ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ (Guru Gobind Singh Ji) ਵੱਲੋਂ 6-7 ਪੋਹ ਦੀ ਰਾਤ ਨੂੰ ਕਿਲ੍ਹਾ ਆਨੰਦਗੜ੍ਹ ਸਾਹਿਬ ਨੂੰ ਛੱਡ ਸਦਾ ਦੇ ਲਈ ਅਨੰਦਾ ਦੀ ਪੁਰੀ ਸ੍ਰੀ ਆਨੰਦਪੁਰ ਸਾਹਿਬ ਨੂੰ ਅਲਵਿਦਾ ਆਖ ਦਿੱਤਾ ਗਿਆ ਸੀ। ਉਸੇ ਵੈਰਾਗਮਈ ਦਿਨ ਦੀ ਯਾਦ ਨੂੰ ਤਾਜ਼ਾ ਕਰਦਿਆਂ ਦਸਮੇਸ਼ ਅਲੌਕਿਕ ਪੈਦਲ ਮਾਰਚ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਸਵੇਰੇ ਅੰਮ੍ਰਿਤ ਵੇਲੇ ਸ਼ੁਰੂ ਕੀਤਾ ਗਿਆ। ਜੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਤੋਂ ਹੁੰਦਾ ਹੋਇਆ ਪੜਾਅ ਦਰ ਪੜਾਅ ਅੱਗੇ ਵਧ ਰਿਹਾ ਹੈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਲੌਕਿਕ ਪੈਦਲ ਮਾਰਚ ਦੀ ਆਰੰਭਤਾ ਮੌਕੇ ਅਰਦਾਸ ਕੀਤੀ ਗਈ। ਉਨ੍ਹਾਂ ਇਤਿਹਾਸ ਦੀ ਸਾਂਝ ਪਾਉਂਦਿਆਂ ਅੱਜ ਦੇ ਇਸ ਵਿਸ਼ੇਸ਼ ਦਿਹਾੜੇ ਤੇ ਚਾਨਣਾ ਪਾਇਆ।
ਉਨ੍ਹਾਂ ਦੱਸਿਆ ਕਿ ਕਿਲ੍ਹਾ ਛੱਡਣ ਦੇ ਉਨ੍ਹਾਂ ਇਤਿਹਾਸਕ ਪਲਾਂ ਨੂੰ ਰੂਪਮਾਨ ਕਰਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਲੌਕਿਕ ਦਸਮੇਸ਼ ਪੈਦਲ ਮਾਰਚ ਵਿੱਚ ਸੰਗਤ ਵੱਡੀ ਗਿਣਤੀ ਦੇ ਵਿਚ ਸ਼ਿਰਕਤ ਕਰਨ ਦੇ ਲਈ ਅਤੇ ਗੁਰੂ ਸਾਹਿਬ ਨੂੰ ਸਜਦਾ ਕਰਨ ਦੇ ਲਈ ਪੁੱਜੀਆਂ ਹੋਈਆਂ ਹਨ ਅਤੇ ਹਰ ਅੱਖ ਉਨ੍ਹਾਂ ਵੈਰਾਗਮਈ ਪਲਾਂ ਨੂੰ ਯਾਦ ਕਰਦਿਆਂ ਨਮ ਹੈ।
ਇਹ ਵੀ ਪੜੋ:ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