ਰੋਪੜ: ਮਹਾਰਾਜਾ ਰਣਜੀਤ ਸਿੰਘ ਅਵਾਰਡ ਪ੍ਰਾਪਤ ਕਰਨ ਵਾਲੀਆਂ 7 ਖਿਡਾਰਨਾਂ ਰੋਪੜ ਜ਼ਿਲ੍ਹੇ ਤੋਂ ਹਨ, ਜਿਨ੍ਹਾਂ ਨੇ ਅਵਾਰਡ ਲੈ ਕੇ ਜ਼ਿਲ੍ਹੇ ਭਰ 'ਚ ਆਪਣਾ ਤੇ ਮਾਤਾ-ਪਿਤਾ ਦਾ ਨਾਂਅ ਰੋਸ਼ਨ ਕੀਤਾ ਹੈ।
ਦੱਸਣਯੋਗ ਹੈ ਕਿ ਇਨ੍ਹਾਂ ਵਿਚੋਂ 2 ਲੜਕੀਆਂ ਹੈਂਡਬਾਲ ਦੀਆਂ ਖਿਡਾਰਨਾਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਇਹ ਐਵਾਰਡ ਦਿੱਤਾ ਗਿਆ। ਇਨ੍ਹਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਵਿੱਚੋਂ ਨਿਕਲਣ ਸਮੇਂ ਬਹੁਤ ਗੱਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਪਰਿਵਾਰ ਦੇ ਸਾਥ ਨਾਲ ਉਹ ਖੇਡ ਦੇ ਮੈਦਾਨ ਵਿੱਚ ਪੂਰੇ ਜਜ਼ਬੇ ਨਾਲ ਉਤਰ ਚੁੱਕੀਆਂ ਹਨ।
ਇਹ ਵੀ ਪੜ੍ਹੋ: ਸੇਕਰੇਡ ਗੇਮਜ਼-2 ਦਾ ਇੰਤਜ਼ਾਰ ਖ਼ਤਮ, 15 ਅਗਸਤ ਨੂੰ ਹੋਵੇਗੀ 'ਗੇਮ ਓਵਰ'
ਰੋਪੜ ਵਿੱਚ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਮਨਿੰਦਰ ਕੌਰ ਅਤੇ ਰਾਜਵੰਤ ਕੌਰ ਨੇ ਦੱਸਿਆ ਕੀ ਸਰਕਾਰ ਨੂੰ ਪਿੰਡਾਂ ਵਿੱਚ ਰਹਿੰਦੀਆਂ ਲੜਕੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਧ ਧਿਆਨ ਦੇਵੇ ਤੇ ਇਸ ਦੌਰਾਨ ਉਨ੍ਹਾਂ ਨੂੰ ਖੇਡਾਂ ਵਿੱਚ ਆਉਂਦੀਆਂ ਮੁਸ਼ਕਲਾਂ ਅਤੇ ਤਜੁਰਬਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।