ETV Bharat / state

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਵੱਡੀ ਘਟਨਾ - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਇੱਕ ਵਾਰ ਫਿਰ ਤੋਂ ਗੁਰੂ ਘਰ ਦੀ ਬੇਅਦਬੀ (Disrespect) ਕੀਤੀ ਗਈ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਵੱਡੀ ਘਟਨਾ

author img

By

Published : Sep 13, 2021, 4:08 PM IST

Updated : Sep 13, 2021, 6:07 PM IST

ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਇੱਕ ਵਾਰ ਫਿਰ ਤੋਂ ਗੁਰੂ ਘਰ ਦੀ ਬੇਅਦਬੀ (Disrespect) ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਵੱਲੋਂ ਸਵੇਰੇ ਅੰਮ੍ਰਿਤ ਵੇਲੇ ਦਰਬਾਰ ਸਾਹਿਬ ਦੇ ਅੰਦਰ ਸਿਗਰਟ ਪੀਣ ਤੋਂ ਬਾਅਦ ਰਾਗੀ ਸਿੰਘਾਂ ਦੇ ਮੂੰਹ ‘ਤੇ ਸਿਗਰਟ ਦਾ ਧੂੰਆ ਛੱਡਣ ਦੀ ਘਟਨਾ ਵਾਪਰੀ ਹੈ। ਮੌਕੇ ‘ਤੇ ਮੌਜੂਦ ਸੇਵਾਦਾਰਾਂ ਵੱਲੋਂ ਮੁਲਜ਼ਮ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ਸੇਵਾਦਾਰਾਂ ਵੱਲੋਂ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ। ਗੁਰੂ ਘਰ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਦੀ ਪਰਮਜੀਤ ਸਿੰਘ ਵਜੋਂ ਪਛਾਣ ਹੋਈ ਹੈ। ਜਾਣਕਾਰੀ ਮੁਤਾਬਿਕ ਮੁਲਜ਼ਮ ਲੁਧਿਆਣਾ ਦਾ ਰਹਿਣ ਵਾਲਾ ਹੈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਕਿਹਾ ਕਿ ਜੋ ਲੋਕ ਗੁਰੂ ਘਰਾਂ ਦੀ ਬੇਅਦਬੀ ਕਰਦੇ ਹਨ। ਉਨ੍ਹਾਂ ਨੂੰ ਮੌਕੇ ‘ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਜਾਣ-ਬੁੱਝ ਕੇ ਗੁਰੂ ਘਰਾਂ ਦੀ ਬੇਅਦਬੀ ਕਰਦੇ ਹਨ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਵੱਡੀ ਘਟਨਾ

ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਗ੍ਰਹਿ ਵਿਭਾਗ ‘ਤੇ ਵੀ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰਾਂ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਰਕਾਰ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ। ਜਿਸ ਕਰਕੇ ਇਹ ਮੁਲਜ਼ਮ ਵਾਰ-ਵਾਰ ਗੁਰੂ ਘਰ ‘ਚ ਆ ਕੇ ਗੁਰੂ ਸਾਹਿਬ ਦੀ ਬੇਅਦਬੀ ਕਰਦੇ ਹਨ।

ਉਨ੍ਹਾਂ ਕਿਹਾ ਕਿ ਰੂਪਨਗਰ ਦੇ ਐੱਸ.ਐੱਸ.ਪੀ. (SSP) ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਮਲੇ ‘ਤੇ ਗੰਭੀਰ ਚਰਚਾ ਕੀਤੀ ਗਈ ਹੈ। ਮੁਲਜ਼ਮ ਖ਼ਿਲਾਫ਼ ਪੁਲਿਸ ਦੀ ਕਾਰਵਾਈ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ 5 ਮੈਂਬਰ ਸ਼ਾਮਲ ਹੋਣਗੇ। ਤਾਂ ਜੋ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਹੋ ਸਕੇ।

ਉਧਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ ਰੂਪਨਗਰ ਦੇ ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਵੱਲੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਗਿਆ ਕਿ ਇਸ ਪੂਰੀ ਘਟਨਾ ਤੋਂ ਬਾਅਦ ਮੁਲਜ਼ਮ ਦੇ ਖ਼ਿਲਾਫ਼ 295 ਏ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਅਤੇ ਇਸ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾਵੇਗੀ, ਤੇ ਮੁਲਜ਼ਮ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਜੇਲ੍ਹ ’ਚ ਬੈਠੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਤਨਖਾਹੀਏ ਜਸਵਿੰਦਰ ਸਿੰਘ ਨੂੰ ਹਦਾਇਤ !

Last Updated : Sep 13, 2021, 6:07 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.