂੰ ਕਿਹਾ ਕਿ ਇਹਨਾਂ ਨੌਜਵਾਨਾਂ ਨਾਲ ਇਨਸਾਫ਼ ਹੋਣਾ ਚਾਹੀਦਾ ਹੈ। ਇਸਦੇ ਨਾਲ ਹੀ ਇਨ੍ਹਾਂ ਉੱਤੇ ਲਗਾਈਆਂ ਜਾ ਰਹੀਆਂ ਗੰਭੀਰ ਧਾਰਾਵਾਂ ਵੀ ਹਟਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਪੁਲਿਸ ਦੀ ਹਿਰਾਸਤ ਵਿੱਚਲੇ ਨੌਜਵਾਨਾਂ ਦੀ ਵਾਪਸੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਰਿਹਾਅ ਹੋਣੇ ਚਾਹੀਦੇ ਹਨ ਤਾਂ ਜੋ ਇਹ ਆਪਣੇ ਪਰਿਵਾਰ ਵਿੱਚ ਰਹਿ ਕੇ ਕਿਰਤ ਕਮਾਈ ਕਰ ਸਕਣ ਅਤੇ ਪਰਿਵਾਰ ਪਾਲ ਸਕਣ।
ਇਥੇ ਇਹ ਵੀ ਜਿਕਰਯੋਗ ਹੈ ਕਿ ਲਗਾਤਾਰ ਧਾਰਮਿਕ ਜਥੇਬੰਦੀਆਂ ਦੇ ਮੁਖੀਆਂ ਵਲੋਂ ਵੀ ਅੰਮ੍ਰਿਤਪਾਲ ਲਈ ਬਿਆਨ ਆ ਰਹੇ ਹਨ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਉਸਦੀ ਰਿਹਾਈ ਲਈ ਵੀ ਕਈ ਲੋਕ ਪ੍ਰਦਰਸ਼ਨ ਕਰ ਰਹੇ ਹਨ।