ETV Bharat / state

ਕਾਰਗਿਲ ਫ਼ਤਿਹ: ਸ਼ਹੀਦ ਗੋਪਾਲ ਸਿੰਘ ਨੂੰ ਯਾਦ ਕਰਦਿਆਂ ਭਾਵੁਕ ਹੋਇਆ ਪਰਿਵਾਰ - ਸ਼ਹੀਦ ਗੋਪਾਲ ਸਿੰਘ

ਈਟੀਵੀ ਭਾਰਤ ਦੀ ਟੀਮ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਢੇਰ ਦੇ ਜੰਮਪਲ ਸ਼ਹੀਦ ਗੋਪਾਲ ਸਿੰਘ ਦੇ ਘਰ ਪਹੁੰਚੀ, ਜਿਸ ਨੇ ਬਹੁਤ ਹੀ ਛੋਟੀ ਉਮਰ ਵਿੱਚ ਹੀ ਸ਼ਹੀਦੀ ਪਾਈ ਅਤੇ ਕਾਰਗਿਲ ਦੀ ਜੰਗ ਵਿੱਚ ਅਹਿਮ ਯੋਗਦਾਨ ਪਾਇਆ।

ਕਾਰਗਿਲ ਜੰਗ ਦੇ ਸ਼ਹੀਦ ਗੋਪਾਲ ਸਿੰਘ ਨੂੰ ਯਾਦ ਕਰਦਿਆਂ ਭਾਵੁਕ ਹੋਇਆ ਪਰਿਵਾਰ

author img

By

Published : Jul 25, 2020, 8:03 AM IST

ਸ੍ਰੀ ਆਨੰਦਪੁਰ ਸਾਹਿਬ: ਕਾਰਗਿਲ ਜੰਗ ਉਹ ਜੰਗ ਸੀ ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹ ਜੰਗ ਜਿਸ ਵਿੱਚ ਭਾਰਤੀ ਜਵਾਨਾਂ ਨੇ ਸ਼ਹਾਦਤ ਪ੍ਰਾਪਤ ਕਰਕੇ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਚੂਰ ਚੂਰ ਕਰ ਦਿੱਤਾ ਸੀ। ਉਹ ਜੰਗ ਜਿਸ 'ਤੇ ਸਾਰੇ ਦੇਸ਼ ਨੂੰ ਮਾਣ ਹੈ, ਉਹ ਜੰਗ ਜਿਸ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ ਸੈਨਿਕ ਕਦੇ ਭੁਲਾਏ ਨਹੀਂ ਜਾ ਸਕਦੇ। ਇਸ ਜੰਗ ਵਿੱਚ 527 ਦੇ ਕਰੀਬ ਜਵਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਅਤੇ 1300 ਦੇ ਕਰੀਬ ਜਵਾਨ ਜ਼ਖਮੀ ਹੋ ਗਏ ਸਨ। ਅੱਜ ਕਾਰਗਿਲ ਜੰਗ ਨੂੰ 21 ਸਾਲ ਹੋ ਚੁੱਕੇ ਹਨ।

ਕਾਰਗਿਲ ਫ਼ਤਿਹ: ਸ਼ਹੀਦ ਗੋਪਾਲ ਸਿੰਘ ਨੂੰ ਯਾਦ ਕਰਦਿਆਂ ਭਾਵੁਕ ਹੋਇਆ ਪਰਿਵਾਰ

ਈਟੀਵੀ ਭਾਰਤ ਦੀ ਟੀਮ ਵੱਲੋਂ ਉਨ੍ਹਾਂ ਸੈਨਿਕ ਪਰਿਵਾਰਾਂ ਨੂੰ ਮਿਲ ਕੇ ਅਤੇ ਉਨ੍ਹਾਂ ਦਾ ਹਾਲ ਜਾਣਿਆ ਜਾ ਰਿਹੈ, ਜਿਨ੍ਹਾਂ ਦੇ ਜਵਾਨ ਪੁੱਤ ਕਾਰਗਿਲ ਦੀ ਜੰਗ ਦੇ ਵਿੱਚ ਹੱਸਦੇ ਹੱਸਦੇ ਸ਼ਹੀਦੀ ਦਾ ਜਾਮ ਪੀ ਗਏ ਸਨ। ਇਸ ਦੇ ਤਹਿਤ ਈਟੀਵੀ ਭਾਰਤ ਦੀ ਟੀਮ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਢੇਰ ਦੇ ਜੰਮਪਲ ਸ਼ਹੀਦ ਗੋਪਾਲ ਸਿੰਘ ਦੇ ਘਰ ਪਹੁੰਚੀ, ਜਿਸ ਨੇ ਬਹੁਤ ਹੀ ਛੋਟੀ ਉਮਰ ਵਿੱਚ ਹੀ ਸ਼ਹੀਦੀ ਪਾਈ ਅਤੇ ਕਾਰਗਿਲ ਦੀ ਜੰਗ ਵਿੱਚ ਅਹਿਮ ਯੋਗਦਾਨ ਪਾਇਆ। ਸ਼ਹੀਦ ਗੋਪਾਲ ਸਿੰਘ ਦਸਵੀਂ ਕਰਨ ਤੋ ਬਾਅਦ ਹੀ ਫੌਜ ਵਿੱਚ ਭਰਤੀ ਹੋ ਗਿਆ ਸੀ। ਸ਼ਹੀਦ ਗੋਪਾਲ ਸਿੰਘ ਤਿੰਨ ਭਰਾ ਅਤੇ ਇੱਕ ਭੈਣ ਵਿੱਚੋਂ ਸਭ ਤੋਂ ਵੱਡਾ ਸੀ।

