ਰੋਪੜ: ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦੇ ਭਖਦੇ ਮੁੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਚਲ ਰਹੇ ‘ਪਰਾਲੀ ਦੀ ਸਾਂਭ ਸੰਭਾਲ’ ਪ੍ਰੋਜੈਕਟ ਅਧੀਨ ਡਾ. ਜੀ.ਐਸ. ਮੱਕੜ, ਡਿਪਟੀ ਡਾਇਰੈਕਟਰ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਵਲੋਂ ਜਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ।
ਇਹ ਵੀ ਪੜ੍ਹੋਂ: ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਸਟ੍ਰੇਲੀਆ ਦੀ ਪਾਰਲੀਮੈਂਟ ਵਿੱਚ ਹੋਇਆ ਕੀਰਤਨ
ਇਸ ਮੇਲੇ ਦਾ ਮੁੱਖ ਮੰਤਵ ਕਿਸਾਨਾਂ ਨੂੰ ਪਰਾਲੀ ਨੂੰ ਸਾਂਭਣ ਦੀਆਂ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਮਿਆਂਪੁਰ, ਜਿਲਾ ਰੋਪੜ ਵਿਖੇ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ ਜਿਲ੍ਹੇ ਦੇ ਤਕਰੀਬਨ 400 ਕਿਸਾਨਾਂ ਨੇ ਭਾਗ ਲਿਆ। ਇਸ ਮੇਲੇ ਵਿੱਚ ਅਮਰਦੀਪ ਸਿੰਘ ਗੁਜਰਾਲ, ਐਡੀਸ਼ਨਲ ਡਿਪਟੀ ਕਮਿਸ਼ਨਰ ਜਿਲ੍ਹਾ ਰੋਪੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਅਤੇ ਉਹਨਾਂ ਦੇ ਨਾਲ ਬਲਜਿੰਦਰ ਸਿੰਘ ਗਰੇਵਾਲ, ਸੀ.ਈ.ੳ., ਜਿਲਾ ਪਰਿਸ਼ਦ, ਰੋਪੜ ਨੇ ਮਹਿਮਾਨ ਦੇ ਤੌਰ 'ਤੇ ਭਾਗ ਲਿਆ।
ਇਸ ਦੇ ਨਾਲ ਹੀ ਅਮਰਦੀਪ ਸਿੰਘ ਗੁਜਰਾਲ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਮੇਲੇ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਤੋਂ ਆਏ ਖੇਤੀਬਾੜੀ ਇੰਜੀਨੀਅਰ ਡਾ. ਐਸ. ਐਸ. ਠਾਕੁਰ ਨੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਵਾਸਤੇ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ।ਇਸ ਮਗਰੋਂ ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਦੇ ਸਾਂਇੰਸਦਾਨਾਂ ਨੇ ਆਪਣੇ ਆਪਣੇ ਵਿਸ਼ਿਆਂ ਤੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।