ਰੂਪਨਗਰ: ਵਿਸਾਖੀ ਮੌਕੇ ਜਿਥੇ ਸੰਗਤਾਂ ਇਤਿਹਾਸ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ ਉੱਥੇ ਹੀ ਅੰਮ੍ਰਿਤ ਸੰਚਾਰ ਵੱਡੀ ਪੱਧਰ ਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਜਾਂਦਾ ਹੈ। ਅਕਸਰ ਸੰਗਤਾਂ ਦੇ ਦਿਲਾਂ ਵਿੱਚ ਵੀ ਵਿਸਾਖੀ ਮੌਕੇ ਅੰਮ੍ਰਿਤਪਾਨ ਕਰਨਾ ਦਿਲੀ ਇੱਛਾ ਹੁੰਦੀ ਹੈ, ਜਿਸਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ ਤੇ ਖਾਲਸਾਈ ਮਾਰਚ ਆਰੰਭ ਕੀਤਾ ਗਿਆ ਜਿਸ ਵਿਚ ਨੌਜਵਾਨਾਂ ਨੂੰ ਅੰਮ੍ਰਿਤ ਛਕੋ ਸਿੰਘ ਸਜੋ ਦਾ ਹੋਕਾ ਦਿੱਤਾ ਜਾ ਰਿਹਾ ਹੈ।
ਇਸ ਮਾਰਚ ਦੀ ਸ਼ੁਰੂਆਤ ਮੌਕੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ਤੇ ਪਹੁੰਚੇ ਉਥੇ ਹੀ ਉਨ੍ਹਾਂ ਦੱਸਿਆ ਕਿ ਇਸ ਮਾਰਚ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਕੀਤੀ ਜਾ ਰਹੀ ਹੈ, ਜਿਸ ਦਾ ਸਿਹਰਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਜਾਂਦਾ ਹੈ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੋਂ ਬਾਅਦ ਖਾਲਸਾਈ ਮਾਰਚ ਸ਼ਲਾਘਾਯੋਗ ਉਪਰਾਲਾ ਹੈ। ਜਿਸ ਨਾਲ ਆਪਣੇ ਸਿੰਘਾਂ ਨੂੰ ਆਪਣੇ ਪੰਥ ਨਾਲ ਜੋੜਿਆ ਜਾ ਸਕਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਸ਼ਕ ਸੱਤਾ ਵਿੱਚ ਆ ਗਈ ਹੈ। ਭੋਲੇ ਭਾਲੇ ਲੋਕਾਂ ਨੂੰ ਇਨ੍ਹਾਂ ਦੀ ਕਾਰਗੁਜ਼ਾਰੀ ਦਾ ਪਹਿਲਾ ਨਹੀਂ ਪਤਾ ਸੀ ਜੋ ਹੁਣ ਪਤਾ ਲੱਗ ਰਿਹਾ ਹੈ। ਤਿੱਖੇ ਨਿਸ਼ਾਨੇ ਲਗਾਉਂਦਿਆਂ ਉਹਨਾਂ ਕਿਹਾ ਕਿ ਗੁਰਦਵਾਰਿਆਂ ਦੇ ਬਾਹਰ ਪੁਲਿਸ ਦੇ ਡੇਰੇ ਲਗਾਣਾ ਅਤੇ ਸਿੱਖਾ ਦੇ ਅਕਸ ਨੂੰ ਖਰਾਬ ਕਰਨਾ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਠੀਕ ਨਹੀਂ ਹੈ। ਇਹ ਸਰਕਾਰ ਕਾਂਗਰਸ ਦੇ ਪੈਟਰਨ ਵਾਂਗ ਦੋਗਲੀ ਨੀਤੀ ਅਪਣਾ ਰਹੀ ਹੈ।
ਇਹ ਵੀ ਪੜ੍ਹੋ : ASI shot dead his wife and son: ਏ.ਐਸ.ਆਈ ਨੇ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ, ਗੁਆਂਢਣ ਨੇ ਦੇਖਿਆ ਤਾਂ ਉਸ ਨੂੰ ਵੀ ਕੀਤਾ ਅਗਵਾ
ਅੰਮ੍ਰਿਤ ਸੰਚਾਰ ਦੀ ਵੱਖ-ਵੱਖ ਮਰਯਾਦਾ ਦੇ ਸਵਾਲ ਦਾ ਜਵਾਬ ਦਿੰਦਿਆਂ ਹੋਇਆ ਐਡਵੋਕੇਟ ਧਾਮੀ ਨੇ ਕਿਹਾ ਕਿ ਸਾਨੂੰ ਅਕਾਲ ਤਖਤ ਸਾਹਿਬ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਸਾਰੀਆਂ ਸੰਪਰਦਾਵਾਂ ਨੂੰ ਇੱਕੋ ਮਰਿਆਦਾ ਮੰਨਣੀ ਚਾਹੀਦੀ ਹੈ ਜੋ ਅਕਾਲ ਤਖਤ ਸਾਹਿਬ ਵਲੋਂ ਜਾਰੀ ਕੀਤੀ ਹੈ। ਪਰ ਕਈ ਸੰਪ੍ਰਦਾਵਾਂ ਆਦ ਕਾਲ ਗੁਰੂ ਸਾਹਿਬ ਵੱਲੋਂ ਚੱਲੀਆਂ ਆ ਰਹੀਆਂ ਹਨ। ਅੰਮ੍ਰਿਤ ਪਾਲ ਵੱਲੋਂ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਣ ਦੀ ਗੱਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਡੇ ਕੋਲ ਜਥੇਦਾਰ ਅਕਾਲ ਤਖਤ ਸਾਹਿਬ ਬੈਠੇ ਹਨ ਉਹ ਜਿਹੜਾ ਵੀ ਫੈਸਲਾ ਕਰਨਗੇ ਅਸੀਂ ਉਹਨਾਂ ਨੂੰ ਨਹੀਂ ਕਹਿ ਸਕਦੇ ਉਹ ਸਾਡੇ ਨਾਲੋਂ ਵਿਦਵਾਨ ਹਨ ਤੇ ਜੋ ਵੀ ਫੈਸਲਾ ਪੰਥ ਲਈ ਕਰਨਗੇ ਹੋ ਪੰਥ ਦੇ ਪੱਖ ਵਿੱਚ ਹੀ ਹੋਵੇਗਾ। ਸਾਨੂੰ ਉਹਨਾਂ ਦੇ ਫ਼ੈਸਲੇ ਸਹਿਮਤੀ ਦਾ ਸਵਾਗਤ ਕਰਨਾ ਚਾਹੀਦੇ ਹਨ।