ਜਦੋਂ ਸ਼ਹੀਦ ਗੋਪਾਲ ਸਿੰਘ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਗੋਪਾਲ ਸਿੰਘ ਨੂੰ ਸਕੂਲ ਸਮੇ ਵਿੱਚ ਹੀ ਖੇਡਾਂ ਵਿੱਚ ਦਿਲਸਚਪੀ ਸੀ, ਪੜ੍ਹਨ ਵਿੱਚ ਵੀ ਬਹੁਤ ਹੁਸ਼ਿਆਰ ਸੀ। ਉਨ੍ਹਾਂ ਦੱਸਿਆ ਕਿ ਉਸ ਵਿੱਚ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਜਜ਼ਬਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੋਪਾਲ ਸਿੰਘ ਹੱਸਮੁਖ ਸੁਭਾਅ ਦਾ ਸੀ ਅਤੇ ਪਿੰਡ ਵਿੱਚ ਕਦੇਂ ਕਿਸੇ ਨਾਲ ਕੋਈ ਲੜਾਈ ਝਗੜਾ ਨਹੀ ਕਰਦਾ ਸੀ ਅਤੇ ਸਾਰਿਆਂ ਨਾਲ ਹੱਸ ਕੇ ਗੱਲ ਕਰਦਾ ਸੀ।

ਜਦੋਂ ਈਟੀਵੀ ਭਾਰਤ ਦੀ ਟੀਮ ਵੱਲੋਂ ਗੋਪਾਲ ਸਿੰਘ ਦੀ ਸ਼ਹੀਦੀ ਤੋਂ ਬਾਅਦ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਬਾਰੇ ਜਾਣਕਾਰੀ ਲੈਣੀ ਚਾਹੀ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਫੌਜ ਵੱਲੋਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਇੱਕ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਜੋ ਛੋਟੇ ਭਰਾ ਨੂੰ ਫੌਜ ਵੱਲੋਂ ਮਿਲੀ ਅਤੇ ਇੱਕ ਗੈਸ ਏਜੰਸੀ ਵੀ ਉਨ੍ਹਾਂ ਨੂੰ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫੌਜ ਦੇ ਸੀਈਓ ਵੱਲੋਂ ਵੀ ਬਾਰ-ਬਾਰ ਫੋਨ ਕੀਤਾ ਜਾਂਦਾ ਹੈ ਅਤੇ ਕਦੇ ਵੀ ਕਿਸੇ ਤਰ੍ਹਾਂ ਦੀ ਲੋੜ ਹੈ ਜਾਂ ਕੋਈ ਪਰੇਸ਼ਾਨੀ ਹੈ ਤਾਂ ਦੱਸਣ ਲਈ ਕਿਹਾ ਜਾਂਦਾ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਗੋਪਾਲ ਕਰਕੇ ਹੀ ਉਨ੍ਹਾਂ ਦਾ ਸਾਰਾ ਪਰਿਵਾਰ ਰੋਟੀ ਖਾ ਰਿਹਾ ਹੈ।

ਜਦੋਂ ਭਰਾ ਭਵਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬਾਕੀ ਸਭ ਤਾਂ ਸਰਕਾਰ ਵੱਲੋਂ ਵਾਅਦੇ ਪੂਰੇ ਕੀਤੇ ਗਏ ਹਨ ਪਰ ਕੰਨਿਆ ਸਕੂਲ ਦਾ ਨਾਂਅ ਗੋਪਾਲ ਸਿੰਘ ਦੇ ਨਾਂਅ 'ਤੇ ਰੱਖਣਾ ਸੀ ਜੋ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਕੂਲ ਦੀਆਂ ਦੀਵਾਰਾਂ 'ਤੇ ਤਾਂ ਨਾਂਅ ਲਿਖ ਦਿੱਤਾ ਪਰ ਕਾਗਜ਼ੀ ਕਾਰਵਾਈ ਪੂਰੀ ਨਹੀਂ ਹੋਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.