ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਚਮਕੌਰ ਸਾਹਿਬ (Chamkaur Sahib Assembly Constituency) ’ਤੇ ਕਾਂਗਰਸ (Congress) ਦੇ ਵਿਧਾਇਕ ਤੇ ਮੌਜੂਦਾ ਸੀਐਮ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਦਾ ਮਹੌਲ ਮਘ ਚੁੱਕਾ ਹੈ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਚਮਕੌਰ ਸਾਹਿਬ ਸੀਟ (Chamkaur Sahib Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਚਮਕੌਰ ਸਾਹਿਬ (Chamkaur Sahib Assembly Constituency)
ਜੇਕਰ ਚਮਕੌਰ ਸਾਹਿਬ ਸੀਟ (Chamkaur Sahib Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ (Congress) ਦੇ ਵਿਧਾਇਕ ਸੀਐਮ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਜਿੱਤ ਹਾਸਲ ਕੀਤੀ ਸੀ। ਚਰਨਜੀਤ ਸਿੰਘ ਚੰਨੀ 2017 ਵਿੱਚ ਪਹਿਲੀ ਵਾਰ ਇਥੋਂ ਵਿਧਾਇਕ ਬਣੇ ਸੀ। ਉਨ੍ਹਾਂ ਨੇ ਚਮਕੌਰ ਸਾਹਿਬ ਤੋਂ ਤੀਜੀ ਵਾਰ ਵਾਰ ਚੋਣ ਲੜੀ ਸੀ ਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਡਾਕਟਰ ਚਰਨਜੀਤ ਸਿੰਘ ਨੂੰ ਹਰਾਇਆ ਸੀ। ਇਸ ਵਾਰ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਫੇਰ ਤੀਜੀ ਵਾਰ ਉਮੀਦਵਾਰ ਬਣਾਇਆ ਹੈ ਤੇ ਆਪ ਵੱਲੋਂ ਦੂਜੀ ਵਾਰ ਡਾਕਟਰ ਚਰਨਜੀਤ ਸਿੰਘ ਮੈਦਾਨ ਵਿੱਚ ਹਨ। ਬਸਪਾ ਨੇ ਹਰਮੋਹਣ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਹੈ ਤੇ ਭਾਜਪਾ ਨੇ ਅਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਚਮਕੌਰ ਸਾਹਿਬ ਸੀਟ (Chamkaur Sahib Constituency) ’ਤੇ 77.78 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਚਰਨਜੀਤ ਸਿੰਘ ਚੰਨੀ ਵਿਧਾਇਕ ਬਣੇ ਸੀ। ਉਨ੍ਹਾਂ ਨੇ ਆਮ ਆਦਮੀ ਪਾਰਟੀ (AAP) ਦੇ ਡਾਕਟਰ ਚਰਨਜੀਤ ਸਿੰਘ ਨੂੰ ਮਾਤ ਦਿੱਤੀ ਸੀ। ਜਦੋਂਕਿ ਸ਼੍ਰੋਮਣੀ ਅਕਾਲੀ ਦਲ (SAD) ਦੇ ਜਸਟਿਸ ਨਿਰਮਲ ਸਿੰਘ ਤੀਜੇ ਨੰਬਰ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 61060 ਵੋਟਾਂ ਪਈਆਂ ਸੀ ਜਦੋਂਕਿ ਦੂਜੇ ਨੰਬਰ ’ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਚਰਨਜੀਤ ਸਿੰਘ ਨੂੰ 48752 ਵੋਟਾਂ ਹਾਸਲ ਹੋਈਆਂ ਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਸਟਿਸ ਨਿਰਮਲ ਸਿੰਘ ਨੂੰ 31452 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ ਨੂੰ ਸਭ ਤੋਂ ਵੱਧ 42.26 ਫੀਸਦੀ ਵੋਟਾਂ ਮਿਲੀਆਂ ਸੀ, ਜਦੋਂਕਿ ਆਪ (AAP) ਨੂੰ 33.74 ਫੀਸਦੀ ਤੇ ਅਕਾਲੀ-ਭਾਜਪਾ ਗਠਜੋੜ (SAD-BJP) ਨੂੰ 21.77 ਫੀਸਦੀ ਵੋਟਾਂ ਪਈਆਂ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ
ਚਮਕੌਰ ਸਾਹਿਬ (Chamkaur Sahib Assembly Constituency) ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵਿਧਾਇਕ ਬਣੇ ਸੀ ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ (SAD-BJP) ਦੇ ਉਮੀਦਵਾਰ ਨੂੰ ਮਾਤ ਦਿੱਤੀ ਸੀ ਤੇ ਪੀਪੀਪੀ ਦਾ ਉਮੀਦਵਾਰ ਤੀਜੇ ਸਥਾਨ ’ਤੇ ਰਿਹਾ ਸੀ।
ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ 54640 ਵੋਟਾਂ ਪਈਆਂ ਸੀ, ਜਦੋਂਕਿ ਅਕਾਲੀ ਦਲ ਦੇ ਉਮੀਦਵਾਰ ਨੂੰ 50981 ਤੇ ਪੀਪੀਪੀ ਦੇ ਉਮੀਦਵਾਰ ਨੂੰ 13408 ਵੋਟਾਂ ਮਿਲੀਆਂ ਸੀ।
2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਚਮਕੌਰ ਸਾਹਿਬ (Chamkaur Sahib Assembly Constituency) 'ਤੇ 76.61 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਅਕਾਲੀ ਦਲ ਨੂੰ 38.50 ਫੀਸਦੀ ਤੇ ਪੀਪੀਪੀ ਨੂੰ 10.12 ਫੀਸਦੀ ਵੋਟਾਂ ਹਾਸਲ ਹੋਈਆਂ ਸੀ।
ਚਮਕੌਰ ਸਾਹਿਬ (Chamkaur Sahib Assembly Constituency) ਦਾ ਸਿਆਸੀ ਸਮੀਕਰਨ
ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਇਸ ਸੀਟ ’ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਚਾਲੇ ਸਿੱਧੀ ਟੱਕਰ ਹੈ। ਕਾਂਗਰਸ ਨੂੰ ਚੰਨੀ ਦੇ ਚਿਹਰੇ ਦਾ ਲਾਭ ਮਿਲ ਸਕਦਾ ਹੈ, ਕਿਉਂਕਿ ਪਾਰਟੀ ਵਿੱਚ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਪੁਰਜੋਰ ਮੰਗ ਉੱਠ ਰਹੀ ਹੈ ਜਦੋਂਕਿ ਆਮ ਆਦਮੀ ਪਾਰਟੀ ਇਸ ਸੀਟ ’ਤੇ ਪੂਰਾ ਜੋਰ ਲਗਾ ਰਹੀ ਹੈ ਤੇ ਅਰਵਿੰਦ ਕੇਜਰੀਵਾਲ ਦੋ ਵਾਰ ਦੌਰਾ ਕਰ ਚੁੱਕੇ ਹਨ। ਹਾਲਾਂਕਿ ਇਸ ਸੀਟ ’ਤੇ ਬਸਪਾ ਦਾ ਵੀ ਅਧਾਰ ਹੈ ਤੇ ਮੁਕਾਬਲਾ ਕਾਫੀ ਸਖ਼ਤ ਹੋਵੇਗਾ।
ਇਹ ਵੀ ਪੜ੍ਹੋ:ਚੰਨੀ ਦਾ ਮਜੀਠੀਆ ’ਤੇ ਤੰਜ਼ ਕਿਹਾ 'ਉੱਡ ਗਏ ਤੋਤੇ'