ਰੂਪਨਗਰ : ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਕੀਤੀ ਗਈ ਆਤਮਹੱਤਿਆ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਸਿੱਖਿਆ ਡਾ.ਦਲਜੀਤ ਸਿੰਘ ਚੀਮਾ ਅੱਜ ਮ੍ਰਿਤਕ ਬਲਵਿੰਦਰ ਦੇ ਸਹੁਰੇ ਘਰ ਵਿੱਚ ਪੁੱਜੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਦੌਰਾਨ ਡਾ. ਚੀਮਾ ਨੇ ਜਿੱਥੇ ਹਰਜੋਤ ਬੈਂਸ ਨੂੰ ਅਸਤੀਫ਼ਾ ਦੇਣ ਦੀ ਗੱਲ ਕਹੀ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖਿਆ ਮੰਤਰੀ ਬੈਂਸ ਨੂੰ ਵਜ਼ਾਰਤ ਤੋਂ ਬਾਹਰ ਕਰਨ ਲਈ ਸਹੀ ਕਨੂੰਨੀ ਕਾਰਵਾਈ ਕਰਵਾਉਣ ਦੀ ਮੰਗ ਵੀ ਕੀਤੀ ਗਈ।
ਪੁਲਿਸ ਦੀ ਕਾਰਵਾਈ ਉੱਤੇ ਸਵਾਲ : ਡਾ. ਚੀਮਾ ਨੇ ਪ੍ਰਸਰਸ਼ਨ ਕਰਨ ਰਹੇ ਫਰੰਟ ਦੇ ਆਗੂਆ ਨੂੰ ਵੀ ਅਪੀਲ ਕੀਤੀ ਕਿ ਅਜਿਹਾ ਫੈਸਲਾ ਲੈਣ ਦੀ ਬਜਾਏ ਸੰਘਰਸ਼ ਕੀਤਾ ਜਾਣਾ ਚਾਹੀਦਾ ਹੈ।ਉੱਨਾਂ ਪੁਲਿਸ ਦੀ ਕਾਰਵਾਈ ਤੇ ਵੀ ਸਵਾਲ ਖੜੇ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿਚ ਸੁਸਾਈਡ ਨੋਟ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ ਹੈ। ਜਦਕਿ ਮ੍ਰਿਤਕਾ ਦੇ ਸਹੁਰੇ ਦੇ ਸਾਥੀਆਂ ਨੇ ਵੀ ਪੁਲਿਸ ਦੀ ਕਾਰਵਾਈ ਉੱਤੇ ਸਵਾਲ ਖੜੇ ਕੀਤੇ। ਕਿਸਾਨ ਜਥੇਬੰਦੀਆਂ ਵੀ ਹੁਣ ਇਸ ਮਾਮਲੇ ਵਿੱਚ ਮੰਤਰੀ ਬੈਂਸ ਖਿਲਾਫ ਕਾਰਵਾਈ ਦੀ ਮੰਗ ਕਰ ਰਹੀਆਂ ਹਨ।
- 6 lakh Robbed in Ludhiana: ਲੁਧਿਆਣਾ ਵਿੱਚ ਕਾਰੋਬਾਰੀ ਤੋਂ 6 ਲੱਖ ਰੁਪਏ ਦੀ ਲੁੱਟ, ਮੁਲਜ਼ਮ ਫਰਾਰ
- Behbal Kalan Goli Kand Case: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬੀਆਂ ਨੂੰ ਕਰ ਰਿਹਾ ਗੁੰਮਰਾਹ, ਵਕੀਲ ਨੇ ਕੀਤੇ ਵੱਡੇ ਖੁਲਾਸੇ
- Suo Moto Against Pollution : ਪੰਜਾਬ ਦੇ ਮੁੱਖ ਸਕੱਤਰ ਨੂੰ NGT ਦਾ ਨੋਟਿਸ, ਕਿਹਾ-'ਰਾਜਧਾਨੀ ਵਿੱਚ ਪ੍ਰਦੂਸ਼ਣ ਦਾ ਵੱਡਾ ਕਾਰਨ ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣਾ'
ਜ਼ਿਕਰਯੋਗ ਹੈ ਕਿ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਬੀਤੀ ਰਾਤ ਤੋਂ ਲਾਪਤਾ ਹਨ ਅਤੇ ਉਨਾਂ ਦੁਆਰਾ ਲਿਖਿਆ ਹੋਇਆ ਇੱਕ ਸੂਸਾਈਡ ਨੋਟ ਵੀ ਬਰਾਮਦ ਹੋਇਆ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹਨਾਂ ਵੱਲੋਂ ਕਿਹਾ ਗਿਆ ਹੈ ਕਿ ਪ੍ਰੋਫੈਸਰ ਬਲਜਿੰਦਰ ਕੌਰ ਬੀਤੀ ਰਾਤ ਕਰੀਬ 2 ਵਜੇ ਤੋਂ ਘਰ ਤੋਂ ਲਾਪਤਾ ਹਨ ਅਤੇ ਉਹਨਾਂ ਦੀ ਸਕੂਟਰੀ ਸਰਹੰਦ ਦੀ ਕੱਚੀ ਨਹਿਰ ਦੇ ਕੋਲ ਬਰਾਮਦ ਹੋਈ ਅਤੇ ਜੇਕਰ ਸੂਸਾਈਡ ਨੋਟ ਦੀ ਮੰਨੀ ਜਾਵੇ ਤਾਂ ਪ੍ਰੋਫੈਸਰ ਵੱਲੋਂ ਨਹਿਰ ਦੇ ਵਿੱਚ ਛਾਲ ਮਾਰ ਕੇ ਆਪਣੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਐਫਆਈਆਰ ਨੰ 237 ਵੀ ਦਰਜ ਕਰ ਲਈ ਗਈ ਹੈ।