ਰੂਪਨਗਰ: ਖੇਤੀ ਕਾਨੂੰਨਾਂ (Agricultural laws) ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਰੂਪਨਗਰ ਦੇ ਸੋਲਖੀਆਂ ਟੋਲ ਪਲਾਜ਼ਾ ਉੱਪਰ ਹਰਿਆਣਾ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਅਤੇ ਲੱਖਾ ਸਿਧਾਣਾ ਪੁੱਜੇ। ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਤੋਂ ਕਿਸਾਨਾਂ ਦਾ ਇੱਕ ਵੱਡਾ ਜੱਥਾ ਦਿੱਲੀ ਲਈ ਰਵਾਨਾ ਹੋਇਆ।
ਇਸ ਮੌਕੇ ਲੱਖਾ ਸਿਧਾਣਾ ਨੇ ਕਿਹਾ ਕਿ ਲੋਕਾਂ ਵਿੱਚ ਕਿਸਾਨੀ ਸੰਘਰਸ਼ ਦੇ ਚੱਲਦੇ ਜਾਗਰੂਕਤਾ ਆਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਲੋਕਾਂ ਦੇ ਵੱਲੋਂ ਲੀਡਰਾਂ ਨੂੰ ਘੇਰਿਆ ਜਾ ਰਿਹਾ ਹੈ ਇਸਨੂੰ ਜਾਗਰੂਕਤਾ ਸਮਝਿਆ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਲੱਖਾ ਸਿਧਾਣਾ ਨੇ ਕਿਹਾ ਕਿ ਲੋਕਾਂ ਦੇ ਵਿੱਚ ਵੱਡੇ ਪੱਧਰ ਤੇ ਜਾਗਰੂਕਤਾ ਆਉਣੀ ਚਾਹੀਦੀ ਜੋ ਅਜੇ ਨਹੀਂ ਆਈ। ਇਸ ਮੌਕੇ ਲੱਖੇ ਨੇ ਕਿਹਾ ਕਿ ਨੌਜਵਾਨ ਗਾਇਕਾ ਪਿੱਛੇ ਲੱਗ ਕੇ ਆਪਸ ਵਿੱਚ ਲੜ ਰਹੇ ਹਨ ਜੋ ਕਿ ਨਹੀਂ ਹੋਣਾ ਚਾਹੀਦਾ।
ਉਧਰ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦੇ ਵੱਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ‘ਤੇ ਨਿਸ਼ਾਨਾ ਸਾਧਿਆ ਹੈ। ਚਡੂਨੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਆਪਣੀਆਂ ਮੰਗਾਂ ਨੂੰ ਲੈਕੇ ਬੈਠੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਲਗਾਤਾਰ ਵੱਡੇ ਕਾਫਲੇ ਦਿੱਲੀ ਵੱਲ ਭੇਜੇ ਜਾ ਰਹੇ ਹਨ ਤਾਂ ਕਿ ਕੇਂਦਰ ਉੱਪਰ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈਕੇ ਦਬਾਅ ਬਣਾਇਆ ਜਾ ਸਕੇ।
ਇਸ ਮੌਕੇ ਚਡੂਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਵਿੱਚ ਕਿਸੇ ਅਜਿਹੇ ਸ਼ਖ਼ਸ ਨੂੰ ਅੱਗੇ ਲਿਆ ਕਿ ਚੋਣ ਲੜਨੀ ਚਾਹੀਦੀ ਹੈ ਜੋ ਪੰਜਾਬ ਦੇ ਮੁੱਦਿਆਂ ਅਤੇ ਧਰਤੀ ਨਾਲ ਜੁੜਿਆ ਹੋਵੇ ਤਾਂ ਕਿ ਰਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਇਆ ਜਾ ਸਕੇ।