ਰੂਪਨਗਰ: ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਘਰ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਰੂਪਨਗਰ ਜ਼ਿਲ੍ਹੇ ਦੇ ਵਿੱਚ ਵੱਖ-ਵੱਖ ਨਾਕਿਆਂ 'ਤੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਮੁਲਾਜ਼ਮ ਡਿਊਟੀ 'ਤੇ ਤੈਨਾਤ ਹਨ। ਇਨ੍ਹਾਂ ਪੁਲਿਸ ਦੇ ਜਵਾਨਾਂ ਲਈ ਗੁਰਦੁਆਰਿਆਂ ਦੀਆਂ ਕਮੇਟੀਆਂ ਵੱਲੋਂ ਨਾਕਿਆਂ 'ਤੇ ਹੀ ਫ੍ਰੀ ਲੰਗਰ ਦੀ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ।
ਪੰਜਾਬ ਪੁਲਿਸ ਦੇ ਜਵਾਨਾਂ ਨੂੰ ਨਾਕਿਆਂ 'ਤੇ ਲੰਗਰ ਦੀ ਸੇਵਾ ਦੇ ਰਹੇ ਸੇਵਾਦਾਰਾਂ ਨੇ ਦੱਸਿਆ ਕਿ ਜਿਵੇਂ ਪੰਜਾਬ ਦੇ ਵਿੱਚ ਕਰਫਿਊ ਲੱਗਿਆ ਹੋਇਆ ਹੈ ਤੇ ਨਾਕਿਆਂ 'ਤੇ ਸਾਡੇ ਜਵਾਨ ਡਿਊਟੀ ਨਿਭਾ ਰਹੇ ਹਨ, ਉਨ੍ਹਾਂ ਲਈ ਪੂਰੇ ਜ਼ਿਲ੍ਹੇ ਦੇ ਵਿੱਚ ਨਾਕਿਆਂ 'ਤੇ ਜਾ ਕੇ ਉਨ੍ਹਾਂ ਨੂੰ ਲੰਗਰ ਦੀ ਸੇਵਾ ਦਿੱਤੀ ਜਾ ਰਹੀ ਹੈ।
ਦੱਸਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕਰੀਬ 29 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਭਾਰਤ ਸਰਕਾਰ ਨੇ ਇਸ ਵਾਇਰਸ ਤੋਂ ਨਜਿੱਠਣ ਲਈ ਦੇਸ਼ਭਰ ਵਿੱਚ 21 ਦਿਨਾਂ ਦਾ ਲੌਕਡਾਉਨ ਕੀਤਾ ਹੈ।