ETV Bharat / state

ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ 'ਚ ਸੰਗਤ ਦਾ ਆਇਆ ਹੜ੍ਹ, ਪੁਲਿਸ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਪ੍ਰਬੰਧ - ਵਿਸਾਖੀ ਦੇ ਤਿਓਹਾਰ ਦਾ ਮਹੱਤਵ

ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਜਿੱਥੇ ਸੰਗਤਾਂ ਦਾ ਹੜ੍ਹ ਆਇਆ ਹੋਇਆ ਹੈ, ਉੱਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਨੇ। ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਨੂੰ ਵੀ ਚੱਪੇ-ਚੱਪੇ ਉੱਤੇ ਤਾਇਨਾਤ ਕੀਤਾ ਗਿਆ ਹੈ।

Khalsa Sajna Day is being celebrated on the occasion of Baisakhi in Sri Anandpur Sahib
ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ 'ਚ ਸੰਗਤ ਦਾ ਆਇਆ ਹੜ੍ਹ, ਪੁਲਿਸ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਪ੍ਰਬੰਧ
author img

By

Published : Apr 13, 2023, 3:29 PM IST

ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ 'ਚ ਸੰਗਤ ਦਾ ਆਇਆ ਹੜ੍ਹ, ਪੁਲਿਸ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਪ੍ਰਬੰਧ

ਰੋਪੜ: ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਅਤੇ ਨੋਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਵਸਾਈ ਹੋਈ ਪਾਵਨ-ਪਵਿੱਤਰ ਨਗਰੀ ਵਿਖੇ ਸੁਸ਼ੋਭਿਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਪਾਵਨ ਸਰੋਵਰ ਵਿੱਚ ਇਸ਼ਨਾਨ ਕਰਨ ਉਪਰੰਤ ਮੱਥਾ ਟੇਕ ਰਹੀਆਂ ਨੇ । ਨਤਮਸਤਕ ਹੋਣ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਦੇਸ਼-ਵਿਦੇਸ਼ ਤੋਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪਹੁੰਚੀਆਂ ਸੰਗਤਾਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਵੀ ਛਕਿਆ ਅਤੇ ਵੱਖ-ੱਵਖ ਹੋਰ ਗੁਰਧਾਮਾਂ ਦੇ ਵੀ ਦਰਸ਼ਨ ਕੀਤੇ। ਆਈ ਹੋਈ ਸੰਗਤ ਨੇ ਗੁਰੂ ਜੀ ਦੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ ਅਤੇ ਸ਼ਸਤਰਾਂ ਨਾਲ ਸੰਬਧਿਤ ਇਤਿਹਾਸ ਵਾਰੇ ਵੀ ਸੰਗਤ ਨੂੰ ਜਾਣੂ ਕਰਵਾਇਆ।

ਵਿਸ਼ੇਸ਼ ਤਿਆਰੀਆਂ: ਦੱਸ ਦਈਏ ਜਿੱਥੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਸੰਗਤ ਲਈ ਤਮਾਮ ਤਰ੍ਹਾਂ ਦੇ ਪ੍ਰਬੰਧ ਕੀਤੇ ਨੇ ਉੱਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਮੌਕੇ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਦੇ ਦਰਸ਼ਨ ਕਰਕੇ ਨਿਹਾਲ ਹੋ ਰਹੀਆਂ ਨੇ। ਦੂਜੇ ਪਾਸੇ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਧਾਰਮਿਕ ਰੰਗ ਦਾ ਪ੍ਰਚਾਰ ਕਰਨ ਵਿਸ਼ੇਸ਼ ਕੀਰਤਨੀ ਅਤੇ ਰਾਗੀ-ਢਾਡੀ ਜਥੇ ਪਹੁੰਚੇ ਨੇ।

ਪੁਲਿਸ ਦੀ ਤਾਇਨਾਤੀ: ਇਸ ਬਾਰ ਵਿਸਾਖੀ ਮੌਕੇ ਪੰਜਾਬ ਅੰਦਰ ਅੰਮ੍ਰਿਤਪਾਲ ਦੇ ਐਕਸ਼ਨ ਅਤੇ ਸਰਬੱਤ ਖਾਲਸਾ ਦੀ ਮੰਗ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਵੀ ਪੱਬਾਂ ਭਾਰ ਦਿਖਾਈ ਦੇ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੁਲਿਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅੰਦਰ ਕਈ ਜ਼ਿਲ੍ਹਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਹਰ ਪਾਸੇ ਨਜ਼ਰ ਰੱਖਣ ਲਈ ਸੀਸੀਟੀਵੀ ਕੈਮਰਿਆਂ ਦੀ ਵੀ ਸਹਾਇਤਾ ਲਈ ਜਾ ਰਹੀ ਹੈ।

ਵਿਸਾਖੀ ਦੇ ਤਿਓਹਾਰ ਦਾ ਮਹੱਤਵ: ਵਿਸਾਖੀ ਦੇ ਤਿਓਹਾਰ ਦੀ ਪੰਜਾਬ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਤੌਰ ਉੱਤੇ ਬਹੁਤ ਵੱਡੀ ਅਤੇ ਇਤਿਹਾਸਿਕ ਮਹੱਤਤਾ ਹੈ। ਜਿੱਥੇ 13 ਅਪ੍ਰੈਲ 1699 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤਾ ਸੀ। ਦੂਜੇ ਪਾਸੇ ਪੰਜਾਬ ਦੇ ਸੱਭਿਆਚਾਰ ਵਿੱਚ ਖੇਤੀ ਇੱਕ ਸਰਬੋਤਮ ਹਿੱਸਾ ਹੈ ਅਤੇ ਵਿਸਾਖੀ ਮੌਕੇ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਵੀ ਪੱਕ ਜਾਂਦੀ ਹੈ ਅਤੇ ਇਸ ਮੌਕੇ ਪੰਜਾਬ ਦੇ ਕਿਸਾਨ ਭੰਗੜੇ ਪਾਕੇ ਖੁਸ਼ੀ ਸਾਂਝੀ ਕਰਦੇ ਨੇ।

ਇਹ ਵੀ ਪੜ੍ਹੋ: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਪੁਲਿਸ ਬਲ ਤੈਨਾਤ, ਵਿਸਾਖੀ ਨੂੰ ਲੈ ਕੇ ਜਥੇਦਾਰ ਦਾ ਕੌਮ ਨੂੰ ਸੰਦੇਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.