ETV Bharat / state

ਰੂਪਨਗਰ 'ਚ ਲਾਈਟ ਐਂਡ ਸਾਊਂਡ ਸ਼ੋਅ 29 ਨਵੰਬਰ ਤੋਂ 01 ਦਸੰਬਰ ਤੱਕ ਹੋਵੇਗਾ - ਲਾਈਟ ਐਂਡ ਸਾਊਂਡ ਸ਼ੋਅ

ਰੂਪਨਗਰ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ 29 ਨਵੰਬਰ ਤੋਂ 01 ਦਸੰਬਰ ਤੱਕ ਚੱਲੇਗਾ।

Light and Sound Show
ਫ਼ੋਟੋ
author img

By

Published : Nov 28, 2019, 3:27 PM IST

ਰੂਪਨਗਰ: ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ (ਰੌਸ਼ਨੀ ਤੇ ਆਵਾਜ਼) ਸ਼ੋਅ 29 ਨਵੰਬਰ ਤੋਂ 01 ਦਸੰਬਰ ਤੱਕ ਨਹਿਰੂ ਸਟੇਡੀਅਮ 'ਚ ਕਰਵਾਇਆ ਜਾ ਰਿਹਾ ਹੈ। ਇਸ ਸ਼ੋਅ 'ਚ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਦੱਸਣ ਲਈ ਇਸ ਅਤਿ-ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਹਿਰੂ ਸਟੇਡੀਅਮ ਰੂਪਨਗਰ ਵਿਖੇ 29 ਨਵੰਬਰ ਤੋਂ 01 ਦਸੰਬਰ ਤੱਕ ਡਿਜੀਟਲ ਮਿਊਜੀਅਮ ਸਥਾਪਿਤ ਕੀਤਾ ਜਾਵੇਗਾ, ਜੋ ਕਿ ਤਿੰਨ ਦਿਨ ਤੱਕ ਚੱਲੇਗਾ। ਇਹ ਸ਼ੋਅ ਸਵੇਰੇ 7 ਵਜੇ ਤੋਂ ਸ਼ਾਮ 5:30 ਵਜੇ ਤੱਕ ਚੱਲੇਗਾ।

ਉਨ੍ਹਾਂ ਨੇ ਦੱਸਿਆ ਕਿ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੇ ਜੀਵਨ ਨੂੰ ਮਲਟੀ ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹਿਮਾਚਲ ਦੇ ਕਈ ਹਿੱਸਿਆਂ 'ਚ ਬਰਫ਼ਬਾਰੀ, ਸੈਲਾਨੀਆਂ 'ਚ ਖੁਸ਼ੀ

ਉਨ੍ਹਾਂ ਕਿਹਾ ਕਿ ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਤੇ ਕਾਲਜਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਅਲੌਕਿਕ ਪੇਸ਼ਕਾਰੀ ਦਾ ਆਨੰਦ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਦਾ ਦਾਖਲਾ ਬਿਲਕੁਲ ਮੁਫ਼ਤ ਹੈ ਅਤੇ ਸੰਗਤਾਂ ਆਪਣੇ ਪਰਿਵਾਰ ਸਮੇਤ ਸ਼ੋਅ ਦਾ ਆਨੰਦ ਮਾਣ ਸਕਦੀਆਂ ਹਨ।

Intro:ਰੂਪਨਗਰ ਵਿਖੇ 550ਵੇਂઠਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ
ਐਂਡ ਸਾਊਂਡ ਸ਼ੋਅ 29 ਨਵੰਬਰ ਤੋਂ 01 ਦਸੰਬਰ ਤੱਕBody:ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ
ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ
ਐਂਡ ਸਾਊਂਡ (ਰੌਸ਼ਨੀ ਤੇ ਆਵਾਜ਼) ਸ਼ੋਅ 29 ਨਵੰਬਰ ਤੋਂ 01 ਦਸੰਬਰ ਤੱਕ
ਤੱਕ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਗੁਰੂ ਸਾਹਿਬ
ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਅਤਿ-ਆਧੁਨਿਕ ਤਕਨੀਕ ਦੀ
ਵਰਤੋਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦਸਿਆ ਕਿઠ ਨਹਿਰੂ ਸਟੇਡੀਅਮ ਰੂਪਨਗਰ ਵਿਖੇ 29 ਨਵੰਬਰ ਤੋਂ 01 ਦਸੰਬਰ ਤੱਕ
ਡਿਜੀਟਲ ਮਿਊਜੀਅਮ ਸਥਾਪਿਤ ਕੀਤਾ ਜਾਵੇਗਾ, ਜੋ ਲੋਕਾਂ ਦੇ ਦੇਖਣ ਲਈ ਤਿੰਨੋ ਦਿਨ
ਸਵੇਰੇ 7 ਵਜੇ ਤੋਂ ਸ਼ਾਮ 5:30 ਵਜੇ ਤੱਕ ਖੁੱਲ੍ਹਾ ਰਹੇਗਾ। ਉਨ੍ਹਾਂ ਅੱਗੇ ਦੱਸਿਆ ਕਿ
ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਊਜ਼ੀਅਮ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ
ਮਲਟੀ ਮੀਡੀਆ ਤਕਨੀਕਾਂ ਜ਼ਰੀਏ ਰੂਪਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 30 ਨਵੰਬਰ
ਅਤੇ 01 ਦਸੰਬਰ ਦੀ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ
ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮઠ6.15ઠਤੋਂ 7 ਵਜੇ
ਅਤੇ ਰਾਤઠ7.45ઠਤੋਂ 8.30 ਵਜੇ ਤੱਕ ਹੋਣਗੇ। ਉਨਾਂ ਕਿਹਾ ਕਿ ਰੰਗਦਾਰ ਦ੍ਰਿਸ਼
ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ
ਲਾਈਟ ਐਂਡ ਸਾਊਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਤੇ ਕਾਲਜਾਂ ਦੇ ਸਟਾਫ਼ ਅਤੇ
ਵਿਦਿਆਰਥੀਆਂ ਨੂੰ ਇਸ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਅਲੌਕਿਕ
ਪੇਸ਼ਕਾਰੀ ਦਾ ਅਨੰਦ ਲੈਣ ਦੀ ਅਪੀਲ ਕਰਦਿਆਂ, ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਵੀ
ਇਨ੍ਹਾਂ ਤਿੰਨਾਂ ਦਿਨਾਂ ਦੌਰਾਨ ਹੁੰਮ-ਹੁੰਮਾ ਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ
ਪੁੱਜਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਸੰਗਤਾਂ ਲਈ ਵਿਸ਼ੇਸ਼
ਤੌਰ 'ਤੇ ਤਿਆਰ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਦਾਖਲਾ ਬਿਲਕੁਲ ਮੁਫ਼ਤ ਹੈ ਅਤੇ
ਸੰਗਤਾਂ ਆਪਣੇ ਪਰਿਵਾਰ ਸਮੇਤ ਸ਼ੋਅ ਦਾ ਅਨੰਦ ਮਾਣ ਸਕਦੀਆਂ ਹਨ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.